ਪਿੰਡ ਈਸਪੁਰ ਵਿੱਚ ਖਾਲਸਾ ਕਾਲਜ ਮਾਹਿਲਪੁਰ ਦੇ ਦਾਖ਼ਲਾ ਕੇਂਦਰ ਦਾ ਉਦਘਾਟਨ 

ਪਿੰਡ ਈਸਪੁਰ ਵਿੱਚ ਖਾਲਸਾ ਕਾਲਜ ਮਾਹਿਲਪੁਰ ਦੇ ਦਾਖ਼ਲਾ ਕੇਂਦਰ ਦਾ ਉਦਘਾਟਨ

ਹੁਸ਼ਿਆਰਪੁਰ / ਮਾਹਿਲਪੁਰ, 9 ਮਈ ( ਤਰਸੇਮ ਦੀਵਾਨਾ ) –

ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵੱਲੋਂ ਨਵੇਂ ਸੈਸ਼ਨ 2026-27 ਵਿੱਚ ਦਾਖ਼ਲੇ ਸਬੰਧੀ ਖੇਤਰ ਦੇ ਪਿੰਡ ਈਸਪੁਰ ਵਿੱਚ ਵਿਦਿਆਰਥੀਆਂ ਦੀ ਕਰੀਅਰ ਸੇਧ ਅਤੇ ਕਾਉਂਸਲਿੰਗ ਦੀ ਸਹੂਲਤ ਲਈ ਅੱਜ ਵਿਸ਼ੇਸ਼ ਦਾਖ਼ਲਾ ਕੇਂਦਰ ਖੋਲ੍ਹਿਆ ਗਿਆ। ਇਸ ਮੌਕੇ ਪਿੰਡ ਈਸਪੁਰ ਦੇ ਸਰਪੰਚ ਹਰਨੇਕ ਸਿੰਘ ਨੇ ਸਰਪੰਚ ਗੁਰਮੇਲ ਸਿੰਘ ਪੰਡੋਰੀ, ਸਰਪੰਚ ਕੁਸ਼ਲ ਕੁਮਾਰ ਅਤੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਦੀ ਹਾਜ਼ਰੀ ਵਿੱਚ ਇਸ ਦਾਖ਼ਲਾ ਕੇਂਦਰ ਦਾ ਉਦਘਾਟਨ ਕੀਤਾ। ਇਸ ਮੌਕੇ ਪ੍ਰਿੰਸੀਪਲ ਪਰਵਿੰਦਰ ਸਿੰਘ ਨੇ ਕਿਹਾ ਕਿ ਇਸ ਇਲਾਕੇ ਤੋਂ ਹਰ ਸਾਲ ਵੱਡੀ ਗਿਣਤੀ ਵਿੱਚ ਵਿਦਿਆਰਥੀ ਉਚੇਰੀ ਸਿੱਖਿਆ ਲਈ ਖਾਲਸਾ ਕਾਲਜ ਪੁੱਜਦੇ ਹਨ। ਉਨ੍ਹਾਂ ਕਿਹਾ ਕਿ ਇਹ ਦਾਖਲਾ ਕੇਂਦਰ ਵਿਦਿਅਰਥੀਆਂ ਨੂੰ ਕਰੀਅਰ ਸੇਧ ਦੇਣ ਵਿਚ ਵੱਡਾ ਸਹਾਇਕ ਹੋਵੇਗਾ। ਉਨ੍ਹਾਂ ਕਾਲਜ ਵਿੱਚ ਨਵੇਂ ਸ਼ੁਰੂ ਹੋ ਰਹੇ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਕਾਲਜ ਵਿਚ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਦੀ ਵਿਸ਼ੇਸ਼ ਆਰਥਿਕ ਮਦਦ, ਵੱਖ-ਵੱਖ ਵਜ਼ੀਫਾ ਰਾਸ਼ੀਆਂ ਸਮੇਤ ਆਧੁਨਿਕ ਸਹੂਲਤਾਂ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਮਦਦਗਾਰ ਹੋ ਰਹੀਆਂ ਹਨ ਜਿਸਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਇਲਾਕੇ ਦੇ ਵਿਦਿਆਰਥੀਆ ਨੂੰ ਇਸ ਦਾਖ਼ਲਾ ਕੇਂਦਰ ਵਿੱਚ ਆ ਕੇ ਆਪਣੀ ਚੋਣ ਅਨੁਸਾਰ ਵੱਖ-ਵੱਖ ਕੋਰਸਾਂ ਸਬੰਧੀ ਜਾਣਕਾਰੀ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸਰਪੰਚ ਹਰਨੇਕ ਸਿੰਘ ਅਤੇ ਹੋਰ ਮੋਹਤਬਰ ਸ਼ਖ਼ਸੀਅਤਾਂ ਨੇ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਮੈਂਬਰ ਪੰਚਾਇਤ ਕੁਲਵਰਨ ਸਿੰਘ, ਹਰਭਜਨ ਸਿੰਘ, ਅਮਰਜੀਤ ਸਿੰਘ ਪੰਡੋਰੀ ਗੰਗਾ ਸਿੰਘ, ਦਾਖਲਾ ਕਮੇਟੀ ਦੇ ਕਨਵੀਨਰ ਡਾ ਵਰਿੰਦਰ ਆਜ਼ਾਦ ਸਮੇਤ ਕਾਲਜ ਦਾ ਸਟਾਫ ਅਤੇ ਪਿੰਡ ਵਾਸੀ ਹਾਜ਼ਰ ਸਨ

Leave a Reply

Your email address will not be published. Required fields are marked *