ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲਗਾਏ ਖੂਨਦਾਨ ਕੈਂਪ ’ਚ 100 ਵਿਅਕਤੀਆਂ ਨੇ ਕੀਤਾ ਖੂਨ ਦਾਨ

ਜਲੰਧਰ, 8 ਜੂਨ/ ਡੇਵਿਡ

ਸਾਰ

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਰਹਿਨੁਮਾਈ ਹੇਠ ਸਾਵਿਕ ਹੈਲਥ ਕੇਅਰ ਵੈੱਲਫੇਅਰ ਸੁਸਾਇਟੀ ਅਤੇ ਐਨ.ਜੀ.ਓ.ਲਾਡਲੇ ਸਿੱਧ ਜੋਗੀ ਨਾਥ ਦੇ ਸਹਿਯੋਗ ਨਾਲ ਸਥਾਨਕ ਰੈੱਡ ਕਰਾਸ ਭਵਨ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ,

ਵਿਸਤਾਰ

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਰਹਿਨੁਮਾਈ ਹੇਠ ਸਾਵਿਕ ਹੈਲਥ ਕੇਅਰ ਵੈੱਲਫੇਅਰ ਸੁਸਾਇਟੀ ਅਤੇ ਐਨ.ਜੀ.ਓ.ਲਾਡਲੇ ਸਿੱਧ ਜੋਗੀ ਨਾਥ ਦੇ ਸਹਿਯੋਗ ਨਾਲ ਸਥਾਨਕ ਰੈੱਡ ਕਰਾਸ ਭਵਨ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ ਕਰੀਬ 100 ਵਿਅਕਤੀਆਂ ਵੱਲੋਂ ਸਵੈ ਇੱਛਾ ਨਾਲ ਖੂਨ ਦਾਨ ਕੀਤਾ ਗਿਆ।

ਇਸ ਮੌਕੇ ਸਕੱਤਰ ਰੈੱਡ ਕਰਾਸ ਸੁਸਾਇਟੀ ਡਾ. ਸੁਰਜੀਤ ਲਾਲ ਨੇ ਲੋਕਾਂ ਨੂੰ ਖੂਨ ਦਾਨ ਵਰਗੇ ਮਹਾਨ ਤੇ ਨੇਕ ਕਾਰਜ ਲਈ ਅੱਗੇ ਆਉਣ ਦਾ ਸੱਦਾ ਦਿੱਤਾ। 

ਡਾ. ਸਾਹਿਲ ਰਾਣਾ, ਕੁਲਭੂਸ਼ਣ ਰਾਣਾ ਅਤੇ ਦੀਪਕ ਆਰੀਆ ਫਾਊਂਡਰ, ਸਾਵਿਕ ਹੈਲਥ ਕੇਅਰ ਵੈੱਲਫੇਅਰ ਸੁਸਾਇਟੀ ਅਤੇ ਐਨ.ਜੀ.ਓ. ਲਾਡਲੇ ਸਿੱਧ ਜੋਗੀ ਨਾਥ ਜੀ ਨੇ ਮਨੁੱਖਤਾ ਦੀ ਸੇਵਾ ਲਈ ਭਵਿੱਖ ਵਿੱਚ ਵੀ ਅਜਿਹੇ ਖੂਨ ਦਾਨ ਕੈਂਪ, ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਉਣ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।

ਕੈਂਪ ਦੌਰਾਨ ਖੂਨ ਦਾਨ ਕਰਨ ਵਾਲੇ ਖੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।

ਕੈਂਪ ਵਿੱਚ ਉੱਘੇ ਸਮਾਜ ਸੇਵਕ ਸੁਭਾਸ਼ ਸ਼ਰਮਾ ਨੇ ਆਪਣੇ ਸਾਥੀਆਂ ਅਜੇ ਚੋਪੜਾ, ਵਿਕਾਸ ਗਰੋਵਰ, ਮਾਈਕਲ ਓਹਰੀ ਅਤੇ ਪ੍ਰਵੀਨ ਪੱਬੀ ਸਮੇਤ ਸ਼ਿਰਕਤ ਕੀਤੀ।

ਇਸ ਮੌਕੇ ਨਿਸ਼ਕਾਮ ਸੇਵਾ ਸੁਸਾਇਟੀ ਅਤੇ ਆਈ, ਡੋਨੇਸ਼ਨ ਸੋਸਾਇਟੀ ਦੇ ਮੁਖੀ ਕਿਰਨ ਨਾਗਪਾਲ, ਸੁਸ਼ਮਾ ਡੋਗਰਾ, ਐਸ. ਪੀ. ਸਿੰਘ ਅਤੇ ਰੈੱਡ ਕਰਾਸ ਸੁਸਾਇਟੀ ਦਾ ਸਮੂਹ ਸਟਾਫ ਮੌਜੂਦ ਸੀ। ਖੂਨਦਾਨ ਕੈਂਪ ਨੂੰ ਸਫ਼ਲ ਬਣਾਉਣ ਵਿੱਚ ਓਹਰੀ ਹਸਪਤਾਲ ਤੋਂ ਡਾ. ਸੋਨੀਆ ਅਤੇ ਉਨ੍ਹਾਂ ਦੀ ਟੀਮ ਦਾ ਵਿਸ਼ੇਸ਼ ਸਹਿਯੋਗ ਰਿਹਾ।

Leave a Reply

Your email address will not be published. Required fields are marked *