ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਨੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਦਿੱਤੀ ਜਾਣਕਾਰੀ

ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਨੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਦਿੱਤੀ ਜਾਣਕਾਰੀ

ਬਟਾਲਾ, 23 ਦਸੰਬਰ ( ਬਿਊਰੋ) ਡਾ. ਮਹਿਤਾਬ ਸਿੰਘ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਨੇ ਐਫ.ਐਸ ਮਾਨ ਸਿਲਵਰ ਕਰੀਕ ਸਕੂਲ ਬਟਾਲਾ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ। ਵਿਦਿਆਰਥੀਆਂ ਨੂੰ ਘੱਟ ਉਮਰ ਦੇ ਡਰਾਈਵਿੰਗ ਵਿਰੁੱਧ ਨਵੇਂ ਕਾਨੂੰਨ, ਸੜਕ ਸੁਰੱਖਿਆ ਅਤੇ 112 ਹੈਲਪਲਾਈਨ ਨੰਬਰ ਬਾਰੇ ਜਾਗਰੂਕ ਕੀਤਾ ਗਿਆ।

 

ਇਸ ਮੌਕੇ ਇੰਸਪੈਕਟਰ ਸੁਰਿੰਦਰ ਸਿੰਘ ਟਰੈਫਿਕ ਇੰਚਾਰਜ ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਦੇ ਟਰੈਫਿਕ ਸਟਾਫ ਨੇ ਵਿਦਿਆਰਥੀਆਂ ਨੂੰ ਰੋਡ ਲਾਈਨ ਤੇ ਰੋਡ ਸਾਈਨ ਬਾਰੇ ਦੱਸਿਆ ਗਿਆ। ਹੈਲਮਟ, ਸ਼ੀਟ ਬੈਲਟ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸੜਕ ਸੁਰੱਖਿਆ ਹੈਲਪ ਲਾਈਨ ਨੰਬਰ 112 ਬਾਰੇ ਵੀ ਬੱਚਿਆਂ ਨੂੰ ਦੱਸਿਆ ਗਿਆ।

 

ਇਸ ਮੌਕੇ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਕਰਨ ਉਪਰੰਤ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ ਅਤੇ ਫ਼ਰਿਸ਼ਤੇ ਸਕੀਮ ਬਾਰੇ ਜਾਗਰੂਕ ਕੀਤਾ ਗਿਆ ।

 

ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ।

Leave a Reply

Your email address will not be published. Required fields are marked *