ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼ਹਿਰ ’ਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼ਹਿਰ ’ਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

ਕਿਹਾ ਨਵੇਂ ਪਾਰਕ, ਕਮਿਊਨਿਟੀ ਹਾਲ ਸਮੇਤ ਹੋਰ ਪ੍ਰਾਜੈਕਟ ਬੁਨਿਆਦੀ ਢਾਂਚੇ ਨੂੰ ਦੇਣਗੇ ਵੱਡਾ ਹੁਲਾਰਾ

 

 

ਜਲੰਧਰ, 2 ਫਰਵਰੀ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹਿਰ ਭਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਇਨ੍ਹਾਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।

 

ਮੇਅਰ ਵਿਨੀਤ ਧੀਰ ਸਮੇਤ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸ਼ਹਿਰੀ ਵਿਕਾਸ ਨੂੰ ਗਤੀ ਦੇਣ ਅਤੇ ਜਨਤਕ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਰਾਜ ਭਰ ਵਿੱਚ ਕਈ ਵਿਕਾਸ ਕਾਰਜ ਸ਼ੁਰੂ ਕੀਤੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਜ਼ ਦੀ ਕੋਈ ਕਮੀ ਨਹੀਂ ਹੈ ਅਤੇ ਵਸਨੀਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਜਲਦ ਹੀ ਕਈ ਨਵੇਂ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ।

 

ਆਪਣੇ ਦੌਰੇ ਦੌਰਾਨ ਸ਼੍ਰੀ ਭਗਤ ਨੇ ਭਾਰਗੋ ਕੈਂਪ ਇਲਾਕੇ ਦਾ ਨਿਰੀਖਣ ਕੀਤਾ, ਜਿੱਥੇ ਉਨ੍ਹਾਂ ਨੇ ਇੱਕ ਕਮਿਊਨਿਟੀ ਹਾਲ ਅਤੇ ਨਾਲ ਲੱਗਦੇ ਪਾਰਕ ਦੇ ਨਿਰਮਾਣ ਦਾ ਜਾਇਜ਼ਾ ਲਿਆ। ਉਨ੍ਹਾਂ ਨੇ 120 ਫੁੱਟ ਸੜਕ ਦੇ ਨਾਲ-ਨਾਲ ਵਿਕਸਿਤ ਕੀਤੇ ਜਾ ਰਹੇ ਚਾਰ ਨਵੇਂ ਪਾਰਕਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਅਤੇ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।

 

ਕੈਬਨਿਟ ਮੰਤਰੀ ਨੇ ਸਤਿਗੁਰੂ ਕਬੀਰ ਮੰਦਿਰ ਵਿਖੇ ਨਵੀਨੀਕਰਨ ਦੇ ਕੰਮ ਦਾ ਵੀ ਮੁਆਇਨਾ ਕੀਤਾ ਅਤੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨਾਲ ਸ਼ਹਿਰ ਦੀ ਸੁੰਦਰਤਾ ਵਿੱਚ ਹੋਰ ਵਾਧਾ ਹੋਵੇਗਾ ਅਤੇ ਨਾਲ ਹੀ ਜਨਤਾ ਲਈ ਬਿਹਤਰ ਸਹੂਲਤਾਂ ਉਪਲਬਧ ਹੋਣਗੀਆਂ।

 

ਨਿਰੀਖਣ ਦੌਰਾਨ ਕੈਬਨਿਟ ਮੰਤਰੀ ਦੇ ਨਾਲ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *