05 ਮਈ/ ਰੋਜ਼ਾਨਾਂ ਰਿਪੋਰਟਰ
ਸਾਰ
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ। ਇਸ ਦੌਰਾਨ ਹਨੇਰੀ ਵੀ ਆਈ ਅਤੇ ਗੜੇ ਵੀ ਪਏ। ਜ਼ਿਆਦਾਤਰ ਸ਼ਹਿਰਾਂ ਵਿੱਚ ਸੜਕਾਂ ’ਤੇ ਪਾਣੀ ਖੜ੍ਹਾ ਹੋ ਗਿਆ, ਜਿਸ ਕਰ ਕੇ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਈ ਥਾਵਾਂ ’ਤੇ ਦਰੱਖ਼ਤ ਅਤੇ ਟਰਾਂਸਫਾਰਮਰ ਡਿੱਗਣ ਦੀਆਂ ਖ਼ਬਰਾਂ ਵੀ ਮਿਲੀਆਂ ਹਨ।
ਵਿਸਤਾਰ

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਤੇ ਹਰਿਆਣਾ ਵਿੱਚ ਅੱਜ ਸਵੇਰ ਤੋਂ ਗਰਮੀ ਦਾ ਕਹਿਰ ਜਾਰੀ ਸੀ, ਪਰ ਬਾਅਦ ਦੁਪਹਿਰ ਪੰਜਾਬ ਵਿੱਚ ਅਚਾਨਕ ਮੌਸਮ ਦਾ ਮਿਜ਼ਾਜ ਬਦਲ ਗਿਆ। ਇਸ ਦੌਰਾਨ ਮਾਨਸਾ, ਮੋਗਾ, ਖੰਨਾ ਸਣੇ ਕਈ ਹੋਰਨਾਂ ਥਾਵਾਂ ’ਤੇ ਗੜੇ ਵੀ ਪਏ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨ ਤਾਰਨ, ਪਟਿਆਲਾ, ਮਾਨਸਾ ਤੇ ਫ਼ਰੀਦਕੋਟ ਸਣੇ ਹੋਰਨਾਂ ਕਈ ਸ਼ਹਿਰਾਂ ਵਿੱਚ ਝੱਖੜ ਤੋਂ ਬਾਅਦ ਤੇਜ਼ ਮੀਂਹ ਪਿਆ। ਹਨੇਰੀ ਕਰ ਕੇ ਮਾਨਸਾ ਦੇ ਪਿੰਡ ਭੈਣੀ ਬਾਘਾ ਵਿੱਚ ਮੱਝਾਂ ਦੇ ਵਾੜੇ ਦਾ ਸ਼ੈੱਡ ਡਿੱਗ ਗਿਆ। ਇਸ ਦੌਰਾਨ ਸ਼ੈੱਡ ਹੇਠਾਂ ਦੱਬੀਆਂ ਮੱਝਾਂ ਨੂੰ ਕਾਫੀ ਮੁਸ਼ੱਕਤ ਨਾਲ ਬਾਹਰ ਕੱਢਿਆ ਗਿਆ। ਇਸੇ ਤਰ੍ਹਾਂ ਪਟਿਆਲਾ ਤੇ ਹੋਰ ਕਈ ਸ਼ਹਿਰਾਂ ਵਿੱਚ ਹਨੇਰੀ ਕਰ ਕੇ ਦਰੱਖ਼ਤ ਡਿੱਗ ਗਏ।ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਵਿੱਚ ਵਿੱਚ ਅਗਲੇ ਦੋ ਦਿਨਾਂ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। 5 ਜੂਨ ਨੂੰ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਟੁੱਟਵਾਂ ਹਲਕਾ ਤੇ ਦਰਮਿਆਨਾ ਮੀਂਹ ਪਵੇਗਾ। ਹਾਲਾਂਕਿ, 6 ਜੂਨ ਨੂੰ ਪੰਜਾਬ ਵਿੱਚ ਕਿਤੇ-ਕਿਤੇ ਮੌਸਮ ਖ਼ਰਾਬ ਰਹਿ ਸਕਦਾ ਹੈ। ਮੌਸਮ ਵਿਗਿਆਨੀਆਂ ਨੇ 5 ਜੂਨ ਲਈ ਔਰੇਂਜ ਅਤੇ 6 ਜੂਨ ਲਈ ਯੈੱਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਬਦਲਣ ਦੇ ਨਾਲ ਕਿਸਾਨਾਂ ਦੇ ਚਿਹਰੇ ਵੀ ਖਿੜ ਗਏ ਹਨ। ਸੂਬੇ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋਣੀ ਹੈ, ਜਿਸ ਕਰ ਕੇ ਇਹ ਮੀਂਹ ਲਾਹੇਵੰਦ ਸਾਬਿਤ ਹੋਵੇਗਾ।