Big News: ਚੰਡੀਗੜ੍ਹ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ/18 March 2026/ ਰੋਜ਼ਾਨਾਂ ਰਿਪੋਰਟਰ

ਨਹੀਂ ਰੁਕ ਰਹੀਆਂ ਲਗਾਤਾਰ ਗੋਲੀ ਚੱਲਣ ਦੀ ਆ ਵਾਰਦਾਤਾਂ ਚੰਡੀਗੜ੍ਹ ਸਿਟੀ ਬਿਊਟੀਫੁਲ ਦੇ ਸਭ ਤੋਂ ਸੁਰੱਖਿਅਤ ਮੰਨੇ ਜਾਣ ਵਾਲੇ ਇਲਾਕੇ ਸੈਕਟਰ 9 ਵਿੱਚ ਅੱਜ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਅਣਪਛਾਤੇ ਹਮਲਾਵਰਾਂ ਨੇ ਇੱਕ ਨੌਜਵਾਨ ਨੂੰ ਦਿਨ-ਦਿਹਾੜੇ ਗੋਲੀਆਂ ਨਾਲ ਭੁੰਨ ਦਿੱਤਾ। ਜਾਣਕਾਰੀ ਮੁਤਾਬਕ ਨੌਜਵਾਨ ਨੂੰ ਉਸ ਵੇਲੇ ਨਿਸ਼ਾਨਾ ਬਣਾਇਆ ਗਿਆ ਜਦੋਂ ਉਹ ਜਿਮ ਤੋਂ ਬਾਹਰ ਨਿਕਲ ਰਿਹਾ ਸੀ।

ਨੌਜਵਾਨ ਜਿਮ ਤੋਂ ਵਰਕਆਊਟ ਕਰਕੇ ਬਾਹਰ ਆਇਆ ਹੀ ਸੀ ਕਿ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ ਬਦਮਾਸ਼ਾਂ ਨੇ ਉਸ ‘ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਗੋਲੀਆਂ ਲੱਗਣ ਕਾਰਨ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਵਾਰਦਾਤ ਤੋਂ ਤੁਰੰਤ ਬਾਅਦ ਚੰਡੀਗੜ੍ਹ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਫੋਰੈਂਸਿਕ ਟੀਮਾਂ ਸਬੂਤ ਜੁਟਾ ਰਹੀਆਂ ਹਨ। ਪੁਲਿਸ ਵੱਲੋਂ ਜਿਮ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ (CCTV) ਫੁਟੇਜ ਖੰਗਾਲੇ ਜਾ ਰਹੇ ਹਨ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।

ਇਸ ਘਟਨਾ ਨੇ ਚੰਡੀਗੜ੍ਹ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਲੋਕਾਂ ਵਿੱਚ ਇਸ ਗੱਲ ਨੂੰ ਲੈ ਕੇ ਚਿੰਤਾ ਹੈ ਕਿ ਸ਼ਹਿਰ ਦੇ ਇੰਨੇ ਭੀੜ-ਭੜੱਕੇ ਵਾਲੇ ਅਤੇ ਵੀਆਈਪੀ ਇਲਾਕੇ ਵਿੱਚ ਬਦਮਾਸ਼ ਬੇਖੌਫ ਹੋ ਕੇ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ।

Leave a Reply

Your email address will not be published. Required fields are marked *