ਬਨੂੜ/ ਰੋਜ਼ਾਨਾਂ ਰਿਪੋਰਟਰ

ਸਾਰ
ਬਨੂੜ ਦੀ ਬਾਬਾ ਬੰਦਾ ਬਹਾਦਰ ਕਲੋਨੀ ਦਾ ਵਸਨੀਕ ਗੁਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਵਿੱਚ ਨੌਕਰੀ ਕਰਦਾ ਸੀ। ਜਾਣਕਾਰੀ ਅਨੁਸਾਰ ਬਨੂੜ ਤੋਂ ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ ਉੱਤੇ ਪੈਂਦੇ ਪਿੰਡ ਕਰਾਲਾ ਨੇੜੇ ਸੜਕ ’ਤੇ ਖੜ੍ਹੇ ਟਰੈਕਟਰ ਟਰਾਲੀ ਨਾਲ ਮੋਟਰਸਾਈਕਲ ਟਕਰਾਉਣ ਨਾਲ 29 ਸਾਲਾ ਨੌਜਵਾਨ ਦੀ ਮੌਤ ਹੋ ਗਈ।
ਵਿਸਤਾਰ
ਬਨੂੜ ਦੀ ਬਾਬਾ ਬੰਦਾ ਬਹਾਦਰ ਕਲੋਨੀ ਦਾ ਵਸਨੀਕ ਗੁਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਵਿੱਚ ਨੌਕਰੀ ਕਰਦਾ ਸੀ। ਜਾਣਕਾਰੀ ਅਨੁਸਾਰ ਬਨੂੜ ਤੋਂ ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ ਉੱਤੇ ਪੈਂਦੇ ਪਿੰਡ ਕਰਾਲਾ ਨੇੜੇ ਸੜਕ ’ਤੇ ਖੜ੍ਹੇ ਟਰੈਕਟਰ ਟਰਾਲੀ ਨਾਲ ਮੋਟਰਸਾਈਕਲ ਟਕਰਾਉਣ ਨਾਲ 29 ਸਾਲਾ ਨੌਜਵਾਨ ਦੀ ਮੌਤ ਹੋ ਗਈ। ਕੱਲ੍ਹ ਰਾਤ ਸਾਢੇ 8 ਵਜੇ ਦੇ ਕਰੀਬ ਆਪਣੇ ਮੋਟਰਸਾਈਕਲ ’ਤੇ ਚੰਡੀਗੜ੍ਹ ਤੋਂ ਆਪਣੇ ਘਰ ਪਰਤ ਰਿਹਾ ਸੀ। ਜਦੋਂ ਉਹ ਪਿੰਡ ਕਰਾਲਾ ਦੇ ਨਜ਼ਦੀਕ ਪਹੁੰਚਿਆ ਤਾਂ ਮੋਟਰਸਾਈਕਲ ਸੜਕ ’ਤੇ ਖੜ੍ਹੇ ਕੀਤੇ ਟਰੈਕਟਰ-ਟਰਾਲੀ ਨਾਲ ਟਕਰਾ ਗਿਆ। ਹਾਦਸੇ ਵਿੱਚ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ।
ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ।
ਮਾਮਲੇ ਦੇ ਜਾਂਚ ਅਧਿਕਾਰੀ ਹਰਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਗੁਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਟਰੈਕਟਰ ਟਰਾਲੀ ਦੇ ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
