ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜਮਾਨਤ,ਪਾਰਟੀ ਦੇ ਬੁਲਾਰੇ ਬੰਟੀ ਰੋਮਾਣਾ ਨੇ ਇਸ ਨੂੰਕਿਹਾ ‘ਸੱਚ ਦੀ ਜਿੱਤ’     

ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜਮਾਨਤ,ਪਾਰਟੀ ਦੇ ਬੁਲਾਰੇ ਬੰਟੀ ਰੋਮਾਣਾ ਨੇ ਇਸ ਨੂੰਕਿਹਾ ‘ਸੱਚ ਦੀ ਜਿੱਤ’     

ਚੰਡੀਗੜ੍ਹ / ਰੋਜ਼ਾਨਾ ਰਿਪੋਰਟਰ


2 ਫਰਵਰੀ 2026: ਨਾਭਾ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਲੰਬੀ ਸੁਣਵਾਈ ਤੋਂ ਬਾਅਦ ਜ਼ਮਾਨਤ ਦੇ ਦਿੱਤੀ ਹੈ।ਨਾਭਾ ਜੇਲ੍ਹ ਵਿੱਚ ਬੰਦ ਮਜੀਠੀਆ ਹੁਣ ਜਲਦ ਹੀ ਜੇਲ੍ਹ ਤੋਂ ਬਾਹਰ ਆਉਣਗੇ। ਸੁਪਰੀਮ ਕੋਰਟ ਵਿੱਚ ਬਚਾਅ ਪੱਖ ਦੇ ਵਕੀਲਾਂ ਨੇ ਦਲੀਲ ਦਿੱਤੀ ਸੀ ਕਿ ਮਜੀਠੀਆ ਵਿਰੁੱਧ ਕੋਈ ਠੋਸ ਸਬੂਤ ਨਹੀਂ ਮਿਲੇ ਹਨ ਅਤੇ ਇਹ ਮਾਮਲਾ ਸਿਆਸੀ ਰੰਜਿਸ਼ ਤੋਂ ਪ੍ਰੇਰਿਤ ਹੈ।ਅਦਾਲਤ ਨੇ ਕੁਝ ਖ਼ਾਸ ਸ਼ਰਤਾਂ ਨਾਲ ਇਹ ਜ਼ਮਾਨਤ ਦਿੱਤੀ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਤੁਰੰਤ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਪਾਰਟੀ ਦੇ ਬੁਲਾਰੇ ਬੰਟੀ ਰੋਮਾਣਾ ਨੇ ਇਸ ਨੂੰ ‘ਸੱਚ ਦੀ ਜਿੱਤ’ ਕਰਾਰ ਦਿੱਤਾ

Leave a Reply

Your email address will not be published. Required fields are marked *