ਟਟੀਰੀ ਗਾਣੇ ਨੂੰ ਗਾ ਕੇ ਬੁਰੇ ਫਸੇ ਰੈਪਰ ਬਾਦਸ਼ਾਹ, ਮੰਗੀ ਮਾਫੀ , ਪੁਲਿਸ ਦੀ ਸਖ਼ਤ ਕਾਰਵਾਈ ਅਤੇ ਲੁੱਕਆਊਟ ਨੋਟਿਸ

08 ਫ਼ਰਵਰੀ/ਰੋਜਾਨਾ ਰਿਪੋਰਟਰ
ਮਸ਼ਹੂਰ ਰੈਪਰ ਅਤੇ ਗਾਇਕ ਬਾਦਸ਼ਾਹ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਨਵੇਂ ਗਾਣੇ ਨੂੰ ਲੈ ਕੇ ਵਿਵਾਦਾਂ ਘਿਰਨ ਤੋਂ ਬਾਅਦ ਹੁਣ ਉਨ੍ਹਾਂ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ। ਉਨ੍ਹਾਂ ਦੇ ਨਵੇਂ ਹਰਿਆਣਵੀ ਗੀਤ ‘ਟਟੀਰੀ’ ‘ਤੇ ਚੱਲ ਰਹੇ ਵਿਵਾਦ ਕਾਰਨ ਹਰਿਆਣਾ ਵਿੱਚ ਪਰਚਾ ਦਰਜ ਕੀਤਾ ਗਿਆ ਹੈ। ਵੱਡੀ ਕਾਰਵਾਈ ਕਰਦਿਆਂ YouTube ਨੇ ਇਸ ਗਾਣੇ ਨੂੰ ਆਪਣੇ ਪਲੇਟਫਾਰਮ ਤੋਂ ਡਿਲੀਟ ਕਰ ਦਿੱਤਾ ਹੈ, ਜਿਸ ਤੋਂ ਬਾਅਦ ਬਾਦਸ਼ਾਹ ‘ਤੇ ਗ੍ਰਿਫ਼ਤਾਰੀ ਦਾ ਖ਼ਤਰਾ ਮੰਡਰਾ ਰਿਹਾ ਹੈ।
ਪੁਲਿਸ ਦੀ ਸਖ਼ਤ ਕਾਰਵਾਈ ਅਤੇ ਲੁੱਕਆਊਟ ਨੋਟਿ
ਗਾਣੇ ਦੇ ਵਿਵਾਦ ਤੋਂ ਬਾਅਦ ਪੁਲਿਸ ਨੇ ਸਖ਼ਤ ਰੁਖ ਅਪਣਾਇਆ ਹੈ ਅਤੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ, ਪੰਚਕੂਲਾ ਪੁਲਿਸ ਨੇ ਬਾਦਸ਼ਾਹ ਦੀ ਗ੍ਰਿਫ਼ਤਾਰੀ ਲਈ ਟੀਮਾਂ ਗਠਿਤ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਪੁਲਿਸ ਨੇ ਬਾਦਸ਼ਾਹ ਨੂੰ ਤੁਰੰਤ ਪੇਸ਼ ਹੋਣ ਦਾ ਨੋਟਿਸ ਜਾਰੀ ਕੀਤਾ ਹੈ ਅਤੇ ਉਨ੍ਹਾਂ ਖਿਲਾਫ ‘ਲੁੱਕਆਊਟ ਸਰਕੂਲਰ’ ਜਾਰੀ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਉਹ ਵਿਦੇਸ਼ ਨਾ ਭੱਜ ਸਕਣ।ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਬਾਦਸ਼ਾਹ ਦੇ ਇਸ ਗਾਣੇ ਨੂੰ ਅੱਗੇ ਸ਼ੇਅਰ (Forward) ਕਰਨ ਵਾਲਿਆਂ ਖਿਲਾਫ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਚਕੂਲਾ ਦੇ ਇੱਕ ਨਿਵਾਸੀ ਦੀ ਸ਼ਿਕਾਇਤ ‘ਤੇ ਸਾਈਬਰ ਕਰਾਈਮ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਗਾਣੇ ਵਿੱਚ ‘ਪਾਠਸ਼ਾਲਾ’ ਸ਼ਬਦ ਨੂੰ ਬਦਲ ਕੇ ‘ਬਾਦਸ਼ਾਲਾ’ ਲਿਖਿਆ ਗਿਆ ਹੈ ਅਤੇ ਸਕੂਲ ਯੂਨੀਫਾਰਮ ਵਿੱਚ ਕੁੜੀਆਂ ਨੂੰ ਇਤਰਾਜ਼ਯੋਗ ਤਰੀਕੇ ਨਾਲ ਦਿਖਾਇਆ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਇਸ ਨਾਲ ਸਕੂਲ ਵਰਗੀ ਪਵਿੱਤਰ ਥਾਂ ਦਾ ਅਕਸ ਖ਼ਰਾਬ ਹੁੰਦਾ ਹੈ ਅਤੇ ਬੱਚਿਆਂ ‘ਤੇ ਮਾੜਾ ਅਸਰ ਪੈਂਦਾ ਹੈ।
