ਪੰਜਾਬ ਚ ਲਗਾਤਾਰ ਹੋ ਰਹੀ ਠਾ ਠਾ, ਚਿੱਟੇ ਦਿਨ ਫਿਰ ਚੱਲੀ ਗੋਲੀ, ਦੋ ਲੋਕਾਂ ਦੀ ਮੌਤ 

ਪੰਜਾਬ ਚ ਲਗਾਤਾਰ ਹੋ ਰਹੀ ਠਾ ਠਾ, ਚਿੱਟੇ ਦਿਨ ਫਿਰ ਚੱਲੀ ਗੋਲੀ, ਦੋ ਲੋਕਾਂ ਦੀ ਮੌਤ

ਮਾਨਸਾ/ਸਰਦੂਲਗੜ੍ਹ/ 27 ਫਰਵਰੀ 2026/ਰੋਜ਼ਾਨਾਂ ਰਿਪੋਰਟਰ

ਪੰਜਾਬ ਵਿੱਚ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਗੁੰਡਾਗਰਦੀ ਅਜਿਹਾ ਹੀ ਮਾਮਲਾ ਮਾਨਸਾ ਸਰਧੂਲਗੜ੍ਹ ਤੋਂ ਸਾਹਮਣੇ ਆਇਆ ਹੈ ਜਾਣਕਾਰੀ ਅਨੁਸਾਰ ਪੰਜਾਬ ਦੇ ਅੰਦਰ ਇੱਕ ਵਾਰ ਫਿਰ ਵੱਡੀ ਵਾਰਦਾਤ ਵਾਪਰੀ ਹੈ। ਦਰਅਸਲ, ਮਾਨਸਾ ਜ਼ਿਲ੍ਹੇ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਸਨਸਨੀਖੇਜ਼ ਘਟਨਾ ਵਾਪਰੀ ਹੈ।ਸਰਦੂਲਗੜ੍ਹ ਵਿਖੇ ਅੱਜ ਸਵੇਰੇ ਦਿਨ-ਦਿਹਾੜੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਦੋ ਵਿਅਕਤੀਆਂ ਦਾ ਕਤਲ ਕਰ ਦਿੱਤਾ। ਇਸ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰੇ ਕਰੀਬ 10 ਵਜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਯੋਜਨਾਬੱਧ ਤਰੀਕੇ ਨਾਲ ਕਾਕਾ ਸਿੰਘ ਅਤੇ ਉਸ ਦੇ ਨੌਕਰ ਨੂੰ ਨਿਸ਼ਾਨਾ ਬਣਾਇਆ।ਹਮਲਾਵਰਾਂ ਨੇ ਉਨ੍ਹਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ ਕਾਰਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ।ਘਟਨਾ ਦੀ ਸੂਚਨਾ ਮਿਲਦਿਆਂ ਹੀ ਮਾਨਸਾ ਪੁਲਿਸ ਦੇ ਉੱਚ ਅਧਿਕਾਰੀ ਭਾਰੀ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚ ਗਏ ਹਨ। ਪੁਲਿਸ ਵੱਲੋਂ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਆਸ-ਪਾਸ ਦੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।ਫਿਲਹਾਲ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਇਸ ਦੋਹਰੇ ਕਤਲ ਕਾਂਡ ਪਿੱਛੇ ਕੀ ਕਾਰਨ ਸਨ। ਪੁਲਿਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਿਸੇ ਪੁਰਾਣੀ ਰੰਜਿਸ਼ ਦਾ ਨਤੀਜਾ ਹੈ ਜਾਂ ਕੋਈ ਹੋਰ ਕਾਰਨ।

Leave a Reply

Your email address will not be published. Required fields are marked *