ਅੰਮ੍ਰਿਤਸਰ ਤੋਂ ਮੰਦਭਾਗੀ ਖਬਰ, ਇੱਕ ਨਾਬਾਲਕ ਲੜਕੀ ਨਾਲ ਤਿੰਨ ਨੌਜਵਾਨਾਂ ਨੇ ਕੀਤਾ ਜਬਰ ਜਨਾਹ

ਅੰਮ੍ਰਿਤਸਰ / ਰੋਜਾਨਾ ਰਿਪੋਰਟਰ

ਸ੍ਰੀ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਬਹੁਤ ਹੀ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ ਜਾਣਕਾਰੀ ਅਨੁਸਾਰ ਇੱਕ 15 ਸਾਲਾ ਦੀ ਕੁੜੀ ਨਾਲ ਤਿੰਨ ਨੌਜਵਾਨਾਂ ਨੇ ਜ਼ਬਰਦਸਤੀ ਰੇਪ ਕੀਤਾ ਹੈ ਮਾਮਲਾ ਜ਼ਿਲ੍ਹਾ ਅੰਮ੍ਰਿਤਸਰ ਦੇ ਅਧੀਨ ਆਉਂਦੇ ਥਾਣਾ ਰਾਜਾਸਾਂਸੀ ਖੇਤਰ ਵਿੱਚ ਇੱਕ 15 ਸਾਲਾ ਕੁੜੀ ਨਾਲ ਤਿੰਨ ਨੌਜਵਾਨਾਂ ਵੱਲੋਂ ਜਬਰ-ਜ਼ਨਾਹ ਕਰਨ ਦਾ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ।ਦੋਸ਼ੀਆਂ ਨੇ ਨਾ ਸਿਰਫ਼ ਇਸ ਘਿਨਾਣੀ ਕਰਤੂਤ ਨੂੰ ਅੰਜਾਮ ਦਿੱਤਾ, ਸਗੋਂ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਕਰ ਦਿੱਤੀ ਹੈ।ਪੀੜਤ ਕੁੜੀ ਦੀ ਮਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਦੇ ਪਤੀ ਨੂੰ ਕਿਸੇ ਨੇ ਇੱਕ ਵੀਡੀਓ ਦਿਖਾਈ, ਜਿਸ ਵਿੱਚ ਉਨ੍ਹਾਂ ਦੀ ਧੀ ਨਾਲ ਨੌਜਵਾਨ ਗਲਤ ਕੰਮ ਕਰ ਰਹੇ ਸਨ।ਜਦੋਂ ਧੀ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ 25 ਅਪ੍ਰੈਲ ਨੂੰ ਗੁਰਨੂਰ ਸਿੰਘ ਉਸ ਨੂੰ ਖੇਡਣ ਦੇ ਬਹਾਨੇ ਆਪਣੇ ਘਰ ਲੈ ਗਿਆ ਸੀ। ਉੱਥੇ ਪਹਿਲਾਂ ਤੋਂ ਮੌਜੂਦ ਦਿਲਪ੍ਰੀਤ ਸਿੰਘ ਅਤੇ ਗੁਰਮੇਹਰ ਸਿੰਘ ਨੇ ਮਿਲ ਕੇ ਉਸ ਨਾਲ ਰੇਪ ਕੀਤਾ।ਪੀੜਤਾ ਅਨੁਸਾਰ, ਮੁਲਜ਼ਮਾਂ ਨੇ ਉਸ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਉਸ ਨੇ ਕਿਸੇ ਨੂੰ ਦੱਸਿਆ ਤਾਂ ਉਹ ਵੀਡੀਓ ਵਾਇਰਲ ਕਰ ਦੇਣਗੇ। ਡਰ ਕਾਰਨ ਕੁੜੀ ਚੁੱਪ ਰਹੀ, ਪਰ ਮੁਲਜ਼ਮਾਂ ਨੇ ਵੀਡੀਓ ਫਿਰ ਵੀ ਵਾਇਰਲ ਕਰ ਦਿੱਤੀ।ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ

 

 

Leave a Reply

Your email address will not be published. Required fields are marked *