ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਪੀਏਪੀ ਚੌਂਕ ਬੰਦ ਦੀ ਕਾਲ ਨੂੰ ਪੁਲਿਸ ਪ੍ਰਸ਼ਾਸਨ ਦੀ ਸਹਿਮਤੀ ਹੋਣ ਤੇ ਕੀਤਾ ਮੁਲਤਵੀ
ਐਸਪੀ ਹੈਡ ਕੁਾਰਟਰ ਜਲੰਧਰ ਮਨਜੀਤ ਕੌਰ ਨੂੰ ਐਸਐਸਪੀ ਜਲੰਧਰ ਦਿਹਾਤੀ ਦੇ ਨਾਮ ਇਨਕੁਆਇਰੀ ਪੱਤਰ ਦਿੱਤਾ ਗਿਆ।।
ਪੁਲਿਸ ਪ੍ਰਸ਼ਾਸਨ ਵੱਲੋਂ ਸ਼ੇਰੇ ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦੇ ਚੇਅਰਮੈਨ ਬਾਈ ਨਛੱਤਰ ਸਿੰਘ ਤੇ 90 ਦਿਨ ਦੇ ਅੰਦਰ ਅੰਦਰ ਪੜਤਾਲ ਕਰ ਪਰਚਾ ਰੱਦ ਕਰ ਗ੍ਰਿਫਤਾਰੀ ਜਾਂ ਛਾਪੇਮਾਰੀ ਨਾ ਕਰਨ ਦਾ ਭਰੋਸਾ ਦਿੱਤਾ।

ਜਲੰਧਰ/ਸੁਨੀਲ ਕੁਮਾਰ
ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਪੀਏਪੀ ਚੌਂਕ ਜਲੰਧਰ ਬੰਦ ਕਰਨ ਦੀ ਕਾਲ ਨੂੰ ਜਲੰਧਰ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ ਉਪਰੰਤ ਮੁਲਤਵੀ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਵੱਲੋਂ ਐਸਪੀ ਹੈਡ ਕੁਆਰਟਰ ਜਲੰਧਰ ਮਨਜੀਤ ਕੌਰ ਨੂੰ ਐਸਐਸਪੀ ਦਿਹਾਤੀ ਜਲੰਧਰ ਦੇ ਨਾਮ ਤੱਥਾਂ ਤੇ ਪੜਤਾਲ ਕਰਨ ਸੰਬੰਧੀ ਦਿੱਤੀ ਗਈ। ਪੁਲਿਸ ਪ੍ਰਸ਼ਾਸਨ ਵੱਲੋਂ ਸ਼ੇਰੇ ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦੇ ਚੇਅਰਮੈਨ ਬਾਈ ਨਛੱਤਰ ਸਿੰਘ ਤੇ 90 ਦਿਨ ਦੇ ਅੰਦਰ ਅੰਦਰ ਪੜਤਾਲ ਕਰਕੇ ਪਰਚਾ ਰੱਦ ਕਰਨ ਅਤੇ ਛਾਪੇਮਾਰੀ ਨਾ ਮਾਰਨ ਦਾ ਭਰੋਸਾ ਦਿੱਤਾ। ਇਸ ਮੌਕੇ ਬੋਲਦੇ ਹੋਏ ਆਗੂਆਂ ਨੇ ਕਿਹਾ ਕਿ ਪੜਤਾਲ ਕਰਕੇ ਨੌਜਵਾਨ ਕਿਸਾਨ ਆਗੂ ਉੱਪਰ ਦਰਜ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ। ਉਹਨਾਂ ਕਿਹਾ ਨਹੀਂ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਪੱਧਰੀ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਬੀਕੇਯੂ ਸਿੱਧੂਪੁਰ, ਪੰਜਾਬ ਕਿਸਾਨ ਯੂਨੀਅਨ (ਬਾਗੀ), ਭਾਰਤੀ ਕਿਸਾਨ ਯੂਨੀਅਨ (ਡਕੌਂਦਾ), ਸ਼ੇਰੇ ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ (ਪੰਜਾਬ), ਪੰਜਾਬ ਸਟੇਟ ਪ੍ਰਾਈਵੇਟ ਟਰਾਂਸਪੋਰਟ ਵਰਕਰ ਯੂਨੀਅਨ (ਰਜਿ) ਅਤੇ ਫੈਕਟਰੀ ਮਜ਼ਦੂਰ ਯੂਨੀਅਨ ਕਪੂਰਥਲਾ ਤੋਂ ਇਲਾਵਾ ਹੋਰ ਵੀ ਜਥੇਬੰਦੀਆਂ ਮੌਜੂਦ ਸਨ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਤੋਂ ਕੁਲਵਿੰਦਰ ਸਿੰਘ ਜਿਲਾ ਪ੍ਰਧਾਨ ਜਲੰਧਰ, ਬਲਾਕ ਪ੍ਰਧਾਨ ਗੁਰਿੰਦਰ ਸਿੰਘ, ਰਣਜੀਤ ਸਿੰਘ, ਭਰਪੂਰ ਸਿੰਘ ਥਰੀਕੇ, ਪਰਮਵੀਰ ਸਿੰਘ ਧੂਰਕੋਟ, ਦਵਿੰਦਰ ਸਿੰਘ ਜੁੜ੍ਹਾਹਾ, ਪੰਜਾਬ ਕਿਸਾਨ ਯੂਨੀਅਨ ਬਾਗੀ ਤੋਂ ਸੂਬਾ ਜਨਰਲ ਸਕੱਤਰ ਗੁਰਦੀਪ ਸਿੰਘ ਭੰਡਾਲ, ਜਿਲਾ ਜਲੰਧਰ ਸ਼ਹਿਰੀ ਪ੍ਰਧਾਨ ਅਵਤਾਰ ਸਿੰਘ ਰੇਰੂ, ਬੀਕੇਯੂ ਡਕੌਂਦਾ ਤੋ ਜਿਲਾ ਪ੍ਰਧਾਨ ਕਪੂਰਥਲਾ ਧਰਮਿੰਦਰ ਸਿੰਘ ਖਿਜਰਪੁਰ, ਮੀਤ ਪ੍ਰਧਾਨ ਹਰਨਾਮ ਸਿੰਘ ਬੋਹੜਵਾਲਾ, ਪਰਮਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਸੰਤਪਾਲ ਸਿੰਘ ਕਪੂਰਥਲਾ, ਜਰਨੈਲ ਸਿੰਘ ਜੋਨ ਪ੍ਰਧਾਨ ਸੁਲਤਾਨਪੁਰ ਲੋਧੀ, ਨਛੱਤਰ ਸਿੰਘ ਦੋਦਾ ਵਜ਼ੀਰ, ਸ਼ੇਰੇ ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਤੋਂ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ, ਸੂਬਾ ਜਨਰਲ ਸਕੱਤਰ ਲਖਵਿੰਦਰ ਸਿੰਘ ਮੰਡੇਰ ਬੇਟ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰਪਾਲ ਸਿੰਘ ਸੋਨੂ, ਮਲਕੀਤ ਸਿੰਘ, ਸੁਰਿੰਦਰ ਸਿੰਘ, ਲਖਵਿੰਦਰ ਸਿੰਘ, ਹਰਨੇਕ ਸਿੰਘ, ਜਗਸੀਰ ਸਿੰਘ, ਗੁਰਪ੍ਰੀਤ ਸਿੰਘ, ਹਨੀ, ਕਰਮਜੀਤ ਸਿੰਘ, ਗੁਰਪ੍ਰੀਤ ਗੋਪੀ, ਗੁਰਦੀਪ ਸਿੰਘ, ਸੁਖਚੈਨ ਸਿੰਘ, ਮਨੀ, ਮਲਕੀਤ ਸਿੰਘ, ਹਰਜਿੰਦਰ ਸਿੰਘ, ਮੇਜਰ ਸਿੰਘ, ਸੁਰਿੰਦਰ ਸਿੰਘ, ਇੰਦਰਜੀਤ ਸਿੰਘ ਇਕਾਈ ਪ੍ਰਧਾਨ ਭੀਲਾ, ਜਿਲਾ ਸਲਾਹਕਾਰ ਪਰਮਜੀਤ ਸਿੰਘ ਭੁੱਲਰ, ਪ੍ਰਚਾਰਕ ਬਾਬਾ ਬੂਟਾ ਸਿੰਘ, ਪ੍ਰਚਾਰਕ ਹਰਪਿੰਦਰ ਸਿੰਘ, ਅੱਛਰ ਸਿੰਘ ਗੁਡਾਣਾ, ਫੈਕਟਰੀ ਮਜ਼ਦੂਰ ਯੂਨੀਅਨ ਕਪੂਰਥਲਾ ਤੋਂ ਹਰਪ੍ਰੀਤ ਸਿੰਘ, ਲਵਪ੍ਰੀਤ ਸਿੰਘ ਮਿਆਣੀ, ਫਤਿਹ ਸਿੰਘ ਗੁਰਦਾਸਪੁਰ ਪ੍ਰਭਜੀਤ ਸਿੰਘ ਆਦਿ ਹਾਜ਼ਰ ਸਨ।

ਐਸਪੀ ਹੈਡ ਕੁਆਰਟਰ ਜਲੰਧਰ ਮਨਜੀਤ ਕੌਰ ਨੂੰ ਐਸਐਸਪੀ ਜਲੰਧਰ ਦਿਹਾਤੀ ਦੇ ਨਾਮ ਇਨਕੁਆਇਰੀ ਪੱਤਰ ਦਿੰਦੇ ਹੋਏ ਸਮੂਹ ਕਿਸਾਨ ਜਥੇਬੰਦੀਆਂ ਦੇ ਕਿਸਾਨ ਆਗੂ
