ਗੁਰਦੁਆਰਾ ਹਾਲ ਵਿੱਚ ਪੱਖੇ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਹੋਏ ਅਗਨ ਭੇਟ

ਜਲਾਲਾਬਾਦ/31 ਮਈ/ ਰੋਜ਼ਾਨਾਂ ਰਿਪੋਰਟਰ

ਸਾਰ

ਗੁਰਦੁਆਰਾ ਸਾਹਿਬ ਦੇ ਅੰਦਰ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇੱਕ ਪਾਵਨ ਸਰੂਪ ਅਗਨ ਭੇਟ ਹੋ ਗਿਆ।ਮੁਢਲੀ ਜਾਂਚ ਦੇ ਅਨੁਸਾਰ, ਮੰਨਿਆ ਜਾ ਰਿਹਾ ਹੈ ਕਿ ਅੱਗ ਗੁਰਦੁਆਰਾ ਹਾਲ ਵਿੱਚ ਲੱਗੇ ਕੰਧ ਵਾਲੇ ਪੱਖੇ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਲੱਗੀ

ਵਿਸਤਾਰ

ਜਲਾਲਾਬਾਦ ਇੱਕ ਗੁਰਦੁਆਰਾ ਸਾਹਿਬ ਦੇ ਅੰਦਰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ ਜਾਣਕਾਰੀ ਦੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇੱਕ ਪਾਵਨ ਸਰੂਪ ਅਗਨ ਭੇਟ ਹੋ ਗਿਆ।ਮੁਢਲੀ ਜਾਂਚ ਦੇ ਅਨੁਸਾਰ, ਮੰਨਿਆ ਜਾ ਰਿਹਾ ਹੈ ਕਿ ਅੱਗ ਗੁਰਦੁਆਰਾ ਹਾਲ ਵਿੱਚ ਲੱਗੇ ਕੰਧ ਵਾਲੇ ਪੱਖੇ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਹੈ ਜਲਾਲਾਬਾਦ ਦੇ ਡੀ ਐੱਸ ਪੀ (DSP) ਗੁਰਸੇਵਕ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ  ਕਿ ਗੁਰਦੁਆਰਾ ਸਾਹਿਬ ਨੂੰ ਤਾਲਾ ਲੱਗਿਆ ਹੋਇਆ ਸੀ ਕਿਉਂਕਿ ਗ੍ਰੰਥੀ ਸਿੰਘ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਗਏ ਹੋਏ ਸਨ। ਗੁਰਦੁਆਰਾ ਸਾਹਿਬ ਦਾ ਅਸਥਾਈ ਚਾਰਜ ਪੰਜਾਬ ਪੁਲੀਸ ਦੇ ਸੇਵਾਮੁਕਤ ਇੰਸਪੈਕਟਰ ਪੰਜਾਬ ਸਿੰਘ ਨੂੰ ਸੌਂਪਿਆ ਗਿਆ ਸੀ, ਜਿਨ੍ਹਾਂ ਨੇ ਸ਼ਨਿੱਚਰਵਾਰ ਸ਼ਾਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਖਆਸਨ ਤੋਂ ਬਾਅਦ ਇਮਾਰਤ ਨੂੰ ਤਾਲਾ ਲਗਾ ਦਿੱਤਾ ਸੀ।

Leave a Reply

Your email address will not be published. Required fields are marked *