ਬਾਲ ਭਿੱਖਿਆ ਦੀ ਸਮੱਸਿਆ ਦੇ ਖਾਤਮੇ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪ੍ਰਾਜੈਕਟ ਜੀਵਨਜੋਤ 2.0 ਦੀ ਸਮੀਖਿਆ ਸਬੰਧੀ ਮੀਟਿੰਗ

ਜਲੰਧਰ / ਰੋਜ਼ਾਨਾਂ ਰਿਪੋਰਟਰ

ਸ਼ਹਿਰ ਵਿੱਚ ਬਾਲ ਭਿੱਖਿਆ ਦੀ ਸਮੱਸਿਆ ਦੇ ਖਾਤਮੇ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬਾਲ ਭਿੱਖਿਆ ਨੂੰ ਰੋਕਣ ਅਤੇ ਇਸ ਵਿੱਚ ਸ਼ਾਮਲ ਬੱਚਿਆਂ ਦੇ ਮੁੜ ਵਸੇਬੇ ਲਈ ਸੰਵੇਦਨਸ਼ੀਲ ਅਤੇ ਠੋਸ ਯਤਨ ਕਰਨ ’ਤੇ ਜ਼ੋਰ ਦਿੱਤਾ।ਪ੍ਰਾਜੈਕਟ ਜੀਵਨਜੋਤ 2.0 ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਲ ਭਿੱਖਿਆ ਵਿੱਚ ਸ਼ਾਮਲ ਵਿਅਕਤੀਆਂ ’ਤੇ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਬਾਲ ਭਿੱਖਿਆ ਵਿੱਚ ਸ਼ਾਮਲ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਦੀ ਸੁਰੱਖਿਆ, ਸਹੀ ਸੰਭਾਲ, ਕਾਊਂਸਲਿੰਗ ਅਤੇ ਪੜ੍ਹਾਈ ਲਈ ਢੁੱਕਵੇਂ ਉਪਰਾਲੇ ਯਕੀਨੀ ਬਣਾਏ ਜਾਣ, ਤਾਂ ਜੋ ਉਨ੍ਹਾਂ ਨੂੰ ਚੰਗਾ ਭਵਿੱਖ ਦਿੱਤਾ ਜਾ ਸਕੇ। ਡਾ. ਅਗਰਵਾਲ ਨੇ ਇਲਾਕਾ-ਵਾਈਜ਼ ਚੈਕਿੰਗ ਮੁਹਿੰਮ ਚਲਾਉਣ ਅਤੇ ਇਸਨੂੰ ਲਗਾਤਾਰ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਸ਼ਹਿਰ ਨੂੰ ਬਾਲ ਭਿੱਖਿਆ ਤੋਂ ਪੂਰੀ ਤਰ੍ਹਾਂ ਮੁਕਤ ਕੀਤਾ ਜਾ ਸਕੇ।ਉਨ੍ਹਾਂ ਬਾਲ ਭਿੱਖਿਆ ਰੋਕਣ ਲਈ ਜਾਗਰੂਕਤਾ ਫੈਲਾਉਣ ‘ਤੇ ਵੀ ਜ਼ੋਰ ਦਿੱਤਾ।ਉਨ੍ਹਾਂ ਅਪੀਲ ਕੀਤੀ ਕਿ ਬਾਲ ਭਿੱਖਿਆ ਵਿੱਚ ਫਸੇ ਬੱਚੇ ਜਾਂ ਉਨ੍ਹਾਂ ਦੇ ਮਾਪੇ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਸੰਪਰਕ ਕਰ ਸਕਦੇ ਹਨ ਜਾਂ ਵਟਸਐਪ ਨੰਬਰ 9646222555 ‘ਤੇ ਮੈਸੇਜ ਭੇਜਿਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਬਾਲ ਭਿਖਿਆ, ਕਿਸੇ ਵੀ ਮੁਸੀਬਤ ਵਿੱਚ ਫਸੇ ਬੱਚੇ ਬਾਰੇ ਜਾਣਕਾਰੀ ਮਿਲਦੀ ਹੈ, ਤਾਂ ਉਹ ਵੀ ਇਨ੍ਹਾਂ ਨੰਬਰਾਂ ’ਤੇ ਸੂਚਨਾ ਦੇ ਸਕਦੇ ਹਨ।

 

Leave a Reply

Your email address will not be published. Required fields are marked *