ਸੇਵਾ ਮੁਕਤ ਪੈਨਸ਼ਨਰਾਂ ਨੂੰ 31 ਮਾਰਚ ਤੱਕ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾ ਕਰਵਾਉਣ ਦੀ ਅਪੀਲ 

ਸੇਵਾ ਮੁਕਤ ਪੈਨਸ਼ਨਰਾਂ ਨੂੰ 31 ਮਾਰਚ ਤੱਕ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾ ਕਰਵਾਉਣ ਦੀ ਅਪੀਲ

ਜਲੰਧਰ/14 ਮਾਰਚ/ਸੁਨੀਲ ਕੁਮਾਰ

ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਡਾ. ਅਮਰਨਾਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੇਵਾ-ਮੁਕਤ ਪੈਨਸ਼ਨਰਾਂ ਦੀ ਸਹੂਲਤ ਅਤੇ ਪਾਰਦਰਸ਼ਤਾ ਲਈ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।

 

ਉਨ੍ਹਾਂ ਦੱਸਿਆ ਕਿ ਕਈ ਪੈਨਸ਼ਨਰਾਂ ਵੱਲੋਂ ਅਜੇ ਵੀ ਬੈਂਕਾਂ ਵਿੱਚ ਮੈਨੂਅਲ ਸਰਟੀਫਿਕੇਟ ਜਮ੍ਹਾ ਕਰਵਾਏ ਗਏ ਹਨ, ਜੋ ਕਿ ਹੁਣ ਮਾਨਤਾ ਪ੍ਰਾਪਤ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਆਪਣੀ ਪੈਨਸ਼ਨ ਨੂੰ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖਣ ਲਈ ਪੈਨਸ਼ਨਰ ਤੁਰੰਤ ਆਪਣਾ ਡਿਜੀਟਲ ਸਰਟੀਫਿਕੇਟ ਜਮ੍ਹਾ ਕਰਵਾਉਣ।

 

ਉਨ੍ਹਾਂ ਦੱਸਿਆ ਕਿ ਪੈਨਸ਼ਨਰ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ ਸੇਵਾ ਕੇਂਦਰ, ਬੈਂਕ ਦੀ ਬਰਾਂਚ, ਨਜ਼ਦੀਕੀ ਖਜ਼ਾਨਾ ਦਫ਼ਤਰ ਵਿਖੇ 16 ਮਾਰਚ 2026 ਤੋਂ ਜਮ੍ਹਾ ਕਰਵਾ ਸਕਦੇ ਹਨ ਜਾਂ ਪੰਜਾਬ ਸਰਕਾਰ ਦੀ ਘਰ ਬੈਠੇ ਡੋਰ ਸਟੈੱਪ ਡਲਿਵਰੀ ਰਾਹੀਂ 1076 ‘ਤੇ ਕਾਲ ਕਰਕੇ ਵੀ ਇਸ ਸੁਵਿਧਾ ਦਾ ਲਾਭ ਲੈ ਸਕਦੇ ਹਨ।

 

ਜ਼ਿਲ੍ਹਾ ਖਜ਼ਾਨਾ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੈਨਸ਼ਨਰ ਘਰ ਬੈਠੇ ਹੀ ਜੀਵਨ ਪ੍ਰਮਾਣ ਪੱਤਰ ਐਪ ਡਾਊਨਲੋਡ ਕਰਕੇ ਵੀ ਇਹ ਪ੍ਰਕਿਰਿਆ ਪੂਰੀ ਕਰ ਸਕਦੇ ਹਨ। ਉਨ੍ਹਾਂ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ 31 ਮਾਰਚ 2026 ਤੋਂ ਪਹਿਲਾਂ ਜਮ੍ਹਾ ਕਰਵਾਉਣਾ ਯਕੀਨੀ ਬਣਾਉਣ।

Leave a Reply

Your email address will not be published. Required fields are marked *