PROTEST:ਜਲੰਧਰ ਦੇ ਦੇਸ਼ ਭਗਤ ਯਾਦਗਾਰੀ ਹਾਲ ਵਿੱਚ ਟੈਟ ਦੇ ਵਿਰੋਧ ਵਿਚ ਹੋ ਰਹੀ ਮਹਾਂ ਰੋਸ ਰੈਲੀ/

ਜਲੰਧਰ ਦੇ ਦੇਸ਼ ਭਗਤ ਯਾਦਗਾਰੀ ਹਾਲ ਵਿੱਚ ਟੈਟ ਦੇ ਵਿਰੋਧ ਵਿਚ ਹੋ ਰਹੀ ਮਹਾਂ ਰੋਸ ਰੈਲੀ/

19 ਮਾਰਚ 2026/ ਰੋਜ਼ਾਨਾਂ ਰਿਪੋਰਟਰ

ਪੰਜਾਬ ਨੇ ਸਾਂਝੇ ਤੌਰ ‘ਤੇ ਕਿਹਾ ਕਿ 21 ਮਾਰਚ ਨੂੰ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹੋ ਰਹੀ ਮਹਾਂ ਰੋਸ ਰੈਲੀ/ਕਨਵੈਨਸ਼ਨ ਵਿੱਚ ਅਧਿਆਪਕਾਂ/ਮੁਲਾਜ਼ਮਾਂ ‘ਤੇ ਜਬਰੀ ਥੋਪੇ ਟੈੱਟ ਦੀ ਸ਼ਰਤ ਨੂੰ ਤੁਰੰਤ ਖਤਮ ਕਰਨ, ਪੁਰਾਣੀ ਪੈਨਸ਼ਨ ਬਹਾਲੀ ਨੋਟੀਫਿਕੇਸ਼ਨ ਲਾਗੂ ਕਰਨ, ਛੇਵੇਂ ਪੇ-ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ ਅਤੇ 2.59 ਗੁਣਾਂਕ ਲਾਗੂ ਕਰਨ, ਸੱਤਵਾਂ ਪੇ ਕਮਿਸ਼ਨ ਤੁਰੰਤ ਦੇਣ।ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਹਰਜਿੰਦਰ ਪਾਲ ਸਿੰਘ ਪੰਨੂੰ ਸੂਬਾ ਪ੍ਰਧਾਨ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ, ਬਲਜਿੰਦਰ ਸਿੰਘ ਧਾਲੀਵਾਲ ਸੂਬਾ ਪ੍ਰਧਾਨ ਮਾਸਟਰ ਕੇਡਰ ਯੂਨੀਅਨ ਪੰਜਾਬ, ਗੁਰਪ੍ਰੀਤ ਸਿੰਘ ਖੱਟੜਾ ਸੂਬਾ ਪ੍ਰਧਾਨ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ ਐਸੋਸੀਏਸ਼ਨ ਪੰਜਾਬ, ਧਰਮਜੀਤ ਸਿੰਘ ਢਿੱਲੋਂ ਸੂਬਾ ਪ੍ਰਧਾਨ ਲੈਕਚਰਾਰ ਕੇਡਰ ਯੂਨੀਅਨ 16% ਡੀ.ਏ. ਦੀਆਂ ਕਿਸ਼ਤਾਂ ਤੁਰੰਤ ਜਾਰੀ ਕਰਨ, ਬੰਦ ਕੀਤੇ ਪੇਂਡੂ, ਬਾਰਡਰ, ਅੰਗਹੀਣ ਅਤੇ ਹੋਰ ਭੱਤੇ ਲਾਗੂ ਕਰਨ, ਏ.ਸੀ.ਪੀ. ਲਾਗੂ ਕਰਕੇ ਅਗਲੇ ਗ੍ਰੇਡ ਦੇਣ, ਕੇਂਦਰੀ ਪੈਟਰਿਨ ਸਕੇਲ ਬੰਦ ਕਰਕੇ/ਪੰਜਾਬ ਸਕੇਲ ਲਾਗੂ ਕਰਨ, ਕੱਚੇ ਮੁਲਾਜ਼ਮ ਪੂਰੇ ਲਾਭਾਂ ਸਮੇਤ ਪੱਕੇ ਕਰਨ, ਬੀ.ਪੀ.ਈ.ਓ. ਦਫ਼ਤਰਾਂ ‘ਚ ਕੰਮ ਕਰਦੇ ਕਰਮਚਾਰੀਆਂ ਨੂੰ ਬਿਨਾਂ ਤਨਖਾਹ ਕਟੌਤੀ ਕੀਤੇ ਰੈਗੂਲਰ ਕਰਨ, 245 ਕਾਮਰਸ ਲੈਕਚਰਾਰ ਦੀ ਰੀਵਰਸ਼ਨ ਬੰਦ ਕਰਨ, ਗੈਰ-ਵਿੱਦਿਅਕ/ਆਨਲਾਈਨ ਕੰਮ, ਬੀ.ਐਲ.ਓਜ਼ ਡਿਊਟੀਆਂ ਸਮੇਤ ਸਭ ਗੈਰ-ਵਿੱਦਿਅਕ ਡਿਊਟੀਆਂ ਬੰਦ ਕਰਨ, ਅਧਿਆਪਕਾਂ ਕੋਲੋਂ ਸਿਰਫ਼ ਤੇ ਸਿਰਫ਼ ਪੜ੍ਹਾਈ ਦਾ ਕੰਮ ਲੈਣ, ਹਰੇਕ ਤਰ੍ਹਾਂ ਦੀਆਂ ਪ੍ਰਮੋਸ਼ਨਾਂ ਕਰਨ ਆਦਿ ਮਸਲਿਆਂ ਨੂੰ ਲੈ ਕੇ ਹੋ ਰਹੀ ਹੈ।

ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੋਸ ਰੈਲੀ/ਕਨਵੈਨਸ਼ਨ ‘ਚ ਸਮੁੱਚੇ ਅਧਿਆਪਕ/ਮੁਲਾਜ਼ਮ ਵਰਗ ਨੂੰ ਇਸ ਰੈਲੀ ਦਾ ਹਿੱਸਾ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਠੱਲ੍ਹ ਪਾਉਣ ਲਈ ਸੰਘਰਸ਼ਾਂ ‘ਚ ਵੱਡੀ ਸ਼ਮੂਲੀਅਤ ਕਰੋ। ਸਰਕਾਰ ਦੀ ਜ਼ੋਰਦਾਰ ਨਿੰਦਾ ਵੀ ਕਰਦਿਆਂ ਕਿਹਾ ਕਿ ਸਰਕਾਰ ਡੰਡੇ ਦੇ ਜ਼ੋਰ ਨਾਲ ਸੰਘਰਸ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਨਾ ਕਰੇ ਨਹੀਂ ਤਾਂ ਗੰਭੀਰ ਸਿੱਟੇ ਨਿਕਲਣਗੇ।

 

21 ਦੀ ਰੈਲੀ ਦੀ ਪੂਰਨ ਕਾਮਯਾਬੀ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਸ ਸਬੰਧੀ ਸੂਬਾ ਪੱਧਰ ‘ਤੇ, ਜ਼ਿਲ੍ਹਾ ਪੱਧਰ ‘ਤੇ ਅਤੇ ਲੋਕਲ ਪੱਧਰ ‘ਤੇ ਜਲੰਧਰ ਰੈਲੀ ਵਾਲੀ ਜਗ੍ਹਾ ‘ਤੇ ਜ਼ਿਲ੍ਹਾ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਭਰ ਦੇ ਸੂਬਾਈ, ਜ਼ਿਲ੍ਹਾ ਅਤੇ ਬਲਾਕ ਪੱਧਰ ਤੱਕ ਦੇ ਆਗੂ ਆਪੋ-ਆਪਣੀ ਤਿਆਰੀ ਵਿੱਚ ਜੁੱਟੇ ਹੋਏ ਹਨ। ਪੰਜਾਬ ਭਰ ਤੋਂ ਹਜ਼ਾਰਾਂ ਅਧਿਆਪਕ ਅਤੇ ਮੁਲਾਜ਼ਮ ਸ਼ਾਮਿਲ ਹੋ ਕੇ ਆਪਣੀਆਂ ਮੰਗਾਂ ਲਈ ਸਰਕਾਰ ਦਾ ਜ਼ੋਰਦਾਰ ਪਿੱਟ ਸਿਆਪਾ ਕਰਕੇ ਅਗਲੀ ਰਣਨੀਤੀ ਉਲੀਕਣਗੇ ਅਤੇ ਆਪਣੀਆਂ ਮੰਗਾਂ ਦੀ ਪੂਰਤੀ ਤੱਕ ਤਿੱਖਾ ਸੰਘਰਸ਼ ਜਾਰੀ ਰੱਖਣਗੇ।

 

 

Leave a Reply

Your email address will not be published. Required fields are marked *