ਹੁਸ਼ਿਆਰਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ13 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਕਾਬੂ, ਪਹਿਲਾਂ ਵੀ ਦਰਜ ਹੈ ਮੁਕੱਦਮਾ

ਹੁਸ਼ਿਆਰਪੁਰ, 7 ਜੂਨ ( ਤਰਸੇਮ ਦੀਵਾਨਾ )
ਸਾਰ
ਸੰਦੀਪ ਮਲਿਕ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਮਨਪ੍ਰੀਤ ਸ਼ੀਹਮਾਰ, ਪੁਲਿਸ ਕਪਤਾਨ (ਤਫਤੀਸ਼) ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਹੁਸ਼ਿਆਰਪੁਰ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਇੱਕ ਔਰਤ ਨੂੰ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤਾ ਗਿਆ।
ਵਿਸਤਾਰ
ਸੰਦੀਪ ਮਲਿਕ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਮਨਪ੍ਰੀਤ ਸ਼ੀਹਮਾਰ, ਪੁਲਿਸ ਕਪਤਾਨ (ਤਫਤੀਸ਼) ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਹੁਸ਼ਿਆਰਪੁਰ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਇੱਕ ਔਰਤ ਨੂੰ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਹ ਕਾਰਵਾਈ ਕੁਲਭੂਸ਼ਨ ਸ਼ਰਮਾ ਉਪ ਪੁਲਿਸ ਕਪਤਾਨ (ਸਿਟੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਮਲ ਵਿੱਚ ਲਿਆਂਦੀ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ, ਥਾਣਾ ਮਾਡਲ ਟਾਊਨ ਦੇ ਮੁੱਖ ਅਫ਼ਸਰ ਐਸ.ਆਈ. ਮਦਨ ਸਿੰਘ ਦੀ ਨਿਗਰਾਨੀ ਹੇਠ 5 ਜੂਨ ਨੂੰ ਏ.ਐਸ.ਆਈ. ਰਾਮ ਮੂਰਤੀ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਇਲਾਕੇ ਵਿੱਚ ਸ਼ੱਕੀ ਪੁਰਸ਼ਾਂ/ਔਰਤਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਗਸ਼ਤ ਦੌਰਾਨ ਪੁਲਿਸ ਪਾਰਟੀ ਨੇ ਸ਼ੱਕ ਦੇ ਅਧਾਰ ‘ਤੇ ਇੱਕ ਔਰਤ ਨੂੰ ਕਾਬੂ ਕੀਤਾ ਅਤੇ ਉਸ ਦਾ ਨਾਮ-ਪਤਾ ਪੁੱਛਿਆ। ਪੁੱਛਗਿੱਛ ਦੌਰਾਨ ਉਸਨੇ ਆਪਣਾ ਨਾਮ ਪ੍ਰੀਤੀ ਪਤਨੀ ਦਨਿਸ਼ ਵਾਸੀ ਮੁਹੱਲਾ ਬਲਬੀਰ ਕਲੋਨੀ, ਨੇੜੇ ਬਾਲਮੀਕ ਮੰਦਰ, ਥਾਣਾ ਮਾਡਲ ਟਾਊਨ, ਦੱਸਿਆ।
ਜਦੋਂ ਪੁਲਿਸ ਪਾਰਟੀ ਵੱਲੋਂ ਉਕਤ ਔਰਤ ਦੀ ਕਾਨੂੰਨ ਅਨੁਸਾਰ ਤਲਾਸ਼ੀ ਲਈ ਗਈ, ਤਾਂ
ਉਸ ਦੇ ਕਬਜ਼ੇ ਵਿੱਚੋਂ 13 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਔਰਤ ਖਿਲਾਫ਼ ਥਾਣਾ ਮਾਡਲ ਟਾਊਨ ਵਿਖੇ *ਮੁਕੱਦਮਾ ਨੰਬਰ 80, ਅ/ਧ 22-61-85 ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਕਥਿਤ ਦੋਸ਼ੀ ਔਰਤ ਦਾ ਰਿਮਾਂਡ ਹਾਸਲ ਕਰਕੇ ਅਗਲੇਰੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਉਕਤ ਔਰਤ ਖ਼ਿਲਾਫ਼ ਪਹਿਲਾਂ ਵੀ ਇੱਕ ਮੁਕੱਦਮਾ ਨੰਬਰ 89, ਤਹਿਤ ਥਾਣਾ ਮਾਡਲ ਟਾਊਨ ਵਿਖੇ ਹੀ ਦਰਜ ਹੈ। ਇਸ ਦੇ ਨਾਲ ਹੀ, ਇਸੇ ਮਾਮਲੇ ਨਾਲ ਸਬੰਧਿਤ ਇੱਕ ਵਿਅਕਤੀ ਸਮੀਰ ਕੁਮਾਰ ਪੁੱਤਰ ਅਨਿਲ ਕੁਮਾਰ ਵਾਸੀ ਪਿੰਡ ਹਰਦੋਖਾਨਪੁਰ ਨੂੰ ਨਸ਼ਾ ਛਡਾਊ ਕੇਂਦਰ ਵਿਖੇ ਭਰਤੀ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
