ਐਸ.ਆਈ.ਆਰ; ਜ਼ਿਲ੍ਹੇ ‘ਚ 1926 ਬੀ.ਐਲ.ਓਜ਼ ਤਾਇਨਾਤ*

ਐਸ.ਆਈ.ਆਰ; ਜ਼ਿਲ੍ਹੇ ‘ਚ 1926 ਬੀ.ਐਲ.ਓਜ਼ ਤਾਇਨਾਤ*

 ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਪੂਰੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ : ਜ਼ਿਲ੍ਹਾ ਚੋਣ ਅਫ਼ਸਰ

ਵੋਟਰਾਂ ਨੂੰ ਐਸ.ਆਈ.ਆਰ. ਦੌਰਾਨ ਬੀ.ਐਲ.ਓਜ਼. ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ

 

 

ਜਲੰਧਰ/ 18 ਮਈ/ ਸੁਨੀਲ ਕੁਮਾਰ

ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਲਈ 1926 ਬੀ.ਐਲ.ਓਜ਼ ਤਾਇਨਾਤ ਕੀਤੇ ਗਏ ਹਨ ਅਤੇ ਇਹ ਅਹਿਮ ਕਾਰਜ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਸਿਵ ਰਵੀਜ਼ਨ ਕਰਵਾਈ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹੇ ਵਿੱਚ ਬੀ.ਐਲ.ਓਜ਼ ਵੱਲੋਂ 25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਵੋਟਰਾਂ ਪਾਸੋਂ ਫਾਰਮ ਭਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਜ਼ਿਲ੍ਹੇ ਵਿੱਚ 1926 ਬੀ.ਐਲ.ਓਜ਼, 189 ਸੁਪਰਵਾਈਜ਼ਰ, 9 ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ 5 ਵਧੀਕ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਸਮੇਤ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਸਬੰਧੀ ਬੀ.ਐਲ.ਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕਾਰਜ 15 ਜੂਨ ਤੋਂ 24 ਜੂਨ 2026 ਤੱਕ ਕੀਤੇ ਜਾਣਗੇ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਐਸ.ਆਈ.ਆਰ. ਦਾ ਉਦੇਸ਼ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਸੂਚੀ ਵਿੱਚੋਂ ਹਟਾਉਣਾ ਹੈ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਤਹਿਤ ਜ਼ਿਲ੍ਹੇ ਦੇ ਹਰੇਕ ਵੋਟਰ ਨੂੰ ਬੀ.ਐਲ.ਓ. ਵੱਲੋਂ ਦਿੱਤਾ ਜਾਣ ਵਾਲਾ ਫਾਰਮ ਭਰਨਾ ਜ਼ਰੂਰੀ ਹੋਵੇਗਾ।ਸ਼੍ਰੀ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 16,53,835 ਵੋਟਰ ਹਨ ਅਤੇ ਐੱਸ.ਆਈ.ਆਰ ਮੈਪਿੰਗ ਤਹਿਤ ਇਸ ਵਿੱਚੋਂ 13,25,463 ਵੋਟਰ 2003 ਦੀ ਵੋਟਰ ਸੂਚੀ ਨਾਲ ਮੈਪ ਕੀਤੇ ਜਾ ਚੁੱਕੇ ਹਨ, ਜੋ ਕਿ ਕਰੀਬ 80.14 ਫੀਸਦੀ ਬਣਦਾ ਹੈ। ਉਨ੍ਹਾਂ ਦੱਸਿਆ ਕਿ ਡ੍ਰਾਫ਼ਟ ਵੋਟਰ ਸੂਚੀ ਦੀ ਪ੍ਰਕਾਸ਼ਨਾ 31 ਜੁਲਾਈ 2026 ਨੂੰ ਕੀਤੀ ਜਾਵੇਗੀ ਅਤੇ ਦਾਅਵੇ ਅਤੇ ਇਤਰਾਜ਼ 30 ਅਗਸਤ 2026 ਤੱਕ ਲਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ ਅਧੀਨ ਹੀ ਪੋਲਿੰਗ ਸਟੇਸ਼ਨਾਂ ਨੂੰ ਤਰਕ ਸੰਗਤ ਕਰਨ ਦਾ ਕਾਰਜ 24 ਜੁਲਾਈ 2026 ਤੱਕ ਕੀਤਾ ਜਾਵੇਗਾ।ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਕਰਵਾਈ ਜਾ ਰਹੀ ਐਸ.ਆਈ.ਆਰ. ਦੌਰਾਨ ਬੀ.ਐਲ.ਓਜ਼. ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *