ਕਪੂਰਥਲਾ, ਯੁਵਕ ਨੇ ਹਸਪਤਾਲ ਵਿੱਚ ਗੋਲੀ ਚਲਾਣ ਦੀ ਵਾਰਦਾਤ ਨੂੰ ਦਿੱਤਾ ਅੰਜਾਮ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਕਪੂਰਥਲਾ, ਯੁਵਕ ਨੇ ਹਸਪਤਾਲ ਵਿੱਚ ਗੋਲੀ ਚਲਾਣ ਦੀ ਵਾਰਦਾਤ ਨੂੰ ਦਿੱਤਾ ਅੰਜਾਮ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਕਪੂਰਥਲਾ/ ਸੁਨੀਲ ਕੁਮਾਰ

ਪੰਜਾਬ ਵਿੱਚ ਨਹੀਂ ਰੁਕ ਰਿਹਾ ਗੋਲੀ ਚੱਲਣ ਦੀਆਂ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਹੋ ਰਹੀਆਂ ਵਾਰਦਾਤਾਂ ਆਪ ਸਰਕਾਰ ਦੀ ਚੁੱਪੀ ਪੁਲਿਸ ਪ੍ਰਸ਼ਾਸਨ ਦਾ ਕੋਈ ਡਰ ਨਹੀਂ ਅਜਿਹਾ ਹੀ ਇੱਕ ਮਾਮਲਾ ਕਪੂਰਥਲਾ ਤੋਂ ਸਾਹਮਣੇ ਆਇਆ ਹੈ ਜਾਣਕਾਰੀ ਅਨੁਸਾਰ ਬੀਤੀ ਰਾਤ ਦੋ ਅਗਿਆਤ ਵਿਅਕਤੀਆਂ ਵੱਲੋਂ ਇੱਥੋਂ ਦੇ ਹਸਪਤਾਲ ਦੇ ਮੁੱਖ ਦਰਵਾਜ਼ੇ ਤੇ ਗੋਲੀਆਂ ਚਲਾਈਆਂ ਗਈਆਂ ਹਨ। ਜ਼ਿਕਰਯੋਗ ਹੈ ਕਰਤਾਰਪੁਰ ਦੇ ਗੁਰੂ ਤੇਗ ਬਹਾਦਰ ਹਸਪਤਾਲ ਦੇ ਪ੍ਰਬੰਧਕ ਨੂੰ ਕੁਝ ਦਿਨ ਪਹਿਲਾਂ ਆਪਣੇ ਆਪ ਨੂੰ ਗੈਂਗਸਟਰ ਦੱਸਦੇ ਹੋਏ ਵਿਦੇਸ਼ੀ ਨੰਬਰ ਤੋਂ ਕਾਲ ਕਰਕੇ ਪੰਜ ਕਰੋੜ ਰੁਪਏ ਦੀ ਫਰੌਤੀ ਮੰਗੀ ਗਈ ਸੀ। ਇਸ ਸਬੰਧੀ ਥਾਣਾ ਕਰਤਾਰਪੁਰ ਦੀ ਪੁਲੀਸ ਨੂੰ ਸੂਚਨਾ ਦੇਣ ਦੇ ਬਾਵਜੂਦ ਪੁਲੀਸ ਵੱਲੋਂ ਲੋੜੀਂਦੀ ਕਾਰਵਾਈ ਨਾ ਕਰਨ ਦੇ ਦੋਸ਼ ਵੀ ਸਾਹਮਣੇ ਆਏ ਹਨ। ਇਸ ਘਟਨਾ ਤੋਂ ਬਾਅਦ ਕਰਤਾਰਪੁਰ ਅਤੇ ਆਸ ਪਾਸ ਦੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਹਸਪਤਾਲ ਦੇ ਪ੍ਰਬੰਧਕ ਹਰਮਨ ਸਿੰਘ ਸਮਰਾ ਨੇ ਦੱਸਿਆ ਕਿ ਦੋ ਅਣਪਛਾਤੇ ਵਿਅਕਤੀ ਜੋ ਕਿ ਮੋਟਰਸਾਈਕਲ ਤੇ ਆਏ ਸਨ, ਨੇ ਉਨਾਂ ਦੇ ਹਸਪਤਾਲ ਦੀ ਪਾਰਕਿੰਗ ਵਿੱਚ ਆ ਕੇ ਗੋਲੀਆਂ ਚਲਾਈਆਂ ਹਨ। ਉਨ੍ਹਾਂ ਦੱਸਿਆ ਕੀ ਗੋਲੀਆਂ ਚਲਾਉਣ ਵਾਲੇ ਵਿਅਕਤੀ ਦੇ ਦੋਨਾਂ ਹੱਥਾਂ ਵਿੱਚ ਹਥਿਆਰ ਫੜੇ ਹੋਏ ਸਨ। ਜਦੋਂ ਕਿ ਗੋਲੀਆਂ ਚਲਾਉਣ ਤੋਂ ਬਾਅਦ ਪਿਸਟਲ ਵਿੱਚੋਂ ਉਸ ਦਾ ਮੈਗਜ਼ੀਨ ਹੇਠਾਂ ਡਿੱਗ ਪਿਆ ਸੀ ਜਿਸ ਨੂੰ ਗੋਲੀਆਂ ਚਲਾਉਣ ਵਾਲੇ ਵਿਅਕਤੀ ਵੱਲੋਂ ਵਾਪਸ ਆ ਕੇ ਚੁੱਕਿਆ ਗਿਆ ਸੀ।

ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਨੂੰ ਵਿਦੇਸ਼ੀ ਨੰਬਰ ਤੋਂ ਕਾਲ ਕਰਕੇ ਆਪਣੇ ਆਪ ਨੂੰ ਲੱਕੀ ਪਟਿਆਲ ਦਸਦਿਆਂ ਹੋਇਆਂ ਪੰਜ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਲੋੜੀਂਦੀ ਰਕਮ ਨਾ ਦੇਣ ਦੀ ਸੂਰਤ ਵਿੱਚ ਉਸ ਨੂੰ ਭਾਰੀ ਨੁਕਸਾਨ ਹੋਣ ਦੀ ਧਮਕੀ ਵੀ ਦਿੱਤੀ ਗਈ ਸੀ। ਫਿਰੌਤੀ ਮੰਗਣ ਦੀ ਕਾਲ ਆਉਣ ਦੀ ਸੂਚਨਾ ਉਹਨਾਂ ਥਾਣਾ ਕਰਤਾਰਪੁਰ ਦੀ ਪੁਲੀਸ ਨੂੰ ਦੇ ਦਿੱਤੀ ਸੀ। ਉਨ੍ਹਾਂ ਨੇ ਦੱਸਿਆ ਕਿ ਹਸਪਤਾਲ ਦੇ ਮੁੱਖ ਦਰਵਾਜ਼ੇ ’ਤੇ ਗੋਲੀਆਂ ਚਲਾਉਣ ਕਾਰਨ ਦਾਖਲ ਮਰੀਜ਼ ਸਹਿਮ ਗਏ ਸਨ।

ਇਸ ਸਬੰਧੀ ਡੀਐੱਸਪੀ ਸਬ ਡਿਵੀਜ਼ਨ ਕਰਤਾਰਪੁਰ ਨਰਿੰਦਰ ਸਿੰਘ ਔਜਲਾ ਨੇ ਦੱਸਿਆ ਕਿ ਪੁਲੀਸ ਫਿਰੌਤੀ ਦੀ ਕਾਲ ਆਉਣ ਅਤੇ ਹਸਪਤਾਲ ਉੱਪਰ ਗੋਲੀਆਂ ਚਲਾਉਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਕਾਬੂ ਕਰਨ ਲਈ ਹਸਪਤਾਲ ਅਤੇ ਆਸ ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਕਰਤਾਰਪੁਰ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਮਾਮਲੇ ਨੂੰ ਹੱਲ ਕਰਨ ਲਈ ਪੁਲੀਸ ਵੱਖ ਵੱਖ ਟੀਮਾਂ ਬਣਾ ਕੇ ਕੰਮ ਕਰ ਰਹੀ ਹੈ ਅਤੇ ਜਲਦ ਗੋਲੀਆਂ ਚਲਾਉਣ ਵਾਲੇ ਲੋੜੀਦੇ ਦੋਸ਼ੀਆਂ ਜਲਦ ਕਾਬੂ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *