ਹਿੰਦੂ ਵੋਟ ਬੈਂਕ ਉੱਪਰ ਗੰਭੀਰਤਾ ਨਾਲ ਪਹਿਰਾ ਦੇਣਾ ਸ਼ੁਰੂ ਕਰ ਚੁੱਕਾ ਸ਼੍ਰੋਮਣੀ ਅਕਾਲੀ ਦਲ !

ਹਿੰਦੂ ਵੋਟ ਬੈਂਕ ਉੱਪਰ ਗੰਭੀਰਤਾ ਨਾਲ ਪਹਿਰਾ ਦੇਣਾ ਸ਼ੁਰੂ ਕਰ ਚੁੱਕਾ ਸ਼੍ਰੋਮਣੀ ਅਕਾਲੀ ਦਲ 

ਤਰਸੇਮ ਦੀਵਾਨਾ


ਭਾਰਤੀ ਜਨਤਾ ਪਾਰਟੀ ਨਾਲੋਂ ਵੱਖ ਹੋ ਕੇ ਅੰਦਰੂਨੀ ਖਿੱਚੋਤਾਣ ਤੋਂ ਬਾਹਰ ਨਿਕਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਿੰਦੂ ਵੋਟ ਬੈਂਕ ਉੱਪਰ ਸਿੱਧੇ ਤੌਰ ‘ਤੇ ਕੰਮ ਕਰਦਿਆਂ ਜਿਸ ਤਰ੍ਹਾਂ ਆਪਣੀਆਂ ਗਤੀਵਿਧੀਆਂ ਤੇਜ਼ ਕੀਤੀਆਂ ਹੋਈਆਂ ਹਨ, ਉਸ ਤੋਂ ਰਾਜਨੀਤਿਕ ਗਲਿਆਰਿਆਂ ਵਿੱਚ ਇਹ ਚਰਚਾ ਸ਼ੁਰੂ ਹੋ ਚੁੱਕੀ ਹੈ ਕਿ ਸ਼੍ਰੋਮਣੀ ਅਕਾਲੀ ਦਲ 2027 ਵਿੱਚ ਹਿੰਦੂ ਲੀਡਰਸ਼ਿਪ ਅਤੇ ਚਿਹਰਿਆਂ ਨੂੰ ਪਹਿਲਾਂ ਨਾਲੋਂ ਵੱਧ ਤਵੱਜੋ ਦੇਣ ਲੱਗ ਪਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਖਜਾਨਚੀ, ਸਾਬਕਾ ਵਿਧਾਇਕ ਅਤੇ ਵਪਾਰ ਵਿੰਗ ਦੇ ਪ੍ਰਧਾਨ ਐਨ ਕੇ ਸ਼ਰਮਾ ਵੱਲੋਂ ਜਿਸ ਤਰ੍ਹਾਂ ਸੂਬੇ ਭਰ ਵਿੱਚ ਵਿਅਕਤੀਗਤ ਤੌਰ ਅਤੇ ਕਈ ਥਾਵਾਂ ‘ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨਾਲ ਲੈ ਕੇ ਨਿੱਜੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨੀ ਸ਼ੁਰੂ ਕੀਤੀ ਹੋਈ ਹੈ ਅਤੇ ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ਹੈਂਡਲ ਤੇ ਪੋਸਟਾਂ ਪਾ ਕੇ ਜਨਤਕ ਤੌਰ ਤੇ ਵੀਡੀਓ, ਫੋਟੋਆਂ ਵਾਇਰਲ ਕੀਤੀਆਂ ਜਾ ਰਹੀਆਂ ਹਨ, ਉਸਦੇ ਨਾਲ ਉਪਰੋਕਤ ਚਰਚਾਵਾਂ ਨੂੰ ਹੋਰ ਬਲ ਮਿਲ ਰਿਹਾ ਹੈ। ਬੀਤੇ ਦਿਨੀ ਹੁਸ਼ਿਆਰਪੁਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ, ਪਾਰਟੀ ਦੇ ਵਪਾਰ ਵਿੰਗ ਦੇ ਚਾਰ ਜਿਲਿਆਂ ਦੇ ਇੰਚਾਰਜ ਅਤੇ ਕੋਰ ਕਮੇਟੀ ਮੈਂਬਰ ਸੰਜੀਵ ਤਲਵਾੜ ਦੀ ਭਤੀਜੀ ਦੇ ਵਿਆਹ ਸਮਾਗਮ ਵਿੱਚ ਜ਼ਿਲੇ ਦੀ ਸਮੁੱਚੀ ਲੀਡਰਸ਼ਿਪ ਨੂੰ ਨਾਲ ਲੈ ਕੇ ਸ਼ਮੂਲੀਅਤ ਕਰਨਾ, ਉਹ ਵੀ ਉਸ ਸਮੇਂ ਜਦੋਂ ਬਿਕਰਮਜੀਤ ਸਿੰਘ ਮਜੀਠੀਆ ਦੀ ਤਾਜ਼ਾ ਤਾਜ਼ਾ ਰਿਹਾਈ ਹੋਈ ਹੈ, ਕਈ ਤਰ੍ਹਾਂ ਦੇ ਸਿਆਸੀ ਸੰਕੇਤ ਦੇ ਰਿਹਾ ਹੈ। ਇਸ ਸਮਾਗਮ ਦੌਰਾਨ ਸੁਖਬੀਰ ਸਿੰਘ ਬਾਦਲ ਵੱਲੋਂ ਨਵੇਂ ਚਿਹਰਿਆਂ ਨਾਲ ਅਤੇ ਵਿਸ਼ੇਸ਼ ਤੌਰ ‘ਤੇ ਹਿੰਦੂ ਸਮਾਜ ਦੇ ਜਿੰਮੇਵਾਰ ਵਿਅਕਤੀਆਂ ਨਾਲ ਨੇੜਤਾ ਦਿਖਾਉਣਾ ਭਵਿੱਖ ਦੀ ਰਾਜਨੀਤੀ ਵੱਲ ਇਸ਼ਾਰਾ ਕਰ ਰਿਹਾ ਹੈ।

Leave a Reply

Your email address will not be published. Required fields are marked *