ਤਕਨੀਕੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਹੈਲਪ ਡੈਸਕ ਸਥਾਪਿਤ : ਡਿਪਟੀ ਕਮਿਸ਼ਨਰ

ਤਕਨੀਕੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਹੈਲਪ ਡੈਸਕ ਸਥਾਪਿਤ : ਡਿਪਟੀ ਕਮਿਸ਼ਨਰ

ਪੰਡਤ ਜਗਤ ਰਾਮ ਸਰਕਾਰੀ ਬਹੁਤਕਨੀਕੀ ਕਾਲਜ ’ਚ ਸਥਾਪਿਤ ਹੈਲਪ ਡੈਸਕ ਅਤੇ ਗਾਇਡੈਂਸ ਸੈੱਲ ਵਿਦਿਆਰਥੀਆਂ ਨੂੰ ਦੇਵੇਗਾ ਅਹਿਮ ਜਾਣਕਾਰੀ

 

ਹੁਸ਼ਿਆਰਪੁਰ/22 ਮਈ/ ਰੋਜ਼ਾਨਾ ਰਿਪੋਰਟਰ

ਪੰਜਾਬ ਦੇ ਵੱਖ-ਵੱਖ ਤਕਨੀਕੀ ਕਾਲਜਾਂ ਵਿਚ ਨਵੇਂ ਸੈਸ਼ਨ ਵਿਚ ਦਾਖਲਾ ਲੈਣ ਲਈ ਸ਼ੁਰੂ ਹੋਈ ਆਨਲਾਈਨ ਰਜਿਸਟ੍ਰੇਸ਼ਨ ਦੇ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਥਾਨਕ ਪੰਡਤ ਜਗਤ ਰਾਮ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਇਛੁੱਕ ਵਿਦਿਆਰਥੀਆਂ ਦੀ ਸਹੂਲਤ ਲਈ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ ਜੋ ਤਕਨੀਕੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਏਗਾ।

 

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਦਸਵੀਂ ਪਾਸ ਕਰ ਚੁੱਕੇ ਵਿਦਿਆਰਥੀ ਇੰਜੀਨੀਅਰਿੰਗ ਡਿਪਲੋਮਾ ਦੇ ਪਹਿਲੇ ਸਾਲ ਵਿਚ ਦਾਖਲਾ ਲੈ ਸਕਦੇ ਹਨ ਜਦਕਿ ਆਈ.ਟੀ.ਆਈ. (ਦੋ ਸਾਲ), 12ਵੀਂ ਵੋਕੇਸ਼ਨਲ, 12ਵੀਂ ਸਾਇੰਸ ਪਾਸ ਕਰ ਚੁੱਕੇ ਵਿਦਿਆਰਥੀ ਦੂਜੇ ਸਾਲ ਵਿਚ ਦਾਖਲਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੌਜੂਦ ਮੁਕਾਬਲੇਬਾਜ਼ੀ ਦੇ ਦੌਰ ਵਿਚ ਤਕਨੀਕੀ ਸਿੱਖਿਆ ਦਾ ਬਹੁਤ ਮਹੱਤਵਪੂਰਨ ਸਥਾਨ ਹੈ ਅਤੇ ਚਾਹਵਾਨ ਵਿਦਿਆਰਥੀਆਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਦੇ ਨਾਲ-ਨਾਲ ਵੱਖ-ਵੱਖ ਤਕਨੀਕੀ ਸਿੱਖਿਆ ਹਾਸਲ ਕਰਨ ਬਾਰੇ ਸਰਕਾਰੀ ਬਹੁਤਕਨੀਕੀ ਕਾਲਜ ਵਿਚ ਸਟਾਫ਼ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ ਜਿਸ ਦਾ ਚਾਹਵਾਨ ਵਿਦਿਆਰਥੀਆਂ ਨੂੰ ਲਾਭ ਲੈਣਾ ਚਾਹੀਦਾ ਹੈ।

 

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਦੱਸਿਆ ਕਿ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸੂਬੇ ਭਰ ਵਿਚ ਚੱਲ ਰਹੇ ਤਕਨੀਕੀ ਕੋਰਸਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਗਾਇਡੈਂਸ ਸੈੱਲ ਵੀ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੈੱਲ ਵਲੋਂ ਕਾਲਜ ਵਿਖੇ ਚੱਲ ਰਹੇ ਵੱਖ-ਵੱਖ ਇੰਜੀਨੀਅਰਿੰਗ ਡਿਪਲੋਮਾ ਕੋਰਸਾਂ ਅਤੇ ਫਾਰਮੇਸੀ ਕੋਰਸਾਂ ਬਾਰੇ ਵਡਮੁਲੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਬਹੁਤਕਨੀਕੀ ਕਾਲਜ 1962 ਤੋਂ ਲਗਾਤਾਰ ਸਿੱਖਿਆ ਦੇ ਖੇਤਰ ਵਿਚ ਵਡਮੁਲਾ ਯੋਗਦਾਨ ਪਾ ਰਿਹਾ ਹੈ ਅਤੇ ਇਸ ਕਾਲਜ ਨੂੰ ਉਤਰੀ ਭਾਰਤ ਦਾ ਸਭ ਤੋਂ ਵਧੀਆ ਪੌਲੀਟੈਕਨਿਕ ਕਾਲਜ ਵੀ ਘੋਸ਼ਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਕਾਲਜ ਵਿਚ ਸਿਵਲ, ਇਲੈਕਟ੍ਰੀਕਲ, ਮਕੈਨੀਕਲ ਇੰਜੀਨੀਅਰਿੰਗ, ਈ.ਸੀ.ਈ., ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ, ਕੈਮੀਕਲ ਇੰਜੀਨੀਅਰਿੰਗ (ਪਲਾਸਟਿਕ ਅਤੇ ਪੌਲੀਮਰ) ਅਤੇ ਫਾਰਮੇਸੀ ਡਿਪਲੋਮੇ ਦੇ ਕੋਰਸ ਚੱਲ ਰਹੇ ਹਨ।

Leave a Reply

Your email address will not be published. Required fields are marked *