International petrol Shortage:ਅੰਤਰਰਾਸ਼ਟਰੀ ਸੰਕਟ ਦੇ ਬਾਵਜੂਦ ਪੈਟਰੋਲ-ਡੀਜ਼ਲ ’ਤੇ ਐਕਸਾਈਜ਼ ਡਿਊਟੀ ਘੱਟ ਕਰਕੇ ਨਰਿੰਦਰ ਮੋਦੀ ਸਰਕਾਰ ਨੇ ਆਮ ਜਨਤਾ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਸ਼ਲਾਘਾਯੋਗ ਕਦਮ : ਰਾਜੇਸ਼ ਬਾਘਾ*

*ਅੰਤਰਰਾਸ਼ਟਰੀ ਸੰਕਟ ਦੇ ਬਾਵਜੂਦ ਪੈਟਰੋਲ-ਡੀਜ਼ਲ ’ਤੇ ਐਕਸਾਈਜ਼ ਡਿਊਟੀ ਘੱਟ ਕਰਕੇ ਨਰਿੰਦਰ ਮੋਦੀ ਸਰਕਾਰ ਨੇ ਆਮ ਜਨਤਾ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਸ਼ਲਾਘਾਯੋਗ ਕਦਮ : ਰਾਜੇਸ਼ ਬਾਘਾ*

ਜਲੰਧਰ, 28 ਮਾਰਚ ( ਸੁਨੀਲ) – ਰਾਜੇਸ਼ ਬਾਘਾ ਸਾਬਕਾ ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅਤੇ ਉਪ ਪ੍ਰਧਾਨ ਭਾਜਪਾ ਪੰਜਾਬ ਅਤੇ ਮੁੱਖ ਪੈਟਰਨ ਪਾਥਵੇਅ ਗਲੋਬਲ ਅਲਾਇੰਸ ਅਤੇ ਆਲ ਇੰਡੀਆ ਪ੍ਰਧਾਨ ਬ੍ਰਿਟਿਸ਼ ਰਵੀਦਾਸੀਆ ਹੈਰੀਟੇਜ ਫਾਊਂਡੇਸ਼ਨ ਨੇ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾਉਣ ਦੇ ਫੈਸਲੇ ਨੂੰ ਇਤਿਹਾਸਕ ਦੱਸਿਆ ਹੈ। ਰਾਜੇਸ਼ ਬਾਘਾ ਕਿਹਾ ਕਿ ਅੰਤਰਰਾਸ਼ਟਰੀ ਸੰਕਟ ਦੇ ਬਾਵਜੂਦ ਨਰਿੰਦਰ ਮੋਦੀ ਸਰਕਾਰ ਨੇ ਆਮ ਜਨਤਾ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਸ਼ਲਾਘਾਯੋਗ ਕਦਮ ਚੁੱਕਿਆ ਹੈ। ਰਾਜੇਸ਼ ਬਾਘਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਮੇਸ਼ਾ ਲੋਕਾਂ ਦੀ ਭਲਾਈ ਨੂੰ ਪਹਿਲ ਦਿੱਤੀ ਹੈ। ਵਿਸ਼ਵ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧੇ ਦੇ ਵਿਚਕਾਰ ਲਿਆ ਗਿਆ ਇਹ ਫੈਸਲਾ ਆਮ ਜਨਤਾ ਨੂੰ ਰਾਹਤ ਦੇਣ ਅਤੇ ਆਰਥਿਕ ਸਥਿਰਤਾ ਬਣਾਈ ਰੱਖਣ ਦੀ ਦਿਸ਼ਾ ‘ਚ ਇਕ ਦੂਰਦਰਸ਼ੀ ਪਹਿਲ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਦਾ ਸਭ ਤੋਂ ਸਕਾਰਾਤਮਕ ਅਸਰ ਲੋਜਿਸਟਿਕਸ ਸੈਕਟਰ ‘ਤੇ ਪਵੇਗਾ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਸਥਿਰਤਾ ਆਉਣ ਨਾਲ ਟ੍ਰਾਂਸਪੋਰਟ ਲਾਗਤ ‘ਤੇ ਕੰਟਰੋਲ ਹੋਵੇਗਾ, ਜਿਸ ਨਾਲ ਆਮ ਉਪਭੋਗਤਾਵਾਂ ਨੂੰ ਵੀ ਲਾਭ ਮਿਲੇਗਾ। ਅੰਤ ‘ਚ ਅਸ਼ਵਨੀ ਸ਼ਰਮਾ ਨੇ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਦਮ ਦੇਸ਼ ਦੇ ਨਾਗਰਿਕਾਂ ਨੂੰ ਰਾਹਤ ਦੇਣ ਦੇ ਨਾਲ-ਨਾਲ ਅਰਥਵਿਵਸਥਾ ਨੂੰ ਮਜ਼ਬੂਤ ਅਤੇ ਸਥਿਰ ਬਣਾਉਣ ‘ਚ ਸਹਾਇਕ ਸਿੱਧ ਹੋਵੇਗਾ।

Leave a Reply

Your email address will not be published. Required fields are marked *