ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਤੀਜਾ ਦਿਨ ; 105 ਨਾਮਜ਼ਦਗੀਆਂ ਦਾਖ਼ਲ*

ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਤੀਜਾ ਦਿਨ ; 105 ਨਾਮਜ਼ਦਗੀਆਂ ਦਾਖ਼ਲ*

 

16 ਮਈ ਤੱਕ ਦਾਖਲ ਕੀਤੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ

 

ਜਲੰਧਰ, 15 ਮਈ / ਰੋਜਾਨਾ ਰਿਪੋਰਟਰ

ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਨਿਗਮ/ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਆਮ ਚੋਣਾਂ-2026 ਸਬੰਧੀ ਜਾਰੀ ਸ਼ਡਿਊਲ ਅਨੁਸਾਰ ਜ਼ਿਲ੍ਹੇ ਵਿੱਚ 5 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਤੀਜੇ ਦਿਨ ਕੁੱਲ 105 ਨਾਮਜ਼ਦਗੀਆਂ ਪ੍ਰਾਪਤ ਹੋਈਆਂ, ਜਿਸ ਤਹਿਤ ਹੁਣ ਤੱਕ ਕੁੱਲ ਨਾਮਜ਼ਦਗੀਆਂ ਦੀ ਗਿਣਤੀ 122 ਹੋ ਗਈ ਹੈ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਜਲੰਧਰ ਦਿਵਿਆ ਪੀ. ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਨਗਰ ਕੌਂਸਲ ਆਦਮਪੁਰ ਦੇ 13 ਵਾਰਡਾਂ ਲਈ 3, ਨਗਰ ਕੌਂਸਲ ਕਰਤਾਰਪੁਰ ਦੇ 15 ਵਾਰਡਾਂ ਲਈ 17, ਨਗਰ ਕੌਂਸਲ ਨਕੋਦਰ ਦੇ 17 ਵਾਰਡਾਂ ਲਈ 51, ਨਗਰ ਕੌਂਸਲ ਨੂਰਮਹਿਲ ਦੇ 13 ਵਾਰਡਾਂ ਲਈ 6 ਅਤੇ ਨਗਰ ਕੌਂਸਲ ਫਿਲੌਰ ਦੇ 15 ਵਾਰਡਾਂ ਲਈ 11 ਨਾਮਜ਼ਦਗੀਆਂ ਪ੍ਰਾਪਤ ਹੋਈਆਂ।

ਇਸੇ ਤਰ੍ਹਾਂ ਨਗਰ ਪੰਚਾਇਤ ਲੋਹੀਆਂ ਖਾਸ ਦੇ 13 ਵਾਰਡਾਂ ਲਈ 10 ਅਤੇ ਨਗਰ ਪੰਚਾਇਤ ਮਹਿਤਪੁਰ ਦੇ 13 ਵਾਰਡਾਂ ਲਈ 7 ਨਾਮਜ਼ਦਗੀਆਂ ਪ੍ਰਾਪਤ ਹੋਈਆਂ।

ਉਨ੍ਹਾਂ ਦੱਸਿਆ ਕਿ ਉਮੀਦਵਾਰ 16 ਮਈ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ 2026 ਨੂੰ ਹੋਵੇਗੀ ਅਤੇ ਉਮੀਦਵਾਰ 19 ਮਈ 2026 ਬਾਅਦ ਦੁਪਹਿਰ 3 ਵਜੇ ਤੱਕ ਆਪਣੇ ਕਾਗਜ਼ ਵਾਪਸ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਵੋਟਾਂ 26 ਮਈ 2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 29 ਮਈ 2026 ਨੂੰ ਹੋਵੇਗੀ।

Leave a Reply

Your email address will not be published. Required fields are marked *