ਪੀਆਰਟੀਸੀ ਬੱਸਾਂ ਦੇ ਠੇਕਾ ਕਰਮਚਾਰੀਆਂ ਵੱਲੋਂ ਚੱਕੇ ਜਾਮ ਦਾ ਐਲਾਨ

ਪੀਆਰਟੀਸੀ ਬੱਸਾਂ ਦੇ ਠੇਕਾ ਕਰਮਚਾਰੀਆਂ ਵੱਲੋਂ ਚੱਕੇ ਜਾਮ ਦਾ ਐਲਾਨ

 

ਬਠਿੰਡਾ/ਰੋਜ਼ਾਨਾਂ ਰਿਪੋਰਟਰ



ਪੀਆਰਟੀਸੀ ਠੇਕਾ ਮੁਲਾਜ਼ਮਾਂ ਵੱਲੋਂ ਮੰਗਾਂ ਤੇ ਪੰਜਾਬ ਸਰਕਾਰ ਵੱਲੋਂ ਗ੍ਰਿਫ਼ਤਾਰ ਸਾਥੀਆਂ ਦੀ ਰਿਹਾਈ ਲਈ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਰੋਡਵੇਜ ਪਨਬਸ /ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ :25/11 ਵੱਲੋਂ ਗਣਤੰਤਰ ਦਿਵਸ ਮੌਕੇ ਸਮੂੰਹ ਡਿਪੂਆਂ ਉਪਰ ਗੇਟ ਰੈਲੀਆਂ ਕਰਕੇ ਸੰਵਿਧਾਨ ਤਹਿਤ ਬੋਲਣ ਅਤੇ ਬਣਦੇ ਹੱਕ ਮੰਗਣ ਦੀ ਅਜ਼ਾਦੀ ਦੀ ਮੰਗ ਪੰਜਾਬ ਸਰਕਾਰ ਪਾਸੋਂ ਕੀਤੀਆਂ ਗਈਆਂ ਬਠਿੰਡਾ ਡਿਪੂ ਦੇ ਗੇਟ ਉਪਰ ਬੋਲਦਿਆਂ ਸੂਬਾ ਆਗੂ ਸਰਬਜੀਤ ਸਿੰਘ ਭੁੱਲਰ ਨੇ ਕਿਹਾ ਕਿ ਦੇਸ਼ ਵਿੱਚ ਅੱਜ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ ਪਰ ਅੱਜ ਵੀ ਪੰਜਾਬ ਵਿੱਚ ਆਮ ਜਨਤਾ ਨੂੰ ਸੰਵਿਧਾਨ ਤਹਿਤ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਕੇ ਮੰਗ ਕਰਨ ਦੀ ਅਜ਼ਾਦੀ ਨਹੀਂ ਹੈ ਅਤੇ ਬਣਦੇ ਹੱਕ ਨਹੀ ਦਿੱਤੇ ਜਾ ਰਹੇ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਭੁੱਲ ਚੁੱਕੀ ਹੈ ਕਿ ਅੱਜ ਦੇ ਦਿਨ ਹੀ ਸੰਵਿਧਾਨ ਤਹਿਤ ਲੋਕਾਂ ਨੂੰ ਡਾ. ਭੀਮ ਰਾਉ ਅੰਬੇਡਕਰ ਜੀ ਨੇ ਵੋਟ ਪਾਉਣ ਦਾ ਅਧਿਕਾਰ ਵੀ ਦਿੱਤਾ ਹੈ ਜਿਸ ਨੂੰ ਦਬਾਇਆ ਜਾ ਖੋਹਿਆ ਨਹੀਂ ਜਾਂ ਸਕਦਾ।

Leave a Reply

Your email address will not be published. Required fields are marked *