ਐਸ.ਐਸ.ਪੀ. ਦੀ ਅਗਵਾਈ ‘ਚ ਜਲੰਧਰ ਦਿਹਾਤੀ ਪੁਲਿਸ ਵਲੋਂ ਸਪੈਸ਼ਲ ਨਾਕਾਬੰਦੀ*

ਐਸ.ਐਸ.ਪੀ. ਦੀ ਅਗਵਾਈ ‘ਚ ਜਲੰਧਰ ਦਿਹਾਤੀ ਪੁਲਿਸ ਵਲੋਂ ਸਪੈਸ਼ਲ ਨਾਕਾਬੰਦੀ*

ਜਲੰਧਰ, 27 ਮਾਰਚ/ਸੁਨੀਲ ਕੁਮਾਰ

ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਜਲੰਧਰ ਦਿਹਾਤੀ ਪੁਲਿਸ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪੈਸ਼ਲ ਨਾਕਾਬੰਦੀ ਕੀਤੀ ਗਈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਟੀ ਸਰਵੇਲੈਂਸ ਪਲਾਨ ਤਹਿਤ ਕੀਤੀ ਗਈ, ਜਿਸਦਾ ਮਕਸਦ ਸੁਰੱਖਿਆ ਅਤੇ ਚੌਕਸੀ ਨੂੰ ਹੋਰ ਮਜ਼ਬੂਤ ਕਰਨਾ ਹੈ।

 

ਐਸ.ਐਸ.ਪੀ. ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਮੁੱਖ ਅਫਸਰ ਥਾਣਾ ਦੀ ਅਗਵਾਈ ਵਿੱਚ ਸ਼ਹਿਰਾਂ ਅਤੇ ਕਸਬਿਆਂ ਦੇ ਅਹਿਮ ਸਥਾਨਾਂ ‘ਤੇ ਨਾਕੇ ਲਗਾਏ। ਇਹ ਨਾਕਾਬੰਦੀਆਂ ਅਕਸਰ ਅਚਾਨਕ ਕੀਤੀਆਂ ਜਾਂਦੀਆਂ ਹਨ, ਤਾਂ ਜੋ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਸਕੇ।

ਉਨ੍ਹਾਂ ਦੱਸਿਆ ਕਿ ਇਸ ਅਭਿਆਨ ਦੌਰਾਨ ਵਿਸ਼ੇਸ਼ ਨਿਗਰਾਨੀ ਰੱਖ ਕੇ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਣ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ‘ਤੇ ਖਾਸ ਧਿਆਨ ਦਿੱਤਾ ਗਿਆ।

 

ਇਸ ਤੋਂ ਇਲਾਵਾ ਰਾਤ ਸਮੇਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਾਈਟ ਡੋਮੀਨੇਸ਼ਨ ਆਪਰੇਸ਼ਨ ਵੀ ਤੇਜ਼ ਕੀਤੇ ਗਏ ਹਨ। ਇਨ੍ਹਾਂ ਕਾਰਵਾਈਆਂ ਦਾ ਮੁੱਖ ਉਦੇਸ਼ ਅਪਰਾਧਾਂ ‘ਤੇ ਨਿਯੰਤਰਣ, ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨਾ ਅਤੇ ਇੱਕ ਸੁਰੱਖਿਅਤ ਮਾਹੌਲ ਤਿਆਰ ਕਰਨਾ ਹੈ। ਇਸ ਨਾਲ ਡਿਊਟੀ ‘ਤੇ ਤੈਨਾਤ ਪੁਲਿਸ ਕਰਮਚਾਰੀਆਂ ਦੀ ਚੌਕਸੀ ਅਤੇ ਕਾਰਗੁਜ਼ਾਰੀ ਵਿੱਚ ਵੀ ਸੁਧਾਰ ਆਉਂਦਾ ਹੈ।

 

ਐਸ.ਐਸ.ਪੀ. ਨੇ ਹੋਰ ਦੱਸਿਆ ਕਿ ਵੱਖ-ਵੱਖ ਵਿਭਾਗਾਂ ਅਤੇ ਸਟੇਕਹੋਲਡਰਾਂ ਨਾਲ ਨਿਯਮਿਤ ਤੌਰ ‘ਤੇ ਕੋਆਰਡੀਨੇਸ਼ਨ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਟ੍ਰੈਫਿਕ ਪ੍ਰਬੰਧਨ ‘ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਟ੍ਰੈਫਿਕ ਵਿਭਾਗ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਸੀਨੀਅਰ ਅਧਿਕਾਰੀਆਂ, ਖ਼ਾਸ ਕਰਕੇ ਸਪੈਸ਼ਲ ਡੀਜੀਪੀ ਟ੍ਰੈਫਿਕ ਵੱਲੋਂ ਜਾਰੀ ਹਦਾਇਤਾਂ ਨੂੰ ਸਾਰੇ ਸਬ-ਡਿਵੀਜ਼ਨਾਂ ਵਿੱਚ ਐਸਐਚਓਜ਼ ਅਤੇ ਡੀਐਸਪੀਜ਼ ਦੀ ਨਿਗਰਾਨੀ ਹੇਠ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ।

 

ਜਨਤਾ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਐਸ.ਐਸ.ਪੀ. ਨੇ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਹਰ ਸਮੇਂ ਜਨਤਾ ਦੀ ਸੁਰੱਖਿਆ ਅਤੇ ਭਲਾਈ ਲਈ ਸਮਰਪਿਤ ਹੈ।

Leave a Reply

Your email address will not be published. Required fields are marked *