ਆਪ ਪਾਰਟੀ ਦੇ ਰਮਨ ਅਰੋੜਾ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਈਡੀ ਦੇ ਸਥਾਨਕ ਦਫ਼ਤਰ ਵਿੱਚ ਹੋਏ ਦਾਖ਼ਲ

ਜਲੰਧਰ/ ਸੁਨੀਲ ਕੁਮਾਰ

ਸਾਰ

ਜਲੰਧਰ ਦੀ ਆਮ ਆਦਮੀ ਪਾਰਟੀ ਦੇ ਸੈਂਟਰਲ ਦੇ ਐਮ,ਐਲ, ਏ ਵਿਧਾਇਕ ਰਮਨ ਅਰੋੜਾ ਜੋ ਕਿ ਭਰਿਸ਼ਟਾਚਾਰ ਦੇ ਮਾਮਲੇ ਵਿੱਚ ਸ਼ਾਮਿਲ ਹਨ ਅੱਜ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੇ ਸੰਭਾਵਿਤ ਉਲੰਘਣਾ ਮਾਮਲੇ ਵਿੱਚ ਐੱਨਫ਼ੋਰਸਮੈਂਟ ਡਾਇਰੈਕਟੋਰੇਟ (ED) ਸਾਹਮਣੇ ਪੇਸ਼ ਹੋਏ। ਉਹ ਅੱਜ ਸਵੇਰੇ 11:15 ਵਜੇ ਪੁੱਛਗਿੱਛ ਲਈ ਈਡੀ ਦੇ ਸਥਾਨਕ ਦਫ਼ਤਰ ਵਿੱਚ ਦਾਖ਼ਲ ਹੋਏ

 

ਵਿਸਤਾਰ

ਜਲੰਧਰ ਦੀ ਆਮ ਆਦਮੀ ਪਾਰਟੀ ਦੇ ਸੈਂਟਰਲ ਦੇ ਐਮ,ਐਲ, ਏ ਵਿਧਾਇਕ ਰਮਨ ਅਰੋੜਾ ਜੋ ਕਿ ਭਰਿਸ਼ਟਾਚਾਰ ਦੇ ਮਾਮਲੇ ਵਿੱਚ ਸ਼ਾਮਿਲ ਹਨ ਅੱਜ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੇ ਸੰਭਾਵਿਤ ਉਲੰਘਣਾ ਮਾਮਲੇ ਵਿੱਚ ਐੱਨਫ਼ੋਰਸਮੈਂਟ ਡਾਇਰੈਕਟੋਰੇਟ (ED) ਸਾਹਮਣੇ ਪੇਸ਼ ਹੋਏ। ਉਹ ਅੱਜ ਸਵੇਰੇ 11:15 ਵਜੇ ਪੁੱਛਗਿੱਛ ਲਈ ਈਡੀ ਦੇ ਸਥਾਨਕ ਦਫ਼ਤਰ ਵਿੱਚ ਦਾਖ਼ਲ ਹੋਏ।ਈਡੀ ਵੱਲੋਂ ਵਿਧਾਇਕ ਅਰੋੜਾ ਨੂੰ ਜਲੰਧਰ ਦਫ਼ਤਰ ਵਿੱਚ ਕੁਝ ਅਹਿਮ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਗਿਆ ਸੀ। ਕੇਂਦਰੀ ਏਜੰਸੀ ਵੱਲੋਂ ਇਹ ਜਾਂਚ ਪਿਛਲੇ

ਸਾਲ 23 ਮਈ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿਧਾਇਕ ਖ਼ਿਲਾਫ਼ ਦਰਜ ਕੀਤੇ ਗਏ ਇੱਕ ਮਾਮਲੇ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ।

ਰਮਨ ਅਰੋੜਾ ’ਤੇ ਦੋਸ਼ ਹਨ ਕਿ ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ (ਜਿਨ੍ਹਾਂ ਵਿੱਚ ਇੱਕ ਅਸਿਸਟੈਂਟ ਟਾਊਨ ਪਲੈਨਰ ਅਤੇ ਬਿਲਡਿੰਗ ਬ੍ਰਾਂਚ ਦਾ ਇੱਕ ਇੰਸਪੈਕਟਰ ਸ਼ਾਮਲ ਸਨ) ਨਾਲ ਮਿਲੀਭੁਗਤ ਕਰਕੇ ਸ਼ਹਿਰ ਦੇ ਲੋਕਾਂ ਨੂੰ ਇਮਾਰਤੀ ਨਿਯਮਾਂ ਦੀ ਉਲੰਘਣਾ ਦੇ ਫ਼ਰਜ਼ੀ ਨੋਟਿਸ ਜਾਰੀ ਕੀਤੇ ਅਤੇ ਉਨ੍ਹਾਂ ਤੋਂ ਮੋਟੀ ਰਕਮ ਵਸੂਲੀ (ਉਗਰਾਹੀ) ਕੀਤੀ। ਵਿਜੀਲੈਂਸ ਕੇਸ ਵਿੱਚ ਰਿਹਾਈ ਵਾਲੇ ਦਿਨ ਹੀ ਉਨ੍ਹਾਂ ਨੂੰ ਕਮਿਸ਼ਨਰੇਟ ਪੁਲੀਸ ਨੇ ਰਿਸ਼ਵਤਖ਼ੋਰੀ ਅਤੇ ਜਬਰਨ ਉਗਰਾਹੀ ਦੇ ਇੱਕ ਹੋਰ ਮਾਮਲੇ ਵਿੱਚ ਮੁੜ ਗ੍ਰਿਫ਼ਤਾਰ ਕਰ ਲਿਆ ਸੀਵਿਧਾਇਕ ਅਰੋੜਾ ਦੀ ਈਡੀ ਸਾਹਮਣੇ ਪੇਸ਼ੀ ਨੂੰ ਲੈ ਕੇ ਸੱਤਾਧਾਰੀ ਧਿਰ (ਆਪ) ਦੇ ਆਗੂਆਂ ਵਿੱਚ ਚਿੰਤਾ ਦਾ ਮਾਹੌਲ ਹੈ। ਪਾਰਟੀ ਆਗੂਆਂ ਨੂੰ ਡਰ ਹੈ ਕਿ ਆਪਣੀ ਗ੍ਰਿਫ਼ਤਾਰੀ ਤੋਂ ਪਹਿਲਾਂ ਪਾਰਟੀ ਦੀ ਚੋਟੀ ਦੀ ਲੀਡਰਸ਼ਿਪ ਨਾਲ ਨੇੜਲੇ ਸਬੰਧ ਰੱਖਣ ਵਾਲੇ ਰਮਨ ਅਰੋੜਾ ਪੁੱਛਗਿੱਛ ਦੌਰਾਨ ਕਈ ਅਹਿਮ ਰਾਜ਼ ਉਗਲ ਸਕਦੇ ਹਨ।ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਤੰਬਰ ਮਹੀਨੇ ਵਿੱਚ ਜੇਲ੍ਹ ਵਿੱਚੋਂ ਰਿਹਾਅ ਹੋਣ ਤੋਂ ਬਾਅਦ ਵੀ ਪਾਰਟੀ ਵੱਲੋਂ ਵਿਧਾਇਕ ਰਮਨ ਅਰੋੜਾ ਨੂੰ ਪੂਰੀ ਤਰ੍ਹਾਂ ਕਿਨਾਰੇ (ਸਾਈਡਲਾਈਨ) ਕਰ ਦਿੱਤਾ ਗਿਆ ਸੀ। ਪਿਛਲੇ ਮਹੀਨੇ ਤੱਕ ਉਨ੍ਹਾਂ ਨੂੰ ਜਨਤਾ ਨੂੰ ਮਿਲਣ ਜਾਂ ਉਨ੍ਹਾਂ ਦੇ ਕਿਸੇ ਦਸਤਾਵੇਜ਼ ਦੀ ਤਸਦੀਕ ਕਰਨ ਦੀ ਵੀ ਇਜਾਜ਼ਤ ਨਹੀਂ ਸੀ। ਅੱਜ ਦੇ ਦਿਨ ਤੱਕ ਵੀ ਉਨ੍ਹਾਂ ਨੇ ਆਪਣੇ ਵਿਧਾਨ ਸਭਾ ਹਲਕੇ ਵਿੱਚ ਕਿਸੇ ਨਵੇਂ ਪ੍ਰੋਜੈਕਟ ਦਾ ਉਦਘਾਟਨ ਨਹੀਂ ਕੀਤਾ ਹੈ।

Leave a Reply

Your email address will not be published. Required fields are marked *