ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੰਡੀਗੜ੍ਹ ਤੋਂ ਚਿਤੌੜਗੜ੍ਹ ਲਈ ਜੱਥਾ ਰਵਾਨਾ

ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੰਡੀਗੜ੍ਹ ਤੋਂ ਚਿਤੌੜਗੜ੍ਹ ਲਈ ਜੱਥਾ ਰਵਾਨਾ

ਚਿਤੌੜਗੜ੍ਹ ਦੀ ਧਰਤੀ ਦਾ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਨਾਲ ਗੂੜ੍ਹਾ ਸਬੰਧ ਹੈ : ਸੰਤ ਕੁਲਵੰਤ ਰਾਮ ਭਰੋਮਜਾਰਾ

ਹੁਸ਼ਿਆਰਪੁਰ 5 ਅਪ੍ਰੈਲ ( ਤਰਸੇਮ ਦੀਵਾਨਾ ) – ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੇ ਪ੍ਰਧਾਨ ਅਤੇ 108 ਡੇਰਾ ਸੰਤ ਬਾਬਾ ਮੇਲਾ ਰਾਮ ਜੀ ਦੇ ਮੁੱਖ ਗੱਦੀ ਨਸ਼ੀਨ ਸੰਤ ਕੁਲਵੰਤ ਰਾਮ ਜੀ ਭਰੋਮਜਾਰਾ ਦੀ ਯੋਗ ਅਗਵਾਈ ਹੇਠ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੰਗਤਾਂ ਦਾ ਇੱਕ ਵਿਸ਼ਾਲ ਜੱਥਾ ਚੰਡੀਗੜ੍ਹ ਤੋਂ ਚਿਤੌੜਗੜ੍ਹ (ਰਾਜਸਥਾਨ) ਦੀ ਯਾਤਰਾ ਲਈ ਰਵਾਨਾ ਹੋਇਆ। ਇਸ ਮੌਕੇ ਯਾਤਰਾ ਦੀ ਰਵਾਨਗੀ ਤੋਂ ਪਹਿਲਾਂ ਸ੍ਰੀ ਗੁਰੂ ਰਵਿਦਾਸ ਮੰਦਰ ਮੋਲੀ ਦੀ ਦੀ ਸੰਗਤ ਨੇ ਸੰਤ ਬਾਬਾ ਕੁਲਵੰਤ ਰਾਮ ਅਤੇ ਉਨਾਂ ਦੇ ਨਾਲ ਆਈ ਹੋਈ ਸੰਗਤ ਨੂੰ ਜੀ ਆਇਆ ਆਖਿਆ ਅਤੇ ਸਰੋਪਾ ਪਾ ਕੇ ਉਹਨਾਂ ਦਾ ਸਨਮਾਨ ਕੀਤਾ । ਇਸ ਮੌਕੇ ਮੰਦਰ ਦੀ ਪ੍ਰਬੰਧਕ ਕਮੇਟੀ ਅਤੇ ਭਾਰੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਵੱਲੋਂ ਜੱਥੇ ਦਾ ਨਿੱਘਾ ਸਵਾਗਤ ਕੀਤਾ ਗਿਆ। ਧਾਰਮਿਕ ਰੀਤਾਂ ਅਨੁਸਾਰ, ਪ੍ਰਬੰਧਕ ਕਮੇਟੀ ਨੇ ਸੰਤ ਕੁਲਵੰਤ ਰਾਮ ਭਰੋਮਜਾਰਾ ਜੀ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਯਾਤਰਾ ਦੀ ਸਫਲਤਾ ਲਈ ਅਰਦਾਸ ਕੀਤੀ। ਇਸ ਮੌਕੇ ਸੰਤ ਕੁਲਵੰਤ ਰਾਮ ਭਰੋਮਜਾਰਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ:

“ਇਹ ਯਾਤਰਾ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਜੀਵਨ ਫਲਸਫੇ ਨੂੰ ਘਰ-ਘਰ ਪਹੁੰਚਾਉਣ ਦਾ ਇੱਕ ਨਿਮਾਣਾ ਜਿਹਾ ਯਤਨ ਹੈ। ਚਿਤੌੜਗੜ੍ਹ ਦੀ ਧਰਤੀ ਦਾ ਗੁਰੂ ਸਾਹਿਬ ਦੇ ਜੀਵਨ ਨਾਲ ਗੂੜ੍ਹਾ ਸਬੰਧ ਹੈ, ਜਿੱਥੇ ਸੰਗਤਾਂ ਨਤਮਸਤਕ ਹੋ ਕੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨਗੀਆਂ। ਇਸ ਮੌਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ‘ਬੋਲੇ ਸੋ ਨਿਰਭੈ, ਸਤਿਗੁਰੂ ਰਵਿਦਾਸ ਮਹਾਰਾਜ ਕੀ ਜੈ’ ਦੇ ਜੈਕਾਰਿਆਂ ਦੀ ਗੂੰਜ ਵਿੱਚ ਜੱਥਾ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮੌਕੇ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ। ਇਸ ਮੌਕੇ ਹੋਰਨਾਂ ਤੋ ਇਲਾਵਾ ਰਣਜੀਤ ਕਲਸੀ ਮੁੱਖ ਸੰਪਾਦਕ “ਚੈਕ ਪੋਸਟ ” ਅਤੇ ਜਿਲ੍ਹਾ ਪ੍ਰਧਾਨ ਬੇਗਮਪੁਰਾ ਟਾਈਗਰ ਫੋਰਸ ਲੁਧਿਆਣਾ,ਸੰਤ ਹਾਕਮ ਦਾਸ ਸੰਧਵਾ, ਜੋਗਿੰਦਰ ਪਾਲ, ਪਰਮਜੀਤ ਪੰਮਾ, ਲਕਸ਼ਮਣ ਦਾਸ, ਮੋਹਨ ਲਾਲ, ਨਵਜੋਤ ਕੁਮਾਰ, ਕਸ਼ਮੀਰੀ ਲਾਲ, ਰਾਜਵਿੰਦਰ ਕੁਮਾਰ, ਬਿਕਰਮਜੀਤ ਸਿੰਘ, ਬੋਧ ਰਾਮ, ਅਨਰੀਤ ਕੁਮਾਰ, ਵਿਕੀ ਗੜ੍ਹਸ਼ੰਕਰ, ਨਰਿੰਦਰ ਕੁਮਾਰ, ਮੱਖਣ ਚੱਕ ਗੁਰੂ, ਗੁਰਦੀਪ ਸਿੰਘ, ਸੋਨੂ ਰਾਮ, ਹਰਪਾਲ, ਅਰਸ਼ਦੀਪ, ਰੋਸ਼ਨ ਲਾਲ te ਹੋਰ ਸ਼ਾਮਿਲ ਸਨ !

ਫੋਟੋ ਅਜਮੇਰ ਦੀਵਾ

ਨਾ

Leave a Reply

Your email address will not be published. Required fields are marked *