ਸਕੂਲ,ਕਾਲਿਜ,ਹਸਪਤਾਲ, ਯੂਨੀਵਰਸਿਟੀਆਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਤੇ ਖੋਹਲਣ ਦੇ ਉਪਰਾਲੇ ਕੀਤੇ ਜਾਣਗੇ : ਸੰਤ ਨਿਰਮਲ ਦਾਸ ਬਾਬੇ ਜੋੜੇ 

ਸਕੂਲ,ਕਾਲਿਜ,ਹਸਪਤਾਲ, ਯੂਨੀਵਰਸਿਟੀਆਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਤੇ ਖੋਹਲਣ ਦੇ ਉਪਰਾਲੇ ਕੀਤੇ ਜਾਣਗੇ : ਸੰਤ ਨਿਰਮਲ ਦਾਸ ਬਾਬੇ ਜੋੜੇ 

ਸੰਤ ਸਤਵਿੰਦਰ ਹੀਰਾ ਵਲੋੰ ਚਰਨਛੋਹ ਸੱਚਖੰਡ ਬੇਗਮਪੁਰਾ ਸ੍ਰੀ ਖੁਰਾਲਗੜ ਸਾਹਿਬ ਵਿਖੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ

 

ਹੁਸ਼ਿਆਰਪੁਰ / ਸ੍ਰੀ ਖੁਰਾਲਗੜ੍ਹ ਸਾਹਿਬ 4 ਜਨਵਰੀ (ਤਰਸੇਮ ਦੀਵਾਨਾ ) – ਆਦਿ ਧਰਮ ਮੰਡਲ ਦੇ ਬਾਨੀ ਗਦਰੀ ਬਾਬਾ ਬਾਬੂ ਮੰਗੂ ਰਾਮ ਮੁਗੋਵਾਲੀਆ ਦੇ ਜਨਮ ਦਿਨ ਅਤੇ ਨਵੇਂ ਸਾਲ ਦੀ ਸ਼ੁਭ ਆਮਦ ਤੇ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਚਰਨਛੋਹ ਸੱਚਖੰਡ ਬੇਗਮਪੁਰਾ ਸ੍ਰੀ ਖੁਰਾਲਗੜ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਬਾਦ ਕਰਦਿਆਂ ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.)ਭਾਰਤ ਨੇ ਕਿਹਾ ਸੰਗਤ ਵਲੋੰ ਮਿਲੇ ਅਥਾਹ ਪਿਆਰ ਤੇ ਸਤਿਕਾਰ ਨਾਲ ਆਲ ਇੰਡੀਆ ਆਦਿ ਧਰਮ ਮਿਸ਼ਨ ਦੀ ਪੂਰੀ ਟੀਮ ਅਤੇ ਪ੍ਰਬੰਧਕਾਂ ਦੇ ਹੌਂਸਲੇ ਬੁਲੰਦ ਹੋ ਗਏ ਹਨ । ਉਨਾਂ ਕਿਹਾ ਕਿਹਾ ਕਿ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਅਤੇ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੇ ਸੰਤਾਂ ਮਹਾਂਪੁਰਸ਼ਾਂ ਦੇ ਅਸ਼ੀਰਵਾਦ ਸਦਕਾ ਹੋਏ ਠਾਠਾਂ ਮਾਰਦੇ ਇਕੱਠ ਨੇ ਚਰਨਛੋਹ ਬੇਗਮਪੁਰਾ ਸੱਚਖੰਡ ਸ੍ਰੀ ਖੁਰਾਲਗੜ ਸਾਹਿਬ ਦੀ ਮਾਨ ਮਰਿਯਾਦਾ ਅਤੇ ਸ਼ਾਨ ਨੂੰ ਕਾਇਮ ਰੱਖਿਆ ਹੈ। ਸੰਤ ਸਤਵਿੰਦਰ ਹੀਰਾ ਨੇ ਸੰਤ ਨਿਰਮਲ ਦਾਸ ਬਾਬੇਜੌੜੇ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ,ਸੰਤ ਪਰਮਜੀਤ ਦਾਸ ਨਗਰ ਕੈਸ਼ੀਅਰ,ਪ੍ਰੀਤ ਹਰਿਆਣਾ, ਭੈਣ ਸੰਤੋਸ਼ ਕੁਮਾਰੀ ਕੌਮੀ ਪ੍ਰਧਾਨ ਨਾਰੀ ਸ਼ਕਤੀ ਫਾਉਂਡੇਸ਼ਨ ਅਤੇ ਮੱਧ ਪ੍ਰਦੇਸ਼ ਤੋਂ ਵੱਡੀ ਪੱਧਰ ਤੇ ਪਹੁੰਚੇ ਸੰਤ ਮਹਾਂਪੁਰਸ਼ਾਂ ਦਾ ਵਿਸ਼ੇਸ਼ ਧੰਨਬਾਦ ਕਰਦਿਆਂ ਕਿਹਾ ਕਿ ਨਵੇਂ ਸਾਲ ਦੀ ਅਰੰਭਤਾ ਬੇਗਮਪੁਰਾ ਸੰਕਲਪ ਨਾਲ ਹੋਈ ਹੈ ਜਿਸਦਾ ਅਸਲ ਮਨੋਰਥ ਕੌਮ ਨੂੰ ਸਿੱਖਿਅਤ ਬਣਾਉਣ ਲਈ ਇਥੇ ਸਕੂਲ,ਕਾਲਿਜ,ਹਸਪਤਾਲ, ਯੂਨੀਵਰਸਿਟੀਆਂ ਸਤਿਗੁਰੂ ਰਵਿਦਾਸ ਮਹਾਰਾਜ ਦੇ ਨਾਮ ਤੇ ਖੋਹਲਣ ਦੇ ਉਪਰਾਲੇ ਕੀਤੇ ਜਾਣਗੇ। ਉਨਾਂ ਕਿਹਾ ਚਰਨਛੋਹ ਬੇਗਮਪੁਰਾ ਸੱਚਖੰਡ ਸ੍ਰੀ ਖੁਰਾਲਗੜ ਸਾਹਿਬ ਅਤੇ ਸ੍ਰੀ ਗੁਰੂ ਰਵਿਦਾਸ ਬੇਗਮਪੁਰਾ ਸਦਨ ਨੂੰ ਇਤਿਹਾਸਕ ਅਜੂਬਾ ਬਣਾਉਣ ਲਈ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਅਤੇ ਆਲ ਇੰਡੀਆ ਆਦਿ ਧਰਮ ਮਿਸ਼ਨ ਵੱਡੇ ਪ੍ਰੋਜੈਕਟ ਆਰੰਭ ਕਰਨਗੇ। ਉਨਾਂ ਕਿਹਾ ਸੰਗਤ ਦਾ ਦਿੱਤਾ ਹੋਇਆ ਪੈਸਾ ਸੰਗਤ ਲਈ ਖਰਚ ਕੀਤਾ ਜਾਵੇਗਾ। ਓਨਾਂ ਧਰਮ ਅਸਥਾਨ ਸੱਚਖੰਡ ਬੇਗਮਪੁਰਾ ਪਹੁੰਚੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਬਾਦ ਕੀਤਾ।

ਇਸ ਮੌਕੇ ਕੌਮੀ ਕੈਸ਼ੀਅਰ ਅਮਿਤ ਕੁਮਾਰ ਪਾਲ,ਜਨਰਲ ਸਕੱਤਰ ਵਰਿੰਦਰ ਬੰਗਾ, ਸੰਤ ਬੀਬੀ ਪੂਨਮ ਹੀਰਾ ਅਤੇ ਸੰਗਤਾਂ ਹਾਜਰ ਸਨ।

 

 

 

 

 

 

Leave a Reply

Your email address will not be published. Required fields are marked *