ਜੇਜੋਂ ਤੋਂ ਮਾਹਿਲਪੁਰ ਰੋਡ ਅਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ ‘ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਦੀ ਆਵਾਜਾਈ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਰਹੇਗੀ

ਜੇਜੋਂ ਤੋਂ ਮਾਹਿਲਪੁਰ ਰੋਡ ਅਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ ‘ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਦੀ ਆਵਾਜਾਈ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਰਹੇਗੀ

 

 

ਹੁਸ਼ਿਆਰਪੁਰ, 24 ਮਾਰਚ/ ਰੋਜ਼ਾਨਾਂ ਰਿਪੋਰਟਰ

ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪੈਂਦੇ ਪਿੰਡ ਜੇਜੋਂ ਤੋਂ ਮਾਹਿਲਪੁਰ ਰੋਡ ਅਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ ‘ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਨੂੰ ਕੇਵਲ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਆਵਾਜਾਈ ਦੀ ਆਗਿਆ ਹੋਵੇਗੀ ਅਤੇ ਇਸ ਸਮੇਂ ਤੋਂ ਇਲਾਵਾ ਇਨ੍ਹਾਂ ਸੜਕਾਂ ‘ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਦੀ ਆਵਾਜਾਈ ‘ਤੇ ਰੋਕ ਰਹੇਗਾ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੈਂਦੇ ਮਾਹਿਲਪੁਰ ਰੋਡ ਅਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ ‘ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਦੇ ਕਾਰਨ ਸੜਕਾਂ ‘ਤੇ ਕਾਫੀ ਹਾਦਸੇ ਹੋ ਰਹੇ ਹਨ ਜਿਨ੍ਹਾਂ ਕਾਰਨ ਆਮ ਪਬਲਿਕ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਹੁੰਦਾ ਹੈ, ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਸੜਕਾਂ ‘ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਦੀ ਆਵਾਜਾਈ ਨੂੰ ਸਮਾਂਬੱਧ ਤਰੀਕੇ ਨਾਲ ਚਲਾਉਣੀ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਉਪ ਪੁਲਿਸ ਕਪਤਾਨ, ਗੜ੍ਹਸ਼ੰਕਰ ਇਹ ਯਕੀਨੀ ਬਣਾਉਣਗੇ ਕਿ ਟ੍ਰੈਫਿਕ ਪੁਲਿਸ ਵਲੋਂ ਟਿੱਪਰ/ਟਰੱਕਾਂ ਦੀ ਓਵਰਸਪੀਡ ਚੈਕ ਕੀਤੀ ਗਈ ਹੈ। ਰੀਜਨਲ ਟਰਾਂਸਪੋਰਟ ਅਥਾਰਟੀ, ਹੁਸ਼ਿਆਰਪੁਰ ਇਨ੍ਹਾਂ ਹੁਕਮਾਂ ਸਨਮੁੱਖ ਓਵਰਲੋਡਿੰਗ ਅਤੇ ਹੋਰ ਨਿਯਮਾਂ ਦੀ ਉਲੰਘਣਾ ਸਬੰਧੀ ਚੈਕਿੰਗ ਅਤੇ ਲੋੜੀਂਦੀ ਕਾਰਵਾਈ ਯਕੀਨੀ ਬਣਾਉਣਗੇ। ਕਾਰਜਕਾਰੀ ਇੰਜੀਨੀਅਰ, ਡਰੇਨੇਜ-ਕਮ-ਜ਼ਿਲ੍ਹਾ ਮਾਈਨਿੰਗ ਅਫ਼ਸਰ, ਹੁਸ਼ਿਆਰਪੁਰ ਅੰਤਰ-ਰਾਜੀ ਚੈਕ ਪੋਸਟਾਂ ‘ਤਚ 24X7 ਨਿਗਰਾਨੀ ਯਕੀਨੀ ਬਣਾਉਣਗੇ ਅਤੇ ਇਸ ਦੇ ਨਾਲ ਹੀ ਚੈਕ ਪੋਸਟ ‘ਤੇ ਭਾਰ ਤੋਲਣ ਵਾਲੇ ਕੰਡੇ ਦੀ ਵਰਤੋਂ ਕਰਕੇ ਓਵਰਲੋਡਿੰਡ ਟਿੱਪਰਾਂ ਦੀ ਚੈਕਿੰਗ ਅਤੇ ਇਨ੍ਹਾਂ ‘ਤੇ ਬਣਦੀ ਕਾਰਵਾਈ ਅਮਲ ਵਿਚ ਲਿਆਉਣਗੇ। ਇਹ ਹੁਕਮ 20 ਮਈ 2026 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *