ਯੁੱਧ ਨਸ਼ਿਆਂ ਵਿਰੁੱਧ’ ਅਤੇ ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ*

ਯੁੱਧ ਨਸ਼ਿਆਂ ਵਿਰੁੱਧ’ ਅਤੇ ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ*

ਜਲੰਧਰ, 5 ਮਾਰਚ / ਸੁਨੀਲ ਕੁਮਾਰ

ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਜਲੰਧਰ ਦਿਹਾਤੀ ਪੁਲਿਸ ਵੱਲੋਂ ਪੂਰੇ ਇਲਾਕੇ ਵਿੱਚ ਅੱਜ ਸ਼ਾਮ 6 ਵਜੇ ਤੋਂ 9 ਵਜੇ ਤੱਕ ਵੱਖ-ਵੱਖ ਥਾਵਾਂ ‘ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ।

 

ਇਸ ਦੌਰਾਨ ਥਾਣਾ ਮੁਖੀਆਂ (SHO) ਅਤੇ ਪੁਲਿਸ ਟੀਮਾਂ ਵੱਲੋਂ ਆਪਣੇ-ਆਪਣੇ ਇਲਾਕਿਆਂ ਵਿੱਚ ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣਾ, ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦਾ ਮਾਹੌਲ ਬਣਾਉਣਾ ਹੈ।

 

ਇਸ ਦੇ ਨਾਲ ਹੀ ਇਲਾਕਿਆਂ ਵਿੱਚ ਨਾਈਟ ਡੋਮੀਨੇਸ਼ਨ ਓਪਰੇਸ਼ਨ ਵੀ ਕੀਤੇ ਜਾ ਰਹੇ ਹਨ ਤਾਂ ਜੋ ਰਾਤ ਦੇ ਸਮੇਂ ਵੀ ਇਲਾਕੇ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਇਆ ਜਾ ਸਕੇ।

 

ਜਲੰਧਰ ਦਿਹਾਤੀ ਪੁਲਿਸ ਵੱਲੋਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ, ਗੈਂਗਸਟਰਾਂ ਜਾਂ ਹੋਰ ਸ਼ੱਕੀ ਵਿਅਕਤੀਆਂ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨਾਲ ਸਾਂਝੀ ਕਰਨ। ਡੀਜੀਪੀ ਪੰਜਾਬ ਅਤੇ ਪੰਜਾਬ ਸਰਕਾਰ ਵੱਲੋਂ ਇਸ ਤਰ੍ਹਾਂ ਦੀ ਮਹੱਤਵਪੂਰਣ ਜਾਣਕਾਰੀ ਦੇਣ ਵਾਲਿਆਂ ਲਈ 10 ਲੱਖ ਰੁਪਏ ਤੱਕ ਇਨਾਮ ਦੀ ਵਿਵਸਥਾ ਕੀਤੀ ਗਈ ਹੈ ਅਤੇ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

 

ਜਲੰਧਰ ਦਿਹਾਤੀ ਪੁਲਿਸ ਦੇ ਮੁਲਾਜ਼ਮ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਲੋਕਾਂ ਦੀ ਸੁਰੱਖਿਆ ਲਈ ਦਿਨ-ਰਾਤ ਡਿਊਟੀ ਨਿਭਾਅ ਰਹੇ ਹਨ।

Leave a Reply

Your email address will not be published. Required fields are marked *