ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 11 ਫਰਵਰੀ ਨੂੰ ਹੋਵੇਗਾ ਪੀ,ਆਰ,ਟੀ,ਸੀ ਅਤੇ ਪਨਬਸ ਦਾ ਚੱਕਾ ਜਾਮ

ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 11 ਫਰਵਰੀ ਨੂੰ ਹੋਵੇਗਾ ਪੀ,ਆਰ,ਟੀ,ਸੀ ਅਤੇ ਪਨਬਸ ਦਾ ਚੱਕਾ ਜਾਮ

ਲੁਧਿਆਣਾ/ਰੋਜ਼ਾਨਾ ਰਿਪੋਰਟਰ

ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ ਨੇ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ ਕਰਦਿਆਂ 11 ਫਰਵਰੀ ਨੂੰ ਸੂਬੇ ਭਰ ਵਿੱਚ ਬੱਸਾਂ ਦਾ ਮੁਕੰਮਲ ਚੱਕਾ ਜਾਮ ਕਰਨ ਦਾ ਫੈਸਲਾ ਕੀਤਾ ਹੈ। ਯੂਨੀਅਨ ਨੇ ਕਿਹਾ ਕਿ 11 ਨੂੰ ਪਨਬੱਸ ਅਤੇ PRTC ਦੀਆਂ ਲਗਪਗ 7,200 ਸਰਕਾਰੀ ਬੱਸਾਂ ਸੜਕਾਂ ’ਤੇ ਨਹੀਂ ਚੱਲਣਗੀਆਂ। ਮੁਲਾਜ਼ਮਾਂ ਨੇ ਇਹ ਸਪੱਸ਼ਟ ਕੀਤਾ ਹੈ ਕਿ ਜੇਕਰ 11 ਤਰੀਕ ਦੀ ਹੜਤਾਲ ਤੋਂ ਬਾਅਦ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 12 ਫਰਵਰੀ ਨੂੰ ਸੰਗਰੂਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

Leave a Reply

Your email address will not be published. Required fields are marked *