ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ

ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ

ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਇਤਿਹਾਸਕ ਸਮਾਗਮ ਦੌਰਾਨ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ  

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਲਈ ਭਗਵੰਤ ਸਿੰਘ ਮਾਨ ਵਚਨਬੱਧ-ਹਰਪਾਲ ਸਿੰਘ ਚੀਮਾ

 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਭਗਵੰਤ ਸਿੰਘ ਮਾਨ ਸਰਕਾਰ ਨੇ ਸਾਲ ਭਰ ਚੱਲਣ ਵਾਲੇ ਸੂਬਾ ਪੱਧਰੀ ਸਮਾਗਮ ਉਲੀਕੇ-ਹਰਪਾਲ ਸਿੰਘ ਚੀਮਾ

ਹੁਸ਼ਿਆਪੁਰ/ਰੋਜ਼ਾਨਾ ਰਿਪੋਰਟਰ


ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਗਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ-ਹਰਪਾਲ ਸਿੰਘ ਚੀਮਾ

 

ਖੁਰਾਲਗੜ੍ਹ, 6 ਫਰਵਰੀ ( ਤਰਸੇਮ ਦੀਵਾਨਾ ) –

 

ਸੰਤ ਸਮਾਜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤੋਂ ਪ੍ਰਭਾਵਿਤ ਹੁੰਦਿਆਂ ਇਸ ਨੇਕ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।

ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੋਸਾਇਟੀ ਰਜਿਸਟਰਡ ਪੰਜਾਬ ਦੇ ਪ੍ਰਧਾਨ ਸੰਤ ਨਿਰਮਲ ਦਾਸ ਬਾਬੇ ਜੌੜੇ ਤੇ ਸੁਸਾਇਟੀ ਦੇ ਜਨਰਲ ਸਕੱਤਰ ਸੰਤ ਇੰਦਰ ਦਾਸ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਸਾਧੂ ਸੰਪਰਦਾ ਸੁਸਾਇਟੀ, ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਨੂੰ ਵਿਆਪਕ ਪ੍ਰਬੰਧ ਕਰਨ ਲਈ ਵਧਾਈ ਦਿੰਦੀ ਹੈ। ਉਨ੍ਹਾਂ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮਾਂ ਲਈ ਸਮੁੱਚੇ ਸੰਤ ਸਮਾਜ ਵੱਲੋਂ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਖੁਰਾਲਗੜ੍ਹ ਵਿਖੇ ਚਾਰ ਸਾਲ ਤੋਂ ਵੱਧ ਸਮਾਂ ਭਗਤੀ ਕਰਕੇ ਇਸ ਅਸਥਾਨ ਨੂੰ ਭਾਗ ਲਾਏ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਅੱਜ ਇਸ ਧਰਤੀ ‘ਤੇ 649ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾ ਰਹੀ ਹੈ।

ਡੇਰਾ ਬੱਲਾਂ ਤੋਂ ਸੰਤ ਪ੍ਰਦੀਪ ਦਾਸ ਜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਮੌਕੇ ਮੁੱਖ ਮੰਤਰੀ ਸਮੁੱਚੀ ਕੈਬਨਿਟ ਅਤੇ ਸੰਸਦ ਮੈਂਬਰਾਂ ਨਾਲ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਲਈ ਖੁਰਾਲਗੜ੍ਹ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਸਥਾਪਤ ਕਰਨ ਲਈ ਡੇਰਾ ਬੱਲਾਂ ਨੇੜੇ 10 ਏਕੜ ਜ਼ਮੀਨ ਪ੍ਰਦਾਨ ਕੀਤੀ ਹੈ, ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ। ਉਨ੍ਹਾਂ ਨੇ ਇਨ੍ਹਾਂ ਉਪਰਾਲਿਆਂ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਜੋ ਸ੍ਰੀ ਗੁਰੂ ਰਵਿਦਾਸ ਜੀ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਵਿੱਚ ਬਹੁਤ ਸਹਾਈ ਹੋਣਗੇ।

ਇਸ ਦੌਰਾਨ ਆਪਣੇ ਸੰਬੋਧਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਧਾਰਮਿਕ ਉਤਸ਼ਾਹ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਹੈ, ਜੋ ਅੱਜ ਸ਼ੁਰੂ ਹੋਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੇ ਹਿੱਸੇ ਵਜੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਦੇਸ਼-ਦੁਨੀਆ ਦੇ ਹਰ ਕੋਨੇ ਵਿੱਚ ਪਹੁੰਚਾਇਆ ਜਾਵੇਗਾ। ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਨ੍ਹਾਂ ਸਮਾਗਮਾਂ ਲਈ ਕੈਬਨਿਟ ਸਬ-ਕਮੇਟੀ ਬਣਾਈ ਹੈ, ਜਿਸ ਦੀ ਅਗਵਾਈ ਉਨ੍ਹਾਂ ਨੂੰ ਸੌਂਪੀ ਗਈ ਅਤੇ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਵੀ ਸੰਗਤ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਨਦਾਰ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ।

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨੇ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਅਸਥਾਨ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਗੜ੍ਹਸ਼ੰਕਰ ਵਿੱਚ ਸਥਿਤ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਅਤੇ ਸਮੁੱਚੀ ਕੈਬਨਿਟ ਨੇ ਸੰਗਤੀ ਰੂਪ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਮੁੱਖ ਮੰਤਰੀ ਅਤੇ ਕੈਬਨਿਟ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਤਪ ਅਸਥਾਨ ‘ਤੇ ਵੀ ਮੱਥਾ ਟੇਕਿਆ।

Leave a Reply

Your email address will not be published. Required fields are marked *