ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨੁੱਖੀ ਅਧਿਕਾਰਾਂ ਤੇ ਕਾਨੂੰਨੀ ਹੱਕਾਂ ਬਾਰੇ ਕਰਵਾਏ ਜਾਗਰੂਕਤਾ ਸਮਾਗਮ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨੁੱਖੀ ਅਧਿਕਾਰਾਂ ਤੇ ਕਾਨੂੰਨੀ ਹੱਕਾਂ ਬਾਰੇ ਕਰਵਾਏ ਜਾਗਰੂਕਤਾ ਸਮਾਗਮ

ਨੌਜਵਾਨਾਂ ਨੂੰ ਨਸ਼ਾ-ਮੁਕਤ ਸਮਾਜ ਸਿਰਜਣ ਦਾ ਦਿੱਤਾ ਸੱਦਾ

ਹੁਸ਼ਿਆਰਪੁਰ, 12 ਦਸੰਬਰ :(ਬਿਊਰੋ)ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

ਇਸੇ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਮਨੁੱਖੀ ਅਧਿਕਾਰਾਂ ਤੇ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋ ਮਨੁੱਖੀ ਅਧਿਕਾਰਾਂ ਬਾਰੇ ਦੱਸਿਆ ਗਿਆ ਕਿ ਮਨੁੱਖੀ ਅਧਿਕਾਰ ਸਿਰਫ਼ ਕਾਗ਼ਜ਼ੀ ਨਹੀ, ਸਗੋਂ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਹਨ ਜਿਵੇ ਕਿ ਸੁਰੱਖਿਆ, ਭੋਜਨ, ਪਾਣੀ, ਸਿੱਖਿਆ ਅਤੇ ਬੋਲਣ ਦੀ ਆਜ਼ਾਦੀ। ਉਨ੍ਹਾਂ ਦੱਸਿਆ ਕਿ ਮਨੁੱਖੀ ਹੱਕ ਸਾਡੀਆ ਰੋਜ਼ਾਨਾ ਲੋੜਾਂ ਹਨ। ਸਾਨੂੰ ਰੋਜ਼ਾਨਾ ਸੁਰੱਖਿਆ, ਖਾਣਾ, ਪਾਣੀ ਅਤੇ ਬੋਲਣ ਦੀ ਆਜ਼ਾਦੀ ਚਾਹੀਦੀ ਹੈ, ਜ਼ੋ ਸਾਡੇ ਅਧਿਕਾਰ ਹਨ। ਇਸ ਤੋ ਇਲਾਵਾ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾ ਅਤੇ ਅਥਾਰਟੀ ਵੱਲੋ ਚਲਾਈਆਂ ਗਈਆਂ ਨਾਲਸਾ ਸਕੀਮਾਂ ਅਤੇ ਸਟੇਟ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਅੰਤ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਿੱਚ ਕੰਮ ਕਰ ਰਹੇ ਪੈਰਾ ਲੀਗਲ ਵਲੰਟੀਅਰਾਂ ਵੱਲੋ ਪ੍ਰਚਾਰ ਸਮੱਗਰੀ ਵੰਡੀ ਗਈ।

ਇਸ ਮੌਕੇ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿਚ ਨਸ਼ੇ ਨੂੰ ਤਿਆਗ ਕੇ, ਚੰਗੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ, ਤਾਂ ਜੋ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਦੌਰਾਨ ਨਾਲਸਾ (ਡਰੱਗ ਜਾਗਰੂਕਤਾ ਅਤੇ ਤੰਦਰੁਸਤੀ ਨੈਵੀਗੇਸ਼ਨ— ਡਰੱਗ ਮੁਕਤ ਭਾਰਤ ਲਈ), ਯੋਜਨਾ 2025 ਅਤੇ ਸਿਹਤ, ਪਰਿਵਾਰਕ ਅਤੇ ਸਮਾਜਿਕ ਜੀਵਨ ‘ਤੇ ਨਸ਼ਿਆ ਦਾ ਪ੍ਰਭਾਵ ਅਤੇ ਐਨ.ਡੀ.ਪੀ.ਐਸ. ਐਕਟ ਦੇ ਕਾਨੂੰਨੀ ਉਪਬੰਦਾ ਬਾਰੇ ਵੀ ਜਾਣਕਾਰੀ ਦਿੱਤੀ ਗਈ।

Leave a Reply

Your email address will not be published. Required fields are marked *