ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਕੀਤਾ ਬਰੀ ਭਗਤਾਂ ਵਿੱਚ ਖੁਸ਼ੀ ਦੀ ਲਹਿਰ

ਚੰਡੀਗੜ੍ਹ,/ਰੋਜ਼ਾਨਾਂ ਰਿਪੋਰਟਰ
–ਡੇਰਾ ਮੁਖੀ ਰਾਮ ਰਹੀਮ ਨੂੰ ਛਤਰਪਤੀ ਕਤਲ ਕੇਸ ਵਿਚ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਰਾਮ ਰਹੀਮ ਨੂੰ ਇਸ ਮਾਮਲੇ ਵਿਚ ਬਰੀ ਕਰ ਦਿੱਤਾ ਹੈ। ਹਾਲਾਂਕਿ ਬਾਕੀ ਤਿੰਨ ਦੋਸ਼ੀਆਂ ਕੁਲਦੀਪ, ਨਿਰਮਲ ਅਤੇ ਕਿਸ਼ਨ ਲਾਲ ਦੀਆਂ ਸਜ਼ਾਵਾਂ ਨੂੰ ਬਰਕਰਾਰ ਰੱਖਿਆ ਗਿਆ ਹੈ। ਇਨ੍ਹਾਂ ਸਾਰਿਆਂ ਨੂੰ ਇਸ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ ਦੋਸ਼ੀ ਠਹਿਰਾਇਆ ਸੀ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਤੇ ਹਾਈਕੋਰਟ ਨੇ ਇਸ ਫ਼ੈਸਲੇ ਨੂੰ ਬਦਲ ਦਿੱਤਾ ਹੈ।
