ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਬੇਅਦਬੀ (ਕੁਰਲੀ) ਕਰਨ ਵਾਲੇ ਵਿਅਕਤੀ ਨੂੰ ਉੱਤਰ ਪ੍ਰਦੇਸ਼ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਬੇਅਦਬੀ (ਕੁਰਲੀ) ਕਰਨ ਵਾਲੇ ਵਿਅਕਤੀ ਨੂੰ ਉੱਤਰ ਪ੍ਰਦੇਸ਼ ਪੁਲਿਸ ਨੇ ਕੀਤਾ ਗ੍ਰਿਫ਼ਤਾਰ

 

 

ਗਾਜ਼ੀਆਬਾਦ/ਰੋਜ਼ਾਨਾਂ ਰਿਪੋਰਟਰ


25 ਜਨਵਰੀ 2026 ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਬੇਅਦਬੀ (ਕੁਰਲੀ) ਕਰਨ ਵਾਲੇ ਵਿਅਕਤੀ ਨੂੰ ਉੱਤਰ ਪ੍ਰਦੇਸ਼ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।ਗਾਜ਼ੀਆਬਾਦ ਦੇ ਏਸੀਪੀ  ਨੇ ਕਿਹਾ ਕਿ ਮਾਮਲੇ ਵਿੱਚ ਪੁਲਿਸ ਨੇ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ ਅਤੇ ਅਦਾਲਤ ਨੇ ਮੁਲਜ਼ਮ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਮਾਮਲੇ ਵਿੱਚ ਜਾਣਕਾਰੀ ਲਈ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਵੀ ਗੱਲ ਕੀਤੀ।ਪੁਲਿਸ ਕਮਿਸ਼ਨਰ ਭੁੱਲਰ ਨੇ ਦੱਸਿਆ ਕਿ ਉਹ ਗਾਜ਼ੀਆਬਾਦ ਵਿੱਚ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰ ਰਹੇ ਹਨ ਅਤੇ ਮੁਲਜ਼ਮ ਨੂੰ ਅੰਮ੍ਰਿਤਸਰ ਲਿਆਉਣ ਲਈ ਇੱਕ ਪੁਲਿਸ ਟੀਮ ਵੀ ਭੇਜੀ ਜਾ ਰਹੀ ਹੈ।ਇਸ ਮਾਮਲੇ ਵਿੱਚ ਅੰਮ੍ਰਿਤਸਰ ਵਿੱਚ ਐਫਆਈਆਰ ਵੀ ਦਰਜ ਕਰਵਾਈ ਗਈ ਹੈ।

Leave a Reply

Your email address will not be published. Required fields are marked *