ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ, ਐਲ.ਪੀ.ਜੀ. ਸਿਲੰਡਰ, ਡੀਜ਼ਲ ਤੇ ਪੈਟਰੋਲ ਦਾ ਲੋੜੀਂਦਾ ਸਟਾਕ ਮੌਜੂਦ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ, ਐਲ.ਪੀ.ਜੀ. ਸਿਲੰਡਰ, ਡੀਜ਼ਲ ਤੇ ਪੈਟਰੋਲ ਦਾ ਲੋੜੀਂਦਾ ਸਟਾਕ ਮੌਜੂਦ : ਡਿਪਟੀ ਕਮਿਸ਼ਨਰ

ਵਸਨੀਕਾਂ ਨੂੰ ਘਬਰਾਹਟ ’ਚ ਖ਼ਰੀਦਦਾਰੀ ਕਰਨ ਤੋਂ ਬਚਣ ਦੀ ਕੀਤੀ ਅਪੀਲ

ਜਮ੍ਹਾਖੋਰੀ ਤੇ ਕਾਲਾਬਾਜ਼ਾਰੀ ਖਿਲਾਫ਼ ਸਖ਼ਤ ਕਾਰਵਾਈ ਦੀ ਦਿੱਤੀ ਚਿਤਾਵਨੀ

 

 

ਜਲੰਧਰ, 11 ਮਾਰਚ/ਸੁਨੀਲ ਕੁਮਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਐਲ.ਪੀ.ਜੀ. ਸਿਲੰਡਰਾਂ/ਡੀਜ਼ਲ/ਪੈਟਰੋਲ ਦੀ ਉਪਲਬਧਤਾ ਨੂੰ ਲੈ ਕੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਜ਼ਿਲ੍ਹੇ ਕੋਲ ਜਨਤਕ ਮੰਗ ਨੂੰ ਪੂਰਾ ਕਰਨ ਲਈ ਲੋੜੀਂਦਾ ਸਟਾਕ ਮੌਜੂਦ ਹੈ।

 

ਡਾ. ਅਗਰਵਾਲ ਨੇ ਵਸਨੀਕਾਂ ਨੂੰ ਘਬਰਾਹਟ ਵਿੱਚ ਖ਼ਰੀਦਦਾਰੀ ਕਰਨ ਤੋਂ ਬਚਣ ਦੀ ਅਪੀਲ ਕਰਦਿਆਂ ਕਿਹਾ ਕਿ ਸਪਲਾਈ ਚੇਨ ਸੁਚਾਰੂ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਜ਼ਿਲ੍ਹੇ ਵਿੱਚ ਲੋੜੀਂਦਾ ਸਟਾਕ ਮੌਜੂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਐਲ.ਪੀ.ਜੀ., ਡੀਜ਼ਲ ਅਤੇ ਪੈਟਰੋਲ ਦੇ ਸਟਾਕ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਜ਼ਰੂਰੀ ਵਸਤਾਂ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਇਆ ਜਾ ਸਕੇ।

 

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਇਸ ਸਬੰਧੀ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਲਿਮਟਿਡ ਦੇ ਅਧਿਕਾਰੀਆਂ ਅਤੇ ਗੈਸ ਏਜੰਸੀ ਤੇ ਪੈਟਰੋਲ ਪੰਪ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕਰਕੇ ਮੌਜੂਦਾ ਸਟਾਕ ਦਾ ਜਾਇਜ਼ਾ ਵੀ ਲਿਆ।

 

ਉਨ੍ਹਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਮਰੱਥ ਅਥਾਰਟੀ ਤੋਂ ਪੁਸ਼ਟੀ ਕੀਤੇ ਬਿਨਾਂ ਕਿੱਲਤ ਬਾਰੇ ਗਲਤ ਜਾਣਕਾਰੀ ਫੈਲਾਉਣ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

ਜਮ੍ਹਾਖੋਰੀ ਅਤੇ ਕਾਲਾਬਾਜ਼ਾਰੀ ਖਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੰਦਿਆਂ ਡਾ. ਅਗਰਵਾਲ ਨੇ ਕਿਹਾ ਜੇਕਰ ਕੋਈ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਜ਼ਰੂਰੀ ਵਸਤਾਂ ਐਕਟ-1955 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਗੈਸ ਏਜੰਸੀ ਤੇ ਪੈਟਰੋਲ ਪੰਪ ਐਸੋਸੀਏਸ਼ਨਾਂ ਨੂੰ ਵੀ ਕਿਹਾ ਕਿ ਜੇਕਰ ਕੋਈ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇ।

 

ਮੀਟਿੰਗ ਦੌਰਾਨ ਗੈਸ ਏਜੰਸੀ ਅਧਿਕਾਰੀਆਂ ਨੇ ਦੱਸਿਆ ਕਿ ਐਲਪੀਜੀ ਸਿਲੰਡਰ ਦੀ ਰੀਫਿਲ ਬੁਕਿੰਗ ਲਈ ਸਮਾਂ 25 ਦਿਨ ਹੁੰਦਾ ਹੈ।

 

ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ, ਡੀ.ਐਫ.ਐਸ.ਸੀ. ਨਰਿੰਦਰ ਸਿੰਘ ਤੋਂ ਇਲਾਵਾ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਲਿਮਟਿਡ ਦੇ ਅਧਿਕਾਰੀ ਅਤੇ ਗੈਸ ਏਜੰਸੀ ਤੇ ਪੈਟਰੋਲ ਪੰਪ ਐਸੋਸੀਏਸ਼ਨਾਂ ਦੇ ਪ੍ਰਤੀਨਿਧੀ ਵੀ ਮੌਜੂਦ ਸਨ।

Leave a Reply

Your email address will not be published. Required fields are marked *