ਅੰਮ੍ਰਿਤਸਰ,ਧੀ ਨੂੰ ਟਿਊਸ਼ਨ ਛੱਡਣ ਜਾ ਰਹੇ ਸਰਕਾਰੀ ਅਧਿਆਪਕ ਦਾ ਬੇਰਹਿਮੀ ਨਾਲ ਕਤਲ ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

 

ਜੰਡਿਆਲਾ ਗੁਰੂ /2 ਮਈ/ ਰੋਜ਼ਾਨਾਂ ਰਿਪੋਰਟਰ

ਸਾਰ

ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਰਾਣਾ ਕਾਲਾ ਅਤੇ ਨਰੈਣਗੜ੍ਹ ਡ੍ਰੇਨ ਨੇੜੇ ਦਿਨ-ਦਿਹਾੜੇ ਇੱਕ ਸਰਕਾਰੀ ਅਧਿਆਪਕ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਖ਼ੌਫ਼ਨਾਕ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਡਰ ਅਤੇ ਸੋਗ ਦਾ ਮਾਹੌਲ ਬਣ ਗਿਆ ਹੈ।

ਵਿਸਤਾਰ

ਪੰਜਾਬ ਵਿੱਚ ਲਾਅ ਐਂਡ ਆਰਡਰ ਹੋਇਆ ਫੇਲ, ਇੱਕ ਬਹੁਤ ਹੀ ਮੰਦਭਾਗੀ ਘਟਨਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਸਾਹਮਣੇ ਆਈ ਹੈ ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਰਾਣਾ ਕਾਲਾ ਅਤੇ ਨਰੈਣਗੜ੍ਹ ਡ੍ਰੇਨ ਨੇੜੇ ਦਿਨ-ਦਿਹਾੜੇ ਇੱਕ ਸਰਕਾਰੀ ਅਧਿਆਪਕ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਖ਼ੌਫ਼ਨਾਕ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਡਰ ਅਤੇ ਸੋਗ ਦਾ ਮਾਹੌਲ ਬਣ ਗਿਆ ਹੈ।

ਮ੍ਰਿਤਕ ਦੀ ਪਛਾਣ ਜਗਦੀਪ ਸਿੰਘ (ਪੁੱਤਰ ਸਤਨਾਮ ਸਿੰਘ) ਵਜੋਂ ਹੋਈ ਹੈ, ਜੋ ਪਿੰਡ ਤਲਵੰਡੀ (ਨੇੜੇ ਮਾਲੋਵਾਲ) ਦੇ ਰਹਿਣ ਵਾਲੇ ਸਨ ਅਤੇ ਪੇਸ਼ੇ ਵਜੋਂ ਸਰਕਾਰੀ ਅਧਿਆਪਕ ਸਨ।

ਪਰਿਵਾਰਕ ਮੈਂਬਰਾਂ ਮੁਤਾਬਕ, ਜਗਦੀਪ ਸਿੰਘ ਆਪਣੀ ਬੇਟੀ ਨੂੰ ਟਿਊਸ਼ਨ ਛੱਡਣ ਲਈ ਜਾ ਰਹੇ ਸਨ। ਜਦੋਂ ਉਹ ਨਰੈਣਗੜ੍ਹ ਡ੍ਰੇਨ ਕੋਲ ਪਹੁੰਚੇ, ਤਾਂ ਰਸਤੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਘੇਰ ਲਿਆ। ਹਮਲਾਵਰਾਂ ਦੀ ਗਿਣਤੀ ਚਾਰ ਦੱਸੀ ਜਾ ਰਹੀ ਹੈ।

ਹਮਲਾਵਰਾਂ ਨੇ ਅਧਿਆਪਕ ਜਗਦੀਪ ਸਿੰਘ ਦੇ ਸਿਰ ਅਤੇ ਗਰਦਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ। ਜ਼ਖ਼ਮ ਇੰਨੇ ਗੰਭੀਰ ਸਨ ਕਿ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਇਸ ਵਾਰਦਾਤ ਪਿੱਛੇ ਲੁੱਟ-ਖੋਹ ਦਾ ਖਦਸ਼ਾ ਜਤਾਇਆ ਹੈ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ।

ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐੱਸ.ਪੀ. ਬਲਜੀਤ ਸਿੰਘ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਜਾਣਕਾਰੀ ਅਨੁਸਾਰ ਡੀ,ਐਸ,ਪੀ ਬਲਜੀਤ ਸਿੰਘ ਅਨੁਸਾਰ”ਮ੍ਰਿਤਕ ਦੇ ਸਿਰ ਅਤੇ ਗਰਦਨ ‘ਤੇ ਡੂੰਘੇ ਜ਼ਖ਼ਮ ਸਨ। ਸ਼ੁਰੂਆਤੀ ਜਾਂਚ ਅਤੇ ਸਥਾਨਕ ਲੋਕਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦਾ ਕੋਈ ਘਰੇਲੂ ਵਿਵਾਦ ਵੀ ਚੱਲ ਰਿਹਾ ਸੀ। ਪੁਲਿਸ ਲੁੱਟ-ਖੋਹ ਅਤੇ ਘਰੇਲੂ ਕਲੇਸ਼ ਸਮੇਤ ਹਰ ਸੰਭਾਵਿਤ ਐਂਗਲ ਤੋਂ ਬਾਰੀਕੀ ਨਾਲ ਜਾਂਚ ਕਰ ਰਹੀ ਹੈ।”

ਪੁਲਿਸ ਵੱਲੋਂ ਆਸ-ਪਾਸ ਦੇ ਇਲਾਕੇ ਦੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *