ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਜਲੰਧਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਵਿੱਚ ਵੋਟਰ ਉਤਸ਼ਾਹ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ

ਜਲੰਧਰ/ ਸੁਨੀਲ ਕੁਮਾਰ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਜਲੰਧਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਵਿੱਚ ਜ਼ਿਲ੍ਹੇ ਵਿੱਚ 5 ਨਗਰ ਕੌਂਸਲਾਂ ਆਦਮਪੁਰ, ਕਰਤਾਰਪੁਰ, ਨਕੋਦਰ, ਨੂਰਮਹਿਲ ਤੇ ਫਿਲੌਰ ਅਤੇ 2 ਨਗਰ ਪੰਚਾਇਤਾਂ ਮਹਿਤਪੁਰ ਤੇ ਲੋਹੀਆਂ ਖਾਸ ਲਈ ਸ਼ਾਂਤੀਪੂਰਨ ਤਰੀਕੇ ਨਾਲ ਵੋਟ ਪ੍ਰਕਿਰਿਆ ਚੱਲ ਰਹੀ ਹੈ। ਵੋਟਰ ਉਤਸ਼ਾਹ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ।
ਦੁਪਹਿਰ 2 ਵਜੇ ਤੱਕ ਨਗਰ ਕੌਂਸਲ ਆਦਮਪੁਰ ਵਿਖੇ 44.71 ਫੀਸਦੀ, ਕਰਤਾਰਪੁਰ ਵਿਖੇ 47.13 ਫੀਸਦੀ, ਨਕੋਦਰ 47.26 ਫੀਸਦੀ, ਨੂਰਮਹਿਲ 50.19 ਫੀਸਦੀ ਅਤੇ ਨਗਰ ਕੌਂਸਲ ਫਿਲੌਰ ਵਿਖੇ 44.81 ਫੀਸਦੀ ਵੋਟਿੰਗ ਹੋਈ। ਇਸੇ ਤਰ੍ਹਾਂ ਨਗਰ ਪੰਚਾਇਤ ਮਹਿਤਪੁਰ ਵਿਖੇ 51.63
ਫੀਸਦੀ ਅਤੇ ਲੋਹੀਆਂ ਖਾਸ ਵਿਖੇ 52.47 ਫੀਸਦੀ ਵੋਟਾਂ ਸ਼ਾਂਤੀਪੂਰਨ ਤਰੀਕੇ ਨਾਲ ਪਈਆਂ।

ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੀਆਂ 5 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਦੇ 99 ਵਾਰਡਾਂ ਲਈ 341 ਉਮੀਦਵਾਰ ਚੋਣ ਲੜ ਰਹੇ ਹਨ। ਨਗਰ ਕੌਂਸਲ ਆਦਮਪੁਰ ਦੇ 13 ਵਾਰਡਾਂ ਲਈ 44, ਨਗਰ ਕੌਂਸਲ ਕਰਤਾਰਪੁਰ ਦੇ 15 ਵਾਰਡਾਂ ਲਈ 50, ਨਕੋਦਰ ਦੇ 17 ਵਾਰਡਾਂ ਲਈ 55, ਨੂਰਮਹਿਲ ਦੇ 13 ਵਾਰਡਾਂ ਲਈ 41 ਉਮੀਦਵਾਰ, ਨਗਰ ਕੌਂਸਲ ਫਿਲੌਰ ਦੇ 15 ਵਾਰਡਾਂ ਲਈ 57, ਨਗਰ ਪੰਚਾਇਤ ਮਹਿਤਪੁਰ ਅਤੇ ਲੋਹੀਆਂ ਖਾਸ ਦੇ 13-13 ਵਾਰਡਾਂ ਲਈ 47-47 ਉਮੀਦਵਾਰਾਂ ਲਈ ਵੋਟਿੰਗ ਹੋ ਰਹੀ ਹੈ। ਜ਼ਿਲ੍ਹੇ ਵਿੱਚ 133 ਪੋਲਿੰਗ ਬੂਥ ਬਣਾਏ ਗਏ ਹਨ।
