Operation Blue Star: ਹਰਿਮੰਦਰ ਸਾਹਿਬ ਵਿਖੇ 42 ਵੀ ਬਰਸੀ ਘੱਲੂਘਾਰਾ ਦਿਵਸ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਆਰੰਭ

ਅੰਮ੍ਰਿਤਸਰ/ ਰੋਜਾਨਾ ਰਿਪੋਰਟਰ

ਸਾਰ

ਅੰਮ੍ਰਿਤਸਰ 6 ਜੂਨ ਨੂੰ 1984 (ਆਪਰੇਸ਼ਨ ਬਲੂ ਸਟਾਰ) ਫ਼ੌਜੀ ਹਮਲੇ ਦੀ 42ਵੀਂ ਬਰਸੀ ਮੌਕੇ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਦੇ ਸਬੰਧ ਵਿੱਚ ਅੱਜ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲ ਤਖ਼ਤ ’ਚ ਅਖੰਡ ਪਾਠ ਆਰੰਭ ਕੀਤਾ ਗਿਆ, ਜਿਸ ਦੇ ਭੋਗ 6 ਜੂਨ ਨੂੰ ਪਾਏ ਜਾਣਗੇ

ਵਿਸਤਾਰ

ਅੰਮ੍ਰਿਤਸਰ 6 ਜੂਨ ਨੂੰ 1984 (ਆਪਰੇਸ਼ਨ ਬਲੂ ਸਟਾਰ) ਫ਼ੌਜੀ ਹਮਲੇ ਦੀ 42ਵੀਂ ਬਰਸੀ ਮੌਕੇ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਦੇ ਸਬੰਧ ਵਿੱਚ ਅੱਜ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲ ਤਖ਼ਤ ’ਚ ਅਖੰਡ ਪਾਠ ਆਰੰਭ ਕੀਤਾ ਗਿਆ, ਜਿਸ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। ਇਸ ਦੌਰਾਨ ਫ਼ੌਜੀ ਹਮਲੇ ਵਿੱਚ ਮਾਰੇ ਗਏ ਸ਼ਹੀਦਾਂ ਅਤੇ ਘਟਨਾਵਾਂ ਨਾਲ ਸਬੰਧਤ ਚਿੱਤਰ ਪ੍ਰਦਰਸ਼ਨੀ ਵੀ ਲਾਈ ਗਈ ਹੈ, ਜਦੋਂ ਕਿ ਫ਼ੌਜੀ ਹਮਲੇ ਸਮੇਂ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਦਰਸ਼ਨ ਸੰਗਤ ਨੂੰ 6 ਜੂਨ ਨੂੰ ਕਰਵਾਏ ਜਾਣਗੇ। ਇਸ ਮੌਕੇ ਸ਼੍ੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲ ਕਰਦਿਆਂ ਜਾਣਕਾਰੀ ਦਿੱਤੀ

ਘੱਲੂਘਾਰਾ ਦਿਵਸ ਦੇ ਸਬੰਧ ਵਿੱਚ 6 ਜੂਨ ਨੂੰ ਪਾਏ ਜਾਣਗੇ  ਭੋਗ 

ਸ਼ਹੀਦਾਂ ਦੀ ਯਾਦ ਵਿੱਚ ਅਰਦਾਸ ਕੀਤੀ ਜਾਵੇਗੀ। ਉਸ ਵੇਲੇ ਦੀ ਸਰਕਾਰ ਨੇ ਦਰਬਾਰ ਸਾਹਿਬ, ਅਕਾਲ ਤਖ਼ਤ ਅਤੇ ਹੋਰ ਗੁਰਦੁਆਰਿਆਂ ’ਤੇ ਹਮਲਾ ਕਰ ਕੇ ਭਾਰੀ ਨੁਕਸਾਨ ਕੀਤਾ ਸੀ, ਜਿਸ ਵਿੱਚ ਹਜ਼ਾਰਾਂ ਬੇਦੋਸ਼ੇ ਸਿੱਖ ਮਾਰੇ ਗਏ। ਉਸ ਵੇਲੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਅਗਵਾਈ ਹੇਠ ਕਈ ਸਿੱਖ ਸਰਕਾਰ ਦੇ ਇਸ ਹਮਲੇ ਖ਼ਿਲਾਫ਼ ਲੜਦੇ ਹੋਏ ਸ਼ਹੀਦ ਹੋਏ ਸਨ। ਉਨ੍ਹਾਂ ਆਖਿਆ ਕਿ ਇਹ ਹਮਲਾ ਸਰਕਾਰ ਦੇ ਮੱਥੇ ’ਤੇ ਕਲੰਕ ਹੈ ਅਤੇ ਰਹਿੰਦੇ ਸਮੇਂ ਤੱਕ ਰਹੇਗਾ। ਇਸ ਸਬੰਧ ’ਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਚਿੱਤਰ ਪ੍ਰਦਰਸ਼ਨੀ ਲਾਈ ਗਈ ਹੈ ਅਤੇ 6 ਜੂਨ ਨੂੰ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਵੀ ਸੰਗਤ ਦੇ ਦਰਸ਼ਨਾਂ ਲਈ ਲਿਆਂਦਾ ਜਾਵੇਗਾ। ਪ੍ਰਦਰਸ਼ਨੀ ਦਾ ਉਦੇਸ਼ ਸੰਗਤ ਅਤੇ ਖ਼ਾਸਕਰ ਨੌਜਵਾਨਾਂ ਨੂੰ ਜੂਨ 1984 ਵੇਲੇ ਸਮੇਂ ਦੀ ਸਰਕਾਰ ਵੱਲੋਂ ਸਿੱਖ ਕੌਮ ’ਤੇ ਕੀਤੇ ਹਮਲੇ ਬਾਰੇ ਜਾਣੂ ਕਰਵਾਉਣਾ ਹੈ।

ਸੁਰੱਖਿਆ ਅਤੇ ਪੁਲਿਸ ਪ੍ਰਸ਼ਾਸਨ ਦੇ ਕੀਤੇ ਗਏ ਪੱਕੇ ਇੰਤਜ਼ਾਮ

ਇਸ ਮੌਕੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਵਧੀਕ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਪੁਲੀਸ ਪ੍ਰਸ਼ਾਸਨ ਵੱਲੋਂ ਦਰਬਾਰ ਸਾਹਿਬ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

Leave a Reply

Your email address will not be published. Required fields are marked *