Big News:ਸ਼ੂਗਰ ਅਤੇ ਦਰਦਾਂ ਦੀਆਂ ਦਵਾਈਆਂ ਖਾਣ ਵਾਲੇ ਹੋ ਜਾਣ ਸਾਵਧਾਨ, ਇਹਨਾਂ ਦਵਾਈਆਂ ਦੇ ਸੈਂਪਲ ਹੋਏ ਫੇਲ

24 ਅਪ੍ਰੈਲ/ਰੋਜ਼ਾਨਾਂ ਰਿਪੋਰਟਰ

ਦੇਸ਼ ਵਿੱਚ ਦਵਾਈਆਂ ਦੀ ਗੁਣਵੱਤਾ ਦੀ ਜਾਂਚ ਕਰਨ ਵਾਲੀ ਸੰਸਥਾ (CDSCO) ਨੇ ਇੱਕ ਵੱਡਾ ਖੁਲਾਸਾ ਕੀਤਾ ਹੈ। ਜਾਂਚ ਦੌਰਾਨ ਰੋਜ਼ਾਨਾ ਵਰਤੀਆਂ ਜਾਣ ਵਾਲੀਆਂ 141 ਦਵਾਈਆਂ ਫੇਲ੍ਹ ਪਾਈਆਂ ਗਈਆਂ ਹਨ, ਜਿਸ ਤੋਂ ਬਾਅਦ ਸਰਕਾਰ ਨੇ ਇਨ੍ਹਾਂ ਦਵਾਈਆਂ ਨੂੰ ਬਾਜ਼ਾਰ ਵਿੱਚੋਂ ਵਾਪਸ ਮੰਗਵਾਉਣ ਦੇ ਹੁਕਮ ਦਿੱਤੇ ਹਨ। ਇਨ੍ਹਾਂ ਵਿੱਚੋਂ 46 ਦਵਾਈਆਂ ਹਿਮਾਚਲ ਪ੍ਰਦੇਸ਼ ਦੇ ਬੱਦੀ, ਬਰੋਟੀਵਾਲਾ, ਨਾਲਾਗੜ੍ਹ, ਕਾਲਾਅੰਬ, ਊਨਾ ਅਤੇ ਸੋਲਨ ਵਿੱਚ ਤਿਆਰ ਕੀਤੀਆਂ ਗਈਆਂ ਹਨ।ਜਿਨ੍ਹਾਂ ਦਵਾਈਆਂ ਦੇ ਸੈਂਪਲ ਫੇਲ੍ਹ ਹੋਏ ਹਨ, ਉਨ੍ਹਾਂ ਵਿੱਚੋਂ ਜ਼ਿਆਦਾਤਰ ਦਵਾਈਆਂ ਸਿਰ ਦਰਦ, ਪੇਟ ਦਰਦ, ਬੀਪੀ, ਸ਼ੂਗਰ, ਅਲਸਰ ਅਤੇ ਵੱਖ-ਵੱਖ ਇਨਫੈਕਸ਼ਨ ਵਾਲੀਆਂ ਬਿਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਕੈਂਸਰ ਅਤੇ ਦਿਲ ਦੇ ਰੋਗ ਵਰਗੀਆਂ ਖ਼ਤਰਨਾਕ ਬਿਮਾਰੀਆਂ ਦੀਆਂ ਦਵਾਈਆਂ ਦੇ ਸੈਂਪਲ ਵੀ ਮਿਆਰਾਂ ‘ਤੇ ਖ਼ਰੇ ਨਹੀਂ ਉਤਰੇ।ਇਸ ਲਿਸਟ ਵਿੱਚ ਸਿਰ ਦਰਦ, ਪੇਟ ਦਰਦ, ਬੀਪੀ, ਸ਼ੂਗਰ, ਇਨਫੈਕਸ਼ਨ ਅਤੇ ਇੱਥੋਂ ਤੱਕ ਕਿ ਕੈਂਸਰ ਤੇ ਦਿਲ ਦੇ ਰੋਗਾਂ ਦੀਆਂ ਦਵਾਈਆਂ ਵੀ ਸ਼ਾਮਲ ਹਨ। ਵਿਭਾਗ ਨੇ ਇਨ੍ਹਾਂ ਸਾਰੀਆਂ ਦਵਾਈਆਂ ਨੂੰ ‘ਘਟੀਆ ਦਰਜੇ’ (NSQ) ਦੀਆਂ ਐਲਾਨਿਆ ਹੈ। ਸਬੰਧਤ ਕੰਪਨੀਆਂ ਨੂੰ ਨੋਟਿਸ ਜਾਰੀ ਕਰਕੇ ਸਾਰਾ ਸਟਾਕ ਤੁਰੰਤ ਵਾਪਸ ਲੈਣ ਲਈ ਕਿਹਾ ਗਿਆ ਹੈ। ਘਟੀਆ ਗੁਣਵੱਤਾ ਕਾਰਨ ਇਹ ਦਵਾਈਆਂ ਮਰੀਜ਼ਾਂ ਦੀ ਸਿਹਤ ‘ਤੇ ਬੁਰਾ ਅਸਰ ਪਾ ਸਕਦੀਆਂ ਹਨ ਜਾਂ ਉਨ੍ਹਾਂ ਦਾ ਇਲਾਜ ਪ੍ਰਭਾਵਿਤ ਹੋ ਸਕਦਾ ਹੈ।

Leave a Reply

Your email address will not be published. Required fields are marked *