ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ 774 ਸ਼ਿਕਾਇਤਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਨਿਪਾਟਾਰਾ ; ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ

ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ 774 ਸ਼ਿਕਾਇਤਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਨਿਪਾਟਾਰਾ ; ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ

ਜਲੰਧਰ : [sunil]ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜਾਰੀ ਐਕਸ਼ਨ ਹੈਲਪਲਾਈਨ ਵਟਸਐਪ ਨੰਬਰ 96462-22555 ’ਤੇ ਪ੍ਰਾਪਤ 774 ਸ਼ਿਕਾਇਤਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਨਿਪਾਟਾਰਾ ਕਰਕੇ ਨਾਗਰਿਕਾਂ ਨੂੰ ਰਾਹਤ ਪ੍ਰਦਾਨ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਾਲੀ ਪਲਾਟਾਂ ਦੀ ਸਾਫ-ਸਫਾਈ ਸਬੰਧੀ ਐਕਸ਼ਨ ਹੈਲਪਲਾਈਨ ਵਟਸਐਪ ਨੰਬਰ ’ਤੇ ਪ੍ਰਾਪਤ 473 ਸ਼ਿਕਾਇਤਾਂ ਦਾ ਹੁਣ ਤੱਕ ਸਫ਼ਲਤਾਪੂਰਵਕ ਹੱਲ ਕੀਤਾ ਗਿਆ ਹੈ। ਜਦਕਿ ਪਲਾਟਾਂ ਦੀ ਸਾਫ਼-ਸਫਾਈ ਨਾ ਕਰਵਾਉਣ ਵਾਲੇ ਮਾਲਕਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਂਦਿਆਂ 204 ਪਲਾਟ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਅਤੇ 23 ਮਾਮਲਿਆਂ ਵਿੱਚ ਰੈੱਡ ਐਂਟਰੀ ਲਈ ਸਿਫਾਰਿਸ਼ ਕੀਤੀ ਗਈ ਹੈ।

ਡਾ. ਅਗਰਵਾਲ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਵਿੱਢੀ ਮੁਹਿੰਮ ਵਿੱਚ ਪਲਾਟ ਮਾਲਕਾਂ ਵੱਲੋਂ ਵੀ ਸਾਥ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਫਾਈ ਪਸੰਦ ਵਿਅਕਤੀਆਂ ਵੱਲੋਂ ਪਲਾਟਾਂ ਦੀ ਸਫਾਈ ਕਰਵਾਉਣ ਤੋਂ ਇਲਾਵਾ ਚਾਰਦਿਵਾਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਹੋਰਨਾਂ ਪਲਾਟ ਮਾਲਕਾਂ ਨੂੰ ਵੀ ਆਪਣੇ ਖਾਲੀ ਪਏ ਪਲਾਟਾਂ ਦੀ ਸਫਾਈ ਅਤੇ ਚਾਰਦਿਵਾਰੀ ਕਰਵਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਕੂੜੇ ਦੀ ਗੈਰ-ਕਾਨੂੰਨੀ ਡੰਪਿੰਗ ਨੂੰ ਰੋਕਿਆ ਜਾ ਸਕੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਟੈਲੀਕਾਮ ਤੇ ਇੰਟਰਨੈੱਟ ਦੀ ਸੁਵਿਧਾ ਮੁਹੱਈਆ ਕਰਵਾਉਣ ਵਾਲੀਆਂ ਕੰਪਨੀਆਂ ਦੀਆਂ ਸ਼ਹਿਰ ਵਿੱਚ ਲਟਕਦੀਆਂ, ਢਿੱਲੀਆਂ, ਗੈਰ-ਵਰਤੋਂਯੋਗ ਅਤੇ ਖ਼ਰਾਬ ਤਾਰਾਂ ਹਟਾਉਣ ਦੀ ਮੁਹਿੰਮ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਐਕਸ਼ਨ ਹੈਲਪਲਾਈਨ ਰਾਹੀਂ ਪ੍ਰਾਪਤ ਅਜਿਹੀਆਂ 60 ਸ਼ਿਕਾਇਤਾਂ ਦਾ ਹੱਲ ਯਕੀਨੀ ਬਣਾਇਆ ਗਿਆ ਹੈ।

ਇਸੇ ਤਰ੍ਹਾਂ ਹੈਲਪਲਾਈਨ ਰਾਹੀਂ ਬੇਸਹਾਰਾ ਪਸ਼ੂਆਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਕਰਦਿਆਂ ਸ਼ਹਿਰ ਵਿੱਚੋਂ ਹੁਣ ਤੱਕ 241 ਬੇਸਹਾਰਾ ਪਸ਼ੂ ਗਊਸ਼ਲਾਵਾਂ ਵਿੱਚ ਭੇਜੇ ਗਏ ਹਨ, ਜਿਨ੍ਹਾਂ ਵਿੱਚ ਨਵੰਬਰ ਤੇ ਦਸੰਬਰ ਮਹੀਨੇ ਦੌਰਾਨ ਗਊਸ਼ਲਾਵਾਂ ਵਿੱਚ ਤਬਦੀਲ ਕੀਤੇ 88 ਬੇਸਹਾਰਾ ਪਸ਼ੂ ਸ਼ਾਮਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਮਹੀਨਾ ਅਪ੍ਰੈਲ ਤੋਂ ਹੁਣ ਤੱਕ ਸ਼ਹਿਰ ਵਿੱਚੋਂ ਕੁੱਲ 340 ਬੇਸਹਾਰਾ ਪਸ਼ੂ ਗਊਸ਼ਲਾਵਾਂ ਵਿੱਚ ਪਹੁੰਚਾਏ ਗਏ ਹਨ।

Leave a Reply

Your email address will not be published. Required fields are marked *