BRIBE:ਵਿਜੀਲੈਂਸ ਬਿਊਰੋ ਨੇ ਕਾਰਵਾਈ ਕਰਦਿਆਂ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕੀਤਾ ਕਾਬੂ

ਗੁਆਚੀ ਹੋਈ ਧੀ ਦੀ ਰਿਪੋਰਟ ਲਿਖਾਣ ਆਏ ਪਿਤਾ ਕੋਲੋਂ ਏ,ਐਸ,ਆਈ, ਹਰਦੀਪ ਸਿੰਘ ਨੇ ਮੰਗੀ 20000 ਦੀ ਰਿਸ਼ਵਤ

 

ਲੁਧਿਆਣਾ/ ਰੋਜ਼ਾਨਾ ਰਿਪੋਰਟਰ

ਸਾਰ

ਪੁਲਿਸ ਥਾਣਾ ਡਿਵੀਜ਼ਨ ਨੰਬਰ 8, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਸਤਾਰ

ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ ਪੁਲਿਸ ਥਾਣਾ ਡਿਵੀਜ਼ਨ ਨੰਬਰ 8, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੋਪਾਲ ਨਗਰ, ਹੈਬੋਵਾਲ ਕਲਾਂ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਕਹਿਣ ਅਨੁਸਾਰ ਉਸਦੀ ਧੀ, ਜਿਸਦੀ ਉਮਰ ਤਕਰੀਬਨ 22 ਸਾਲ ਹੈ, ਨੇ ਸਰਕਾਰੀ ਆਈਟੀਆਈ ਲੁਧਿਆਣਾ ਤੋਂ ਟੇਲਰਿੰਗ ਦਾ ਕੋਰਸ ਪਾਸ ਕੀਤਾ ਸੀ। ਉਹ ਆਪਣਾ ਰਿਜ਼ਲਟ ਲੈਣ ਲਈ ਸਰਕਾਰੀ ਆਈਟੀਆਈ ਘੁਮਾਰ ਮੰਡੀ ਗਈ ਸੀ, ਪਰ ਉਹ ਸ਼ਾਮ ਤੱਕ ਘਰ ਨਹੀਂ ਪਰਤੀ। ਸ਼ਿਕਾਇਤਕਰਤਾ ਨੇ ਆਪਣੇ ਪੱਧਰ ‘ਤੇ ਉਸਦੀ ਭਾਲ ਕੀਤੀ, ਪਰ ਉਸਦੀ ਧੀ ਨਹੀਂ ਮਿਲੀ, ਜਿਸ ਦੇ ਚਲਦਿਆਂ ਸ਼ਿਕਾਇਤਕਰਤਾ ਨੇ ਆਪਣੀ ਧੀ ਦੇ ਗੁੰਮ ਹੋਣ ਸਬੰਧੀ ਪੁਲਿਸ ਥਾਣਾ ਡਿਵੀਜ਼ਨ ਨੰਬਰ-8 ਲੁਧਿਆਣਾ ਵਿਖੇ ਡਿਊਟੀ ਅਫ਼ਸਰ ਏ.ਐਸ.ਆਈ. ਹਰਦੀਪ ਸਿੰਘ ਕੋਲ ਰਿਪੋਰਟ ਦਰਜ ਕਰਵਾਈ। ਮੁਲਜ਼ਮ ਏ,ਐਸ,ਆਈ ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਨੂੰ ਥਾਣੇ ਬੁਲਾਇਆ ਅਤੇ ਉਸਦੀ ਦਰਖ਼ਾਸਤ ‘ਤੇ ਕਾਰਵਾਈ ਕਰਨ ਲਈ 20,000 ਰੁਪਏ ਰਿਸ਼ਵਤ ਮੰਗੀ ਅਤੇ ਮੌਕੇ ‘ਤੇ ਹੀ ਉਸਤੋਂ 6000 ਰੁਪਏ ਵੀ ਲੈ ਲਏ। ਬੁਲਾਰੇ ਨੇ ਅੱਗੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ ਤੋਂ ਬਾਅਦ, ਪੁਲਿਸ ਥਾਣਾ ਡਿਵੀਜ਼ਨ ਨੰਬਰ-08, ਲੁਧਿਆਣਾ ਵਿਖੇ ਐਫਆਈਆਰ ਦਰਜ ਕੀਤੀ ਗਈ। ਮੁਲਜ਼ਮ ਏਐਸਆਈ ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਐਫਆਈਆਰ ਦੀ ਕਾਪੀ ਦੇਣ ਅਤੇ ਇਸ ‘ਤੇ ਅਗਲੀ ਕਾਰਵਾਈ ਕਰਨ ਲਈ ਸ਼ਿਕਾਇਤਕਰਤਾ ਤੋਂ ਬਾਕੀ ਰਹਿੰਦੇ 14,000 ਦੇਣ ਲਈ ਕਿਹਾ। ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ ਅਤੇ ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਕਾਬੂ ਕੀਤਾ

ਦੋਸ਼ੀ ਏ,ਐਸ,ਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਾਬੂ ਕੀਤਾ 

ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਲੁਧਿਆਣਾ ਪੁਲਿਸ ਥਾਣਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *