ਮਾਨਸਾ,ਕਲਯੁਗੀ ਪੁੱਤ ਨੇ ਕੀਤਾ ਪਿਓ ਦਾ ਕਤਲ ਪੜੋ, ਪੂਰੀ ਖਬਰ

ਮਾਨਸਾ, 24 ਫਰਵਰੀ/ਰੋਜ਼ਾਨਾਂ ਰਿਪੋਰਟਰ

ਮਾਨਸਾ ਦੇ ਬਰੇਟਾ ਨੇੜੇ ਧਰਮਪੁਰਾ ਪਿੰਡ ਵਿੱਚ ਇੱਕ ਪੁੱਤਰ ਨੇ ਆਪਣੇ ਪਿਓ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਅਤੇ ਆਪਣੇ ਭਰਾ ਨੂੰ ਜ਼ਖਮੀ ਕਰ ਦਿੱਤਾ। ਬਰੇਟਾ ਪੁਲਿਸ ਸਟੇਸ਼ਨ ਨੇ ਦੋਸ਼ੀ ਪੁੱਤਰ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।ਮ੍ਰਿਤਕ ਦੀ ਪਛਾਣ 65 ਸਾਲਾ ਗੁਰਜੰਟ ਸਿੰਘ ਵਜੋਂ ਹੋਈ ਹੈ। ਉਹ ਆਪਣੀ ਪਤਨੀ ਅਤੇ ਪੁੱਤਰ ਸੁਖਪਾਲ ਸਿੰਘ ਨਾਲ ਪਿੰਡ ਵਿੱਚ ਰਹਿੰਦੇ ਸੀ। ਉਨ੍ਹਾਂ ਦਾ ਦੂਜਾ ਪੁੱਤਰ 45 ਸਾਲਾ ਰਾਏ ਸਿੰਘ ਵੱਖਰਾ ਰਹਿੰਦਾ ਸੀ।ਮਿਲੀ ਜਾਣਕਾਰੀ ਮੁਤਾਬਕ ਰਾਏ ਸਿੰਘ ਰਾਤ ਨੂੰ ਕੰਧ ਟੱਪ ਕੇ ਘਰ ਵਿੱਚ ਦਾਖਲ ਹੋਇਆ ਅਤੇ ਆਪਣੇ ਪਿਤਾ ‘ਤੇ ਹਮਲਾ ਕਰ ਦਿੱਤਾ। ਝਗੜੇ ਦੌਰਾਨ ਉਸਨੇ ਆਪਣੇ ਭਰਾ ਸੁਖਪਾਲ ਸਿੰਘ ਨੂੰ ਵੀ ਜ਼ਖਮੀ ਕਰ ਦਿੱਤਾ।ਬਰੇਟਾ ਪੁਲਿਸ ਸਟੇਸ਼ਨ ਦੇ ਮੁਖੀ ਮੇਲਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਜੰਟ ਸਿੰਘ ਦੀ ਲਾਸ਼ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤੀ ਗਈ ਹੈ। ਜ਼ਖਮੀ ਸੁਖਪਾਲ ਸਿੰਘ ਦਾ ਇਲਾਜ ਚੱਲ ਰਿਹਾ ਹੈ। ਪੰਜਾਬ ਪੁਲਿਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *