Big News:16 ਸਾਲਾ ਦਸਵੀਂ ਪਾਸ ਨੌਜਵਾਨ ਪਰਮਜੀਤ ਸਿੰਘ ਉਰਫ਼ ਬੌਬੀ ਦੀ ਭੇਤਭਰੀ ਹਾਲਤ ਵਿੱਚ ਮੌਤ

 

ਫਾਜ਼ਿਲਕਾ/ ਰੋਜ਼ਾਨਾ ਰਿਪੋਰਟਰ

ਪੰਜਾਬ ਵਿੱਚ ਦਿਨੋ ਦਿਨ ਵੱਧ ਰਿਹਾ ਚਿੱਟੇ ਦਾ ਨਿਸ਼ਾਨ ਚਿੱਟੇ ਨੇ ਕਈ ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ ਅਜਿਹਾ ਹੀ ਇੱਕ ਮਾਮਲਾ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਝੋਕ ਡਿਪੋਲਾਨਾ ਤੂੰ ਸਾਹਮਣੇ ਆਇਆ ਹੈ ਜਿੱਥੇ ਕਿ 16 ਸਾਲਾ ਦਸਵੀਂ ਪਾਸ ਨੌਜਵਾਨ ਪਰਮਜੀਤ ਸਿੰਘ ਉਰਫ਼ ਬੌਬੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ।ਮ੍ਰਿਤਕ ਦੇ ਚਚੇਰੇ ਭਰਾ ਸੁਖਵਿੰਦਰ ਸਿੰਘ ਅਨੁਸਾਰ ਪਿੰਡ ਦੇ ਹੀ ਤਿੰਨ ਨੌਜਵਾਨ ਕਥਿਤ ਤੌਰ ‘ਤੇ ਮੰਗਲਵਾਰ ਰਾਤ ਕਰੀਬ 11.30 ਵਜੇ ਪਰਮਜੀਤ ਨੂੰ ਆਪਣੇ ਨਾਲ ਲੈ ਗਏ ਅਤੇ ਉਸ ਨੂੰ ਜ਼ਬਰਦਸਤੀ ਨਸ਼ੇ ਦਾ ਟੀਕਾ ਲਗਾ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਸੁਖਵਿੰਦਰ ਨੇ ਦਾਅਵਾ ਕੀਤਾ ਕਿ ਬੌਬੀ ਨਸ਼ੇੜੀ ਨਹੀਂ ਸੀ। ਨੌਜਵਾਨ ਦੀ ਲਾਸ਼ ਬੁੱਧਵਾਰ ਸਵੇਰੇ ਪਿੰਡ ਦੇ ਬਾਹਰਵਾਰ ਬਰਾਮਦ ਹੋਈ।ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਪਿੰਡ ਵਾਸੀ ਜਸਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਪਿਛਲੇ ਛੇ ਮਹੀਨਿਆਂ ਵਿੱਚ ਪਿੰਡ ਦੇ ਪੰਜ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਚੁੱਕੇ ਹਨ। ਉਸ ਨੇ ਦਾਅਵਾ ਕੀਤਾ ਕਿ ਪਿੰਡ ਵਿੱਚ ਨਸ਼ਾ “ਖੰਡ ਵਾਂਗ” ਸ਼ਰੇਆਮ ਵਿਕ ਰਿਹਾ ਹੈ।ਇਸ ਘਟਨਾ ਤੋਂ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਬੁੱਧਵਾਰ ਦੁਪਹਿਰ ਨੂੰ ਫਾਜ਼ਿਲਕਾ ਕਸਬੇ ਦੀ ਅਨਾਜ ਮੰਡੀ ਨੇੜੇ ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ ‘ਤੇ ਓਵਰਬ੍ਰਿਜ ਨੂੰ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਲਾਸ਼ ਸੜਕ ‘ਤੇ ਰੱਖ ਕੇ ਦੋਸ਼ੀ ਨੌਜਵਾਨਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਇਹ ਵੀ ਮੰਗ ਕੀਤੀ ਕਿ ਨਸ਼ਾ ਵੇਚਣ ਵਾਲਿਆਂ ਦੇ ਘਰਾਂ ‘ਤੇ ਬੁਲਡੋਜ਼ਰ ਚਲਾਇਆ ਜਾਵੇ। ਉਨ੍ਹਾਂ ਦੋਸ਼ ਲਗਾਇਆ ਕਿ ਇਨ੍ਹਾਂ ਨੇ ਨਸ਼ੇ ਦੇ ਨਾਜਾਇਜ਼ ਧੰਦੇ ਰਾਹੀਂ ਬਹੁਤ ਜ਼ਿਆਦਾ ਦੌਲਤ ਇਕੱਠੀ ਕੀਤੀ ਹੈ।

ਡੀ ਐੱਸ ਪੀ ਸਤਿੰਦਰ ਕੁਮਾਰ ਨੇ ਪ੍ਰਦਰਸ਼ਨ ਵਾਲੀ ਥਾਂ ਦਾ ਦੌਰਾ ਕਰਨ ਤੋਂ ਬਾਅਦ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਤੋਂ ਬਾਅਦ ਲੱਗੇਗਾ, ਜੋ ਕਿ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮੈਡੀਕਲ ਅਫ਼ਸਰਾਂ ਦੇ ਬੋਰਡ ਵੱਲੋਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਐੱਫ ਆਈ ਆਰ ਦਰਜ ਕੀਤੀ ਜਾਵੇਗੀ ਅਤੇ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।ਪਿੰਡ ਵਿੱਚ ਨਸ਼ਿਆਂ ਦੀ ਸ਼ਰੇਆਮ ਵਿਕਰੀ ਦੇ ਦੋਸ਼ਾਂ ਬਾਰੇ ਟਿੱਪਣੀ ਕਰਦਿਆਂ ਡੀ ਐੱਸ ਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ਼ ਕੇਸ ਦਰਜ ਕੀਤੇ ਜਾ ਰਹੇ ਹਨ

 

 

Leave a Reply

Your email address will not be published. Required fields are marked *