ਮਾੜੀ ਖਬਰ: ਪੰਜਾਬ ਦਾ ਨੌਜਵਾਨ ਵਿਦੇਸ਼ ਦੀ ਧਰਤੀ ਤੇ ਗੋਲ਼ੀ ਦਾ ਸ਼ਿਕਾਰ 

 

ਸਮਾਣਾ/ਪਟਿਆਲਾ/ 18 ਮਾਰਚ 2026/ਰੋਜ਼ਾਨਾਂ ਰਿਪੋਰਟਰ

ਇੱਕ ਵਾਰੀ ਫੇਰ ਪੰਜਾਬ ਦੇ ਨੌਜਵਾਨ ਦਾ ਵਿਦੇਸ਼ ਵਿੱਚ ਗੋਲ਼ੀਆਂ ਮਾਰ ਕੇ ਕਤੱਲ ਕਰ ਦਿੱਤਾ ਗਿਆ ਜਾਣਕਾਰੀ ਅਨੁਸਾਰ ਸੁਹਿਰਦ ਭਵਿੱਖ ਦੀ ਆਸ ਵਿੱਚ ਲਗਭਗ ਤਿੰਨ ਸਾਲ ਪਹਿਲਾਂ ਅਮਰੀਕਾ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ।ਇਹ ਮਾਮਲਾ ਸਮਾਣਾ ਦੇ ਪਿੰਡ ਨਾਲ ਸਬੰਧਿਤ ਹੈ, ਜਿੱਥੋਂ ਦੇ ਨੌਜਵਾਨ ਗੁਰਦਾਸ ਸਿੰਘ ਦੀ ਅਮਰੀਕਾ ਵਿੱਚ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।ਗੁਰਦਾਸ ਸਿੰਘ ਸੁਹਿਰਦ ਭਵਿੱਖ ਦੀ ਆਸ ਵਿੱਚ ਲਗਭਗ ਤਿੰਨ ਸਾਲ ਪਹਿਲਾਂ ਅਮਰੀਕਾ ਗਿਆ ਸੀ।

ਜਾਣਕਾਰੀ ਮੁਤਾਬਕ ਗੁਰਦਾਸ ਸਿੰਘ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ। (ਹਾਲਾਂਕਿ ਗੋਲੀ ਕਿਸ ਨੇ ਅਤੇ ਕਿਹੜੇ ਹਾਲਾਤਾਂ ਵਿੱਚ ਚਲਾਈ, ਇਸ ਬਾਰੇ ਅਜੇ ਵਧੇਰੇ ਜਾਣਕਾਰੀ ਦੀ ਉਡੀਕ ਹੈ)।

ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪੀੜਤ ਪਰਿਵਾਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਮ੍ਰਿਤਕ ਦੇਹ ਭਾਰਤ ਲਿਆਉਣ ਵਿੱਚ ਮਦਦ ਦੀ ਮੰਗ ਕੀਤੀ ਹੈ।

ਪਰਿਵਾਰ ਦੀ ਮੰਗ ਹੈ ਕਿ ਗੁਰਦਾਸ ਸਿੰਘ ਦੀ ਲਾਸ਼ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਸਰਕਾਰ ਦਖ਼ਲ ਦੇਵੇ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਵਿੱਚ ਹੋ ਸਕੇ। ਮਾਪਿਆਂ ਨੇ ਵਿਦੇਸ਼ ਮੰਤਰਾਲੇ ਤੋਂ ਮਦਦ ਦੀ ਗੁਹਾਰ ਲਗਾਈ ਹੈ ਤਾਂ ਜੋ ਕਾਨੂੰਨੀ ਕਾਰਵਾਈ ਨੂੰ ਜਲਦ ਪੂਰਾ ਕੀਤਾ ਜਾ ਸਕੇ।

Leave a Reply

Your email address will not be published. Required fields are marked *