ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜਗਦੀਪ ਸਿੰਘ ਉੱਰਫ ਵੈਲੀ ਦੀ ਸੜਕ ਹਾਦਸੇ ਵਿਚ ਮੌਤ

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜਗਦੀਪ ਸਿੰਘ ਉੱਰਫ ਵੈਲੀ ਦੀ ਸੜਕ ਹਾਦਸੇ ਵਿਚ ਮੌਤ 

ਪੰਜਾਬ (ਬਿਊਰੋ)ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜਗਦੀਪ ਸਿੰਘ ਉੱਰਫ ਵੈਲੀ ਦੀ ਸੜਕ ਹਾਦਸੇ ਵਿਚ ਮੌਤ ਦੀ ਖ਼ਬਰ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਇਹ ਦਰਦਨਾਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜਗਦੀਪ ਸਿੰਘ ਕਬੱਡੀ ਖੇਡ ਕੇ ਪਰਤ ਰਿਹਾ ਸੀ।

ਜਾਣਕਾਰੀ ਅਨੁਸਾਰ ਜਗਦੀਪ ਸਿੰਘ ਕੱਬਡੀ ਖੇਡ ਕੇ ਆਪਣੇ ਪਿੰਡ ਰਾਮੂਵਾਲਾ ਵਾਪਸ ਜਾ ਰਿਹਾ ਸੀ। ਜਦੋਂ ਉਹ ਮੋਗਾ ਦੇ ਲਾਲ ਸਿੰਘ ਰੋਡ ਤੇ ਪੁੱਜਾ ਤਾਂ ਅਣਪਛਾਤੇ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਇਹ ਮੰਦਭਾਗੀ ਘਟਨਾ ਵਾਪਰ ਗਈ। ਇਸ ਹਾਦਸੇ ‘ਚ ਜਗਦੀਪ ਸਿੰਘ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ।

ਦੱਸ ਦੇਈਏ ਕਿ ਜਗਦੀਪ ਸਿੰਘ ਉਰਫ ਵੈਲੀ ਰਾਮੂੰਵਾਲਾ ਪੰਜਾਬ ਤੋਂ ਇਲਾਵਾ ਵਿਦੇਸ਼ਾਂ ਵਿੱਚ ਵੀ ਆਪਣੀ ਕਬੱਡੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲਾ ਖਿਡਾਰੀ ਸੀ। ਪੰਜਾਬ ਦੇ ਅਨੇਕਾਂ ਕਬੱਡੀ ਟੂਰਨਾਮੈਂਟਾਂ ਵਿੱਚ ਵਧੀਆ ਕਬੱਡੀ ਦਾ ਪ੍ਰਦਰਸ਼ਨ ਕਰਨ ਕਰਕੇ ਵੈਲੀ ਅਨੇਕਾਂ ਵਾਰ ਨਗਦੀ ਤੇ ਵਹੀਕਲਾਂ ਨਾਲ ਸਨਮਾਨੇ ਗਏ ਹਨ।

Leave a Reply

Your email address will not be published. Required fields are marked *