ਜਲੰਧਰ ’ਚ ਪੈਟਰੋਲ ਪੰਪਾਂ ’ਤੇ ਭਾਰੀ ਭੀੜ, ਲੋਕਾਂ ਵਿੱਚ ਘਬਰਾਹਟ ਕਈ ਪੰਪ ਬੰਦ

ਜਲੰਧਰ, 26 ਮਾਰਚ (ਸੁਨੀਲ ਕੁਮਾਰ)
ਜਲੰਧਰ ਸ਼ਹਿਰ ਵਿੱਚ ਅੱਜ ਪੈਟਰੋਲ ਅਤੇ ਡੀਜ਼ਲ ਨੂੰ ਲੈ ਕੇ ਅਚਾਨਕ ਘਬਰਾਹਟ ਦਾ ਮਾਹੌਲ ਬਣ ਗਿਆ। ਸਵੇਰੇ ਤੋਂ ਹੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪੈਟਰੋਲ ਪੰਪਾਂ ‘ਤੇ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਲੋਕਾਂ ਵੱਲੋਂ ਜ਼ਰੂਰਤ ਤੋਂ ਵੱਧ ਫਿਊਲ ਭਰਵਾਇਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ, ਕਿਸੇ ਅਫ਼ਵਾਹ ਦੇ ਕਾਰਨ ਲੋਕਾਂ ਵਿੱਚ ਡਰ ਫੈਲ ਗਿਆ ਕਿ ਆਉਣ ਵਾਲੇ ਦਿਨਾਂ ਵਿੱਚ ਪੈਟਰੋਲ-ਡੀਜ਼ਲ ਦੀ ਕਮੀ ਹੋ ਸਕਦੀ ਹੈ। ਇਸ ਕਾਰਨ ਲੋਕ ਘਬਰਾਹਟ ਵਿੱਚ ਆਪਣੇ ਵਾਹਨਾਂ ਦੇ ਨਾਲ ਨਾਲ ਕੈਨਾਂ ਵਿੱਚ ਵੀ ਫਿਊਲ ਸਟੋਰ ਕਰਦੇ ਨਜ਼ਰ ਆਏ।
ਇਸ ਭਾਰੀ ਭੀੜ ਅਤੇ ਲਗਾਤਾਰ ਮੰਗ ਦੇ ਕਾਰਨ ਕਈ ਪੈਟਰੋਲ ਪੰਪਾਂ ‘ਤੇ ਸਪਲਾਈ ਘੱਟ ਪੈ ਗਈ, ਜਿਸ ਨਾਲ ਕੁਝ ਪੰਪਾਂ ਨੂੰ ਅਸਥਾਈ ਤੌਰ ‘ਤੇ ਬੰਦ ਕਰਨਾ ਪਿਆ। ਹਾਲਾਤ ਇਹ ਹਨ ਕਿ ਕਈ ਥਾਵਾਂ ‘ਤੇ ਟ੍ਰੈਫਿਕ ਜਾਮ ਵਰਗੀ ਸਥਿਤੀ ਬਣ ਗਈ ਹੈ |
ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਅਫ਼ਵਾਹਾਂ ‘ਤੇ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਸ਼ਾਂਤੀ ਬਣਾਈ ਰੱਖੀ ਜਾਵੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਊਲ ਦੀ ਸਪਲਾਈ ਨਾਰਮਲ ਹੈ ਅਤੇ ਕਿਸੇ ਵੀ ਕਿਸਮ ਦੀ ਘਾਟ ਨਹੀਂ ਹੈ।
ਫਿਲਹਾਲ, ਸ਼ਹਿਰ ਵਿੱਚ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਲਦੀ ਹੀ ਹਾਲਾਤ ਨਾਰਮਲ ਹੋਣ ਦੀ ਉਮੀਦ ਹੈ।
