
23 ਅਪ੍ਰੈਲ/ ਲੋਕ ਬਾਣੀ
ਪੰਜਾਬ ਵਿੱਚ ਆਉਣ ਵਾਲੀ 24 ਅਪ੍ਰੈਲ ਨੂੰ ਬਲੈਕ ਆਊਟ ਲੱਗਣ ਜਾ ਰਿਹਾ ਹੈ ਜਾਣਕਾਰੀ ਅਨੁਸਾਰ, ਇਹ ਬਲੈਕ ਆਊਟ ਰਾਤ ਦੇ ਸਮੇਂ (ਰਾਤ 8:00 ਵਜੇ ਤੋਂ ਲੈ ਕੇ 8:15 ਵਜੇ ਤੱਕ) ਕੀਤਾ ਜਾਵੇਗਾ। ਇਹ ਬਲੈਕ ਆਊਟ ਕੁੱਲ 15 ਮਿੰਟ ਲਈ ਰਹੇਗਾ। ਇਸ ਦੌਰਾਨ ਸ਼ਹਿਰਾਂ ਅਤੇ ਪਿੰਡਾਂ ਵਿੱਚ ਸਾਇਰਨ ਵਜਾਏ ਜਾਣਗੇ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਸੂਚਿਤ ਕੀਤਾ ਜਾ ਸਕੇ।ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਖ਼ਾਸ ਤੌਰ ‘ਤੇ ਅਪੀਲ ਕੀਤੀ ਗਈ ਹੈ ਕਿ ਇਸ ਬਲੈਕ ਆਊਟ ਦੌਰਾਨ ਘਬਰਾਉਣ (Panic) ਦੀ ਲੋੜ ਨਹੀਂ ਹੈ। ਇਹ ਇੱਕ ਨਿਯਮਿਤ ਪ੍ਰਕਿਰਿਆ ਦੇ ਤਹਿਤ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਲੋਕਾਂ ਨੂੰ ਸਿਰਫ਼ ਅਲਰਟ ਰਹਿਣ ਦੀ ਲੋੜ ਹੈ।ਇਸੇ ਦੌਰਾਨ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਗਲਤ ਅਫ਼ਵਾਹਾਂ ਅਤੇ ਝੂਠੀਆਂ ਖ਼ਬਰਾਂ ਤੋਂ ਵੀ ਪਰਹੇਜ਼ ਕਰਨ ਲਈ ਕਿਹਾ ਗਿਆ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ ਲੋਕ ਸਿਰਫ਼ ਅਧਿਕਾਰਤ ਜਾਣਕਾਰੀ ‘ਤੇ ਹੀ ਯਕੀਨ ਕਰਨ।24 ਅਪ੍ਰੈਲ ਦੇ ਇਸ ਬਲੈਕ ਆਊਟ ਲਈ ਸੁਰੱਖਿਆ ਅਤੇ ਹੋਰ ਪ੍ਰਬੰਧ ਪੂਰੀ ਤਰ੍ਹਾਂ ਪੁਖ਼ਤਾ ਕਰ ਲਏ ਗਏ ਹਨ ਤਾਂ ਜੋ ਕਿਸੇ ਨੂੰ ਵੀ ਕੋਈ ਮੁਸ਼ਕਲ ਨਾ ਆਵੇ
