*ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਂਕ ਅੱਡਾ ਹੁਸ਼ਿਆਰਪੁਰ, ਜਲੰਧਰ।*
ਦੇ ਸਹਿਯੋਗ ਨਾਲ
*ਬੇਬੇ ਨਾਨਕੀ ਜੀ ਸੇਵਾ ਸੋਸਾਇਟੀ* ਵੱਲੋ
*ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ*



ਜਲੰਧਰ:27 ਦਸੰਬਰ (ਸੁਨੀਲ ਕੁਮਾਰ) ਜਲੰਧਰ ਸ਼ਨੀਵਾਰ ਨੂੰ ਵਿਸ਼ਾਲ ਪ੍ਰਭਾਤ ਫੇਰੀ ਕੱਢੀ ਗਈ। ਪ੍ਰਭਾਤ ਫੇਰੀ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਢੰਨ ਮੁਹੱਲੇ, ਭਾਈ ਦਿੱਤ ਸਿੰਘ ਨਗਰ ਆਦਿਕ ਮਹੱਲਿਆਂ ਵਿੱਚੋਂ ਹੁੰਦੀ ਹੋਈ ਗੁਰਦੁਆਰਾ ਸਾਹਿਬ ਵਿਖੇ ਸਮਾਪਤੀ ਹੋਈ। ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਸਾਹਿਬਜ਼ਾਦਿਆਂ ਦੇ ਜਸ ਗਾਏ। ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਹੀਰਾ ਭਾਟੀਆ, ਪ੍ਰਧਾਨ ਅੰਮ੍ਰਿਤਪਾਲ ਸਿੰਘ ਭਾਟੀਆ, ਜਨਰਲ ਸਕੱਤਰ ਮੱਖਣ ਸਿੰਘ, ਬੂਟਾ ਸਿੰਘ ਭਾਟੀਆ, ਮਨਮਹਿੰਦਰ ਸਿੰਘ ਸੰਦਲ, ਸਰਦਾਰਾ ਸਿੰਘ ਮੱਕੜ, ਜੋਗਿੰਦਰ ਸਿੰਘ, ਦਵਿੰਦਰ ਸਿੰਘ ਮਠਾਰੂ, ਪਵਨੀਤ ਸਿੰਘ, ਮਲਕੀਤ ਸਿੰਘ, ਬੀਬੀ ਪਰਮਿੰਦਰ ਕੌਰ, ਬੀਬੀ ਰੁਪਿੰਦਰ ਕੌਰ, ਬੀਬੀ ਹਰਜਿੰਦਰ ਕੌਰ ਅਤੇ ਬੀਬੀ ਇੰਦਰਜੀਤ ਕੌਰ ਹਾਜ਼ਰ ਸਨ। ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪ ਸੰਗਤ ਦੇ ਸਹਿਯੋਗ ਨਾਲ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਵਿਖੇ 4 ਜਨਵਰੀ 2026 ਦਿਨ ਐਤਵਾਰ ਨੂੰ ਮਨਾਇਆ ਜਾਵੇਗਾ ਜੀ ਆਪ ਸਮੂਹ ਸੰਗਤ ਨੇ ਹਾਜ਼ਰੀਆਂ ਭਰਨ ਦੀ ਕਿਰਪਾਲਤਾ ਕਰਨੀ ਜੀ
ਜਾਰੀ ਕਰਤਾ
ਸਰਦਾਰ ਮੱਖਣ ਸਿੰਘ
( ਜਨਰਲ ਸਕੱਤਰ)
