
ਚੰਡੀਗੜ੍ਹ / ਰੋਜਾਨਾ ਰਿਪੋਰਟਰ
ਸਾਰ
ਦਿਲ ਪ੍ਰਤੀ ਦਿਨ ਵੱਧ ਰਹੀ ਗਰਮੀ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੁਪਹਿਰ ਦੇ ਸਮੇਂ ਇੰਨੀ ਜਿਆਦਾ ਲੂ ਪੈ ਰਹੀ ਹੈ ਕਿ ਜਿਸ ਨਾਲ ਲੋਕਾਂ ਦੇ ਕੰਮ ਕਾਰ ਤੇ ਵੀ ਕਾਫੀ ਫਰਕ ਪਿਆ ਹੈ। ਮੌਸਮ ਵਿਭਾਗ ਅਨੁਸਾਰ 28 ਤਰੀਕ ਤੋਂ ਮੌਸਮ ਬਦਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਵਿਸਤਾਰ
ਪੰਜਾਬ ਵਿੱਚ ਲੂ ਦਾ ਕਹਿਰ ਜਾਰੀ ਹੈ ਇੰਨੀ ਜਿਆਦਾ ਗਰਮੀ ਪੈ ਰਹੀ ਹੈ ਕਿ ਲੋਕ ਬਾਹਰ ਨਿਕਲਣ ਤੋਂ ਵੀ ਪਰਹੇਜ਼ ਕਰ ਰਹੇ ਹਨ ਮੌਸਮ ਵਿਭਾਗ ਵੱਲੋਂ 28 ਤਰੀਕ ਤੋਂ ਮੌਸਮ ਬਦਲਣ ਦੀ ਉਮੀਦ ਦੱਸੀ ਜਾ ਰਹੀ ਹੈ ਜਾਣਕਾਰੀ ਦੇ ਅਨੁਸਾਰ ਪੰਜਾਬ ਤੇ ਹਰਿਆਣਾ ਵਿੱਚ ਜੇਠ ਮਹੀਨੇ ਦੌਰਾਨ ਗਰਮੀ ਨੇ ਆਪਣੇ ਹੱਥ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਗਰਮੀ ਵਧਣ ਦੇ ਨਾਲ ਹੀ ਚੱਲ ਰਹੀਆਂ ਗਰਮ ਹਵਾਵਾਂ ਨੇ ਲੋਕਾਂ ਦਾ ਘਰ ਤੋਂ ਬਾਹਰ ਤੱਕ ਨਿਕਲਣਾ ਮੁਸ਼ਕਲ ਕਰ ਦਿੱਤਾ ਹੈ। ਅੱਜ ਪੰਜਾਬ ਤੇ ਹਰਿਆਣਾ ਦਾ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਟੱਪ ਗਿਆ ਹੈ, ਜਿਸ ਨੇ ਲੋਕਾਂ ਦਾ ਜਿਉਣਾ ਮੁਸ਼ਕਲ ਕਰ ਦਿੱਤਾ ਹੈ। ਅੱਜ ਪੰਜਾਬ ਦਾ ਬਠਿੰਡਾ ਏਅਰਪੋਰਟ ਦਾ ਇਲਾਕਾ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 45.8 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜਦੋਂ ਕਿ ਹਰਿਆਣਾ ਦਾ ਸਿਰਸਾ ਸ਼ਹਿਰ ਸਭ ਤੋਂ ਗਰਮ ਰਿਹਾ ਹੈ। ਉੱਥੇ ਵੀ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਸ ਦੇ ਨਾਲ ਹੀ ਹੋਵਾਂ ਸੂਬਿਆਂ ਦੇ ਲੋਕਾਂ ਨੂੰ 28 ਮਈ ਤੋਂ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ 28 ਤੇ 29 ਮਈ ਨੂੰ ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਬਦਲਣ ਦੀ ਪੇਸ਼ੀਨਗੋਈ ਕੀਤੀ ਹੈ, ਜਿਸ ਦਾ ਅਸਰ 30 ਤੇ 31 ਮਈ ਨੂੰ ਵੀ ਦਿਖਾਈ ਦੇਵੇਗਾ।
ਮੌਸਮ ਵਿਭਾਗ ਨੇ 28 ਤੇ 29 ਮਈ ਨੂੰ ਖਰਾਬ ਮੌਸਮ ਲਈ ਔਰੈਂਜ ਅਲਰਟ ਜਾਰੀ ਕਰ ਦਿੱਤਾ।
ਇਸ ਦੌਰਾਨ 60 ਤੋਂ 70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਹਲਕਾ ਤੇ ਦਰਮਿਆਣਾ ਮੀਂਹ ਪਵੇਗਾ।ਪੰਜਾਬ ਵਿੱਚ ਗਰਮੀ ਵਧਣ ਦੇ ਨਾਲ ਹੀ ਹਰ ਵਰਗ ਦੇ ਲੋਕਾਂ ਦੀਆਂ ਮੁਸ਼ਕਲਾਂ ਵੱਧ ਰਹੀਆਂ ਹਨ। ਕੰਮਕਾਜੀ ਲੋਕਾਂ ਨੂੰ ਡਿਊਟੀ ’ਤੇ ਜਾਣ ਸਮੇਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਖੇਤਾਂ ਵਿੱਚ ਖੇਤੀ ਕਰਨ ਸਮੇਂ ਕਿਸਾਨਾਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਰਮੀ ਵਧਣ ਕਰਕੇ ਸਬਜ਼ੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਵਧੇਰੇ ਮੁਸ਼ਕਲਾਂ ਝੱਲਣੀਆਂ ਪੈ ਰਹੀਆਂ ਹਨ। ਦੂਜੇ ਪਾਸੇ ਗਰਮੀ ਵਧਣ ਕਰਕੇ ਹਸਪਤਾਲਾਂ ਵਿੱਚ ਵੀ ਮਰੀਜ਼ਾਂ ਦੀ ਗਿਣਤੀ ਆਮ ਦਿਨਾਂ ਦੇ ਮੁਕਾਬਲੇ ਵੱਧ ਗਈ ਹੈ।
